ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

by | May 11, 2025 | breaking news, crime, daily | 0 comments

ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਬਦਲੇ ਮਿਲ ਰਹੇ ਸਨ ਪੈਸੇ: ਡੀਜੀਪੀ ਗੌਰਵ ਯਾਦਵ ਨੇ ਕਿਹਾ

ਦੋਸ਼ੀ ਅਧਿਕਾਰੀ ਦੀ ਹੋਈ ਪਛਾਣ, ਐਫ.ਆਈ.ਆਰ. ਵਿੱਚ ਕੀਤਾ ਨਾਮਜ਼ਦ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ

ਚੰਡੀਗੜ੍ਹ/ਮਾਲੇਰਕੋਟਲਾ, 11 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਖੁਫ਼ੀਆ ਜਾਣਕਾਰੀ ਲੀਕ ਕਰਨ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ 31 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਜ਼ਾਲਾ (ਔਰਤ) ਅਤੇ ਯਾਮੀਨ ਮੁਹੰਮਦ ਵਜੋਂ ਹੋਈ ਹੈ, ਜੋ ਦੋਵੇਂ ਮਲੇਰਕੋਟਲਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਪੁਲਿਸ ਵੱਲੋਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨਾਮੀ ਦੋ ਵਿਅਕਤੀਆਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਫੌਜ ਦੇ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਪਤ ਜਾਣਕਾਰੀ ਸਾਂਝੀ ਕਰਨ ਬਦਲੇ ਆਨਲਾਈਨ ਮੋਡ ਜ਼ਰੀਏ ਪੈਸੇ ਲੈਂਦੇ ਸਨ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਆਪਣੇ ਹੈਂਡਲਰ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਸ ਦੀਆਂ ਹਦਾਇਤਾਂ ਅਨੁਸਾਰ ਹੋਰ ਸਥਾਨਕ ਸੰਚਾਲਕਾਂ ਨੂੰ ਪੈਸੇ ਭੇਜਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਖਤਮ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਥਾਪਤ ਪ੍ਰੋਟੋਕੋਲ ਅਨੁਸਾਰ ਅਗਲੇਰੀ ਜਾਂਚ ਕੀਤੀ ਜਾਵੇਗੀ, ਜਿਸ ਵਿੱਚ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿਚਲੇ ਹੋਰਨਾਂ ਸੰਚਾਲਕਾਂ ਅਤੇ ਸਬੰਧਾਂ ਦੀ ਪਛਾਣ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਮਲੇਰਕੋਟਲਾ ਗਗਨ ਅਜੀਤ ਸਿੰਘ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਦੋਸ਼ੀ ਗੁਜ਼ਾਲਾ ਨੂੰ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਆਪਣੇ ਪਾਕਿਸਤਾਨ ਅਧਾਰਤ ਹੈਂਡਲਰ ਨੂੰ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਦੁਆਰਾ ਕੀਤੇ ਗਏ ਖੁਲਾਸਿਆਂ ਦੇ ਆਧਾਰ ‘ਤੇ ਇਸ ਕੇਸ ਵਿੱਚ ਯਾਮੀਨ ਮੁਹੰਮਦ ਨਾਮੀ ਦੂਜੇ ਵਿਅਕਤੀ ਦੀ ਪਛਾਣ ਹੋਈ, ਜਿਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਜ਼ਾਲਾ ਨੇ ਕਬੂਲ ਕੀਤਾ ਕਿ ਉਸਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਤਾਇਨਾਤ ਅਧਿਕਾਰੀ ਨਾਲ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਗੁਪਤ ਜਾਣਕਾਰੀ ਸਾਂਝੀ ਕੀਤੀ ਸੀ। ਦੋਸ਼ੀ ਗੁਜ਼ਾਲਾ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਪੈਸੇ ਦੇ ਬਦਲੇ ਅਜਿਹਾ ਕਰ ਰਹੀ ਸੀ ਅਤੇ ਦੋਸ਼ੀ ਅਧਿਕਾਰੀ ਨੇ ਉਸਨੂੰ ਯੂਪੀਆਈ ਰਾਹੀਂ ਕੁੱਲ 30,000 ਰੁਪਏ, ਇੱਕ ਵਾਰ 10,000 ਰੁਪਏ ਅਤੇ ਦੂਜੀ ਵਾਰ 20,000 ਰੁਪਏ, ਭੇਜੇ ਸਨ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਦੀ ਪਛਾਣ ਹੋ ਗਈ ਹੈ, ਜਿਸ ਉਪਰੰਤ ਉਕਤ ਮੁਲਜ਼ਮ ਨੂੰ ਐਫਆਈਆਰ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ।

ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ ਆਫ਼ਿਸ਼ੀਅਲ ਸੀਕ੍ਰੇਟ ਐਕਟ ਦੀ ਧਾਰਾ 3, 4 ਤੇ 5 ਤਹਿਤ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਐਫਆਈਆਰ ਨੰਬਰ 88 ਮਿਤੀ 08.05.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...