ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ

by | May 4, 2025 | breaking news, crime, daily | 0 comments

ਅੰਮ੍ਰਿਤਸਰ , 4 ਮਈ
ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਭਾਰਤੀ ਫੌਜ, ਬੀਐਸਐਫ, ਪੁਲਿਸ ਅਤੇ ਏਅਰ ਫੋਰਸ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੇ ਹੈਂਡਲਰ ਨਾਲ ਸਾਂਝੀਆਂ ਕਰਦੇ ਸਨ । ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉੱਤੇ ਸਾਡੀ ਪੁਲਿਸ ਸਰਹੱਦੀ ਪੱਟੀ ਵਿੱਚ ਬਹੁਤ ਚੌਕਸੀ ਨਾਲ ਕੰਮ ਕਰ ਰਹੀ ਹੈ । ਉਹਨਾਂ ਦੱਸਿਆ ਕਿ ਇਸੇ ਦੌਰਾਨ ਐਸ ਪੀ ਇਨਵੈਸਟੀਗੇਸ਼ਨ ਸ੍ਰੀ ਅਦਿਤਿਆ ਵਾਰੀਅਰ ਅਤੇ ਡੀਐਸਪੀ ਅਜਨਾਲਾ ਸ੍ਰੀ ਗੁਰਵਿੰਦਰ ਸਿੰਘ ਨੇ ਅਜਨਾਲਾ ਖੇਤਰ ਵਿੱਚੋਂ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ ਜੋ ਕਿ ਭਾਰਤੀ ਰੱਖਿਆ ਫੋਰਸਾਂ ਦੀ ਜਾਣਕਾਰੀ ਵਟਸ ਐਪ ਜ਼ਰੀਏ ਪਾਕਿਸਤਾਨ ਨੂੰ ਭੇਜਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਦੀ ਪਛਾਣ ਫਲਕ ਸ਼ੇਰ ਮਸੀਹ ਪੁੱਤਰ ਜਿੰਦਰ ਮਸੀਹ ਅਤੇ ਸੂਰਜ ਮਸੀਹ ਪੁੱਤਰ ਚੁਗਾ ਮਸੀਹ ਵਾਸੀ ਪਿੰਡ ਬੱਲੜਵਾਲ ਥਾਣਾ ਅਜਨਾਲਾ ਵੱਲੋਂ ਹੋਈ ਹੈ

ਉਹਨਾਂ ਦੱਸਿਆ ਕਿ ਇਹਨਾਂ ਨਾਲ ਇੱਕ ਹੋਰ ਵਿਅਕਤੀ ਹਰਦੀਪ ਜੋ ਕਿ ਪਹਿਲਾਂ ਹੀ ਐਨਡੀਪੀਐਸ ਐਕਟ ਅਧੀਨ ਜੇਲ ਵਿੱਚ ਹੈ, ਵੀ ਸ਼ਾਮਿਲ ਹੈ। ਉਹਨਾਂ ਦੱਸਿਆ ਕਿ ਅਸੀਂ ਉਕਤ ਕੇਸ ਵਿੱਚ ਇਹਨਾਂ ਤਿੰਨਾਂ ਵਿਅਕਤੀਆਂ ਨੂੰ ਸ਼ਾਮਿਲ ਕਰਦੇ ਹੋਏ ਆਫਿਸ਼ੀਅਲ ਸੀਕਰੇਟ ਐਕਟ ਅਤੇ ਇਨਫੋਰਮੇਸ਼ਨ ਟੈਕਨੋਲੋਜੀ ਐਕਟ ਅਧੀਨ ਕੇਸ ਦਰਜ ਕਰਕੇ ਇਹਨਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਹਨ। ਉਹਨਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਮੁਢਲੀ ਜਾਂਚ ਅਤੇ ਗ੍ਰਿਫਤਾਰ ਦੋਸ਼ੀਆਂ ਕੋਲੋਂ ਹੋਈ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹਨਾਂ ਵਿਅਕਤੀਆਂ ਨੂੰ ਭੇਜੀ ਗਈ ਜਾਣਕਾਰੀ ਦੇ ਬਦਲੇ ਪਾਕਿਸਤਾਨ ਵੱਲੋਂ ਪੈਸੇ ਭੇਜੇ ਜਾਂਦੇ ਸਨ ਅਤੇ ਜਾਣਕਾਰੀ ਦੇ ਪੱਧਰ ਦੇ ਅਧਾਰ ਉੱਤੇ ਰਕਮ ਤੈਅ ਹੁੰਦੀ ਸੀ। ਉਹਨਾਂ ਕਿਹਾ ਕਿ ਅਸੀਂ ਇਹਨਾਂ ਦੋਵਾਂ ਵਿਅਕਤੀਆਂ ਤੋਂ ਇਲਾਵਾ ਹਰਦੀਪ ਨੂੰ ਵੀ ਪ੍ਰੋਡਕਸ਼ਨ ਵਾਰੰਟ ਉੱਤੇ ਲੈ ਕੇ ਪੁੱਛਗਿਛ ਕਰਾਂਗੇ ਤਾਂ ਜੋ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਅਸੀਂ ਸਰਹੱਦੀ ਪੱਟੀ ਵਿੱਚ ਕੋਈ ਗਲਤ ਕੰਮ ਜਾਂ ਸਾਜਿਸ਼ ਸਿਰੇ ਨਹੀਂ ਚੜਨ ਦੇਵਾਂਗੇ ।

ਕੈਪਸਨ
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ। ਨਾਲ ਹਨ ਐਸ ਪੀ ਸ੍ਰੀ ਅਦਿਤਿਆ ਵਾਰੀਅਰ ਅਤੇ ਡੀਐਸਪੀ ਸ ਗੁਰਵਿੰਦਰ ਸਿੰਘ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...