ਪਾਕਿਸਤਾਨ ਵਿੱਚ ਅਖੀਰ ਚੰਗੀ ਸਮਝ ਆਈ; ਜਾਖੜ ਨੇ ਜੰਗਬੰਦੀ ਦੇ ਐਲਾਨ ਦਾ ਸਵਾਗਤ ਕੀਤਾ

by | May 10, 2025 | breaking news, daily | 0 comments

ਸਰਵਪਾਰਟੀ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ, ਵਪਾਰ ਅਤੇ ਕਾਰੋਬਾਰ ਦੇ ਨੁਕਸਾਨ ਨੂੰ ਘਟਾਉਣ ਦੀ ਅਪੀਲ

ਚੰਡੀਗੜ੍ਹ, 10 ਮਈ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਆਪਰੇਸ਼ਨ ਸਿੰਦੂਰ ਰਾਹੀਂ ਭਾਰਤ ਵੱਲੋਂ ਅੱਤਵਾਦ ਵਿਰੁੱਧ ਦ੍ਰਿੜ ਕਾਰਵਾਈ ਤੋਂ ਬਾਅਦ ਪਾਕਿਸਤਾਨ ਵਿੱਚ ਅਖੀਰ ਚੰਗੀ ਸਮਝ ਆਉਣ ਦੀ ਗੱਲ ਉਜਾਗਰ ਕਰਦਿਆਂ ਜੰਗਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਅੱਤਵਾਦ ਨੂੰ ਵਧਾਵਾ ਦੇਣਾ ਅਤੇ ਉਸ ਦਾ ਸਮਰਥਨ ਕਰਨਾ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ।

ਜਾਖੜ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਵਿਸ਼ਵ ਸ਼ਾਂਤੀ ਪ੍ਰਤੀ ਆਪਣੀ ਸਮੇਂ-ਪਰਖੀ ਵਚਨਬੱਧਤਾ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਰੱਖਿਆ ਸੈਨਾਵਾਂ ਨੇ ਆਪਰੇਸ਼ਨ ਸਿੰਦੂਰ ਰਾਹੀਂ ਪਾਕਿਸਤਾਨ ਨੂੰ ਇਹ ਸੁਨੇਹਾ ਦਿੱਤਾ ਹੈ ਕਿ ਸਰਹੱਦ ਪਾਰੋਂ ਅੱਤਵਾਦ ਅਸਵੀਕਾਰਯੋਗ ਹੈ।

ਪਾਕਿਸਤਾਨ ਵਿੱਚ ਅੱਤਵਾਦ ਦੇ ਅੱਡਿਆਂ ਵਿਰੁੱਧ ਸਾਡੀ ਪਰਿਪੱਕ ਅਤੇ ਦ੍ਰਿੜ ਕਾਰਵਾਈ ਨੇ ਇੱਕ ਮਿਸਾਲ ਕਾਇਮ ਕੀਤੀ ਹੈ ਕਿ ਭਾਰਤ ’ਤੇ ਅੱਤਵਾਦ ਨੂੰ ਥੋਪਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਅਸੀਂ ਮਜ਼ਬੂਤੀ ਨਾਲ ਕਾਰਵਾਈ ਕਰਾਂਗੇ, ਜਾਖੜ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੱਦੀ ਸਰਵਪਾਰਟੀ ਮੀਟਿੰਗ ਤੋਂ ਬਾਅਦ ਇੱਥੇ ਕਿਹਾ।

ਮੀਟਿੰਗ ਦੌਰਾਨ, ਜਾਖੜ ਨੇ ਪੰਜਾਬ ਦੇ ਵਪਾਰ ਅਤੇ ਕਾਰੋਬਾਰ ਨੂੰ ਇਸ ਸੰਘਰਸ਼ ਦੌਰਾਨ ਹੋਏ ਨੁਕਸਾਨ ਨੂੰ ਘਟਾਉਣ ਲਈ ਕੇਂਦਰ ਤੋਂ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਉਠਾਈ, ਜਿਸਦਾ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਸਮੇਤ ਮੀਟਿੰਗ ਵਿੱਚ ਮੌਜੂਦ ਸਾਰੇ ਆਗੂਆਂ ਨੇ ਸਵਾਗਤ ਕੀਤਾ

ਜਾਖੜ ਨੇ ਕਿਹਾ, “ਪੰਜਾਬ ਦੀ ਅਗਲੀ ਸਥਿਤੀ ਨੂੰ ਵੇਖਦਿਆਂ, ਅਸੀਂ ਹਰ ਜੰਗ ਵਿੱਚ ਬਹੁਤ ਕੁਝ ਕੁਰਬਾਨ ਕੀਤਾ ਹੈ। ਪੰਜਾਬ ਨੇ ਬਹੁਤ ਕੁਝ ਸਹਿਣ ਕੀਤਾ ਹੈ ਅਤੇ ਹਰ ਅਜਿਹੇ ਸੰਘਰਸ਼ ਵਿੱਚ ਜਾਨ-ਮਾਲ ਦੇ ਨੁਕਸਾਨ ਤੋਂ ਇਲਾਵਾ ਸਾਡੇ ਵਪਾਰ ਅਤੇ ਕਾਰੋਬਾਰ ਨੂੰ ਵੀ ਨੁਕਸਾਨ ਹੁੰਦਾ ਹੈ, ਜਿਸ ਲਈ ਸਾਡੇ ਨੁਕਸਾਨ ਨੂੰ ਘਟਾਉਣ ਅਤੇ ਪੰਜਾਬ ਦੀ ਮਦਦ ਲਈ ਇੱਕ ਪੈਕੇਜ ਦੀ ਲੋੜ ਹੈ।”
ਇੱਕ ਸਵਾਲ ਦੇ ਜਵਾਬ ਵਿੱਚ, ਜਾਖੜ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਤਾਂ ਜੋ ਪਾਕਿਸਤਾਨ ਵੱਲੋਂ ਸਾਡੀ ਸਰਹੱਦ ਵਿੱਚ ਅੱਤਵਾਦੀਆਂ ਨੂੰ ਭੇਜਣ ਦੀ ਕਿਸੇ ਵੀ ਹੋਰ ਕੋਸ਼ਿਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ, “ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਸਰਹੱਦ ਪਾਰੋਂ ਅਜਿਹੀ ਕੋਈ ਗਤੀਵਿਧੀ ਦੁਬਾਰਾ ਨਾ ਵਾਪਰੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...