( ਪਾਠਕ ਪੁਰਸਕਾਰ ਅਤੇ ਪ੍ਰੇਮ ਪ੍ਰਕਾਸ਼ ਯਾਦਗਾਰੀ ਪੁਰਸਕਾਰ ਕੀਤੇ ਗਏ ਪ੍ਰਦਾਨ)

by | Mar 2, 2026 | daily | 0 comments

‘ਪੰਜਾਬੀ ਸਾਹਿਤਕ ਸਭਿਆਚਾਰਕ ਵਿਚਾਰ ਮੰਚ, ਸਰੀ, ਬੀ. ਸੀ. ਤੇ ਅਦਾਰਾ ‘ਕਹਾਣੀ ਧਾਰਾ’ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ‘ ਪਾਠਕ ਪੁਰਸਕਾਰ’ ਤੇ ਪ੍ਰੇਮ ਪ੍ਰਕਾਸ਼ ਕਹਾਣੀ ਪੁਰਸਕਾਰ ਦਿੱਤੇ ਗਏ। ਸਭ ਤੋਂ ਪਹਿਲਾਂ ਪੁਰਸਕਾਰ ਪ੍ਰਬੰਧੰਕ ਤੇ ਕਹਾਣੀਕਾਰ ਭਗਵੰਤ ਰਸੂਲਪੂਰੀ ਹੋਰਾਂ ਨੇ ਸਾਰੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।

ਇਸ ਉਪਰੰਤ ਅਮਰਜੀਤ ਚਾਹਲ ਹੋਰਾਂ ਨੇ ਪੁਰਸਕਾਰ ਦੇਣ ਦੀ ਵਿਧੀ ਤੇ ਰੂਪਰੇਖਾ ਦੱਸਦੇ ਹੋਏ ਕਿਹਾ ਕਿ ਸਨਮਾਨ, ਪੜ੍ਹਨ ਦੀ ਦਿਲਚਸਪੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾ ਰਹੇ ਨੇ ਤਾਂ ਕਿ ਹੋਰ ਪਾਠਕ ਪੈਦਾ ਕੀਤੇ ਜਾਣ।
ਇਸ ਤੋਂ ਬਾਅਦ ਉੱਘੇ ਪ੍ਰਕਾਸ਼ਕ ਤੇ ਲੇਖਕ ਹਰੀਸ਼ ਜੈਨ ਹੋਰਾਂ ਨੇ ”ਪੁਸਤਕ ਸਭਿਆਚਾਰ ਤੇ ਪੜ੍ਹਨ ਦੀ ਰੁਚੀ ਦਾ ਰੁਝਾਨ’ ਵਿਸ਼ੇ ‘ਤੇ ਬੋਲਦਿਆਂ ਕਿਹਾ ਕਿ ਨੌਕਰੀ ਦੀ ਮੁਕਾਬਲੇਬਾਜੀ ਦੀਆਂ ਜ਼ਿਆਦਾ ਕਿਤਾਬਾਂ ਜ਼ਿਆਦਾ ਛਪ ਰਹੀਆਂ ਹਨ ਅਤੇ ਲਾਇਬ੍ਰੇਰੀਆਂ ਵੀ ਉਹਨਾਂ ਦੀਆਂ ਹੀ ਖੁੱਲ੍ਹ ਰਹੀਆਂ ਹਨ। ਉਹਨਾਂ ਇਕ ਲੇਖ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੜ੍ਹਨ ਦੀ ਰੁਚੀ ਲਗਾਤਾਰ ਘੱਟ ਰਹੀ ਹੈ ਅਤੇ ਪੁਸਤਕ ਮੇਲਿਆਂ ਵਿਚ ਵੀ ਗੀਤ-ਸੰਗੀਤ ਭਾਰੂ ਹੈ।

ਸਮਾਗਮ ਦੇ ਅਗਲੇ ਦੌਰ ਵਿਚ ਉੱਘੇ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪਿੰਡਾਂ ਵਿਚ ਪੁਸਤਕ ਸਭਿਆਚਾਰ ਲਗਾਤਾਰ ਘੱਟ ਰਿਹਾ। ਉਹਨਾਂ ਅਗਾਂਹ ਕਿਹਾ ਕਿ ਸਾਹਿਤਕ ਸਭਾਵਾਂ ਦਾ ਸਾਹਿਤ ਪ੍ਰਤੀ ਯੋਗਦਾਨ ਪਹਿਲਾਂ ਸਮਿਆਂ ਦੀਆਂ ਸਭਾਵਾਂ ਨਾਲੋਂ ਬਹੁਤ ਘੱਟ ਹੈ।ਪਹਿਲਾਂ ਕਿਤਾਬਾਂ ਅਤੇ ਰਚਨਾਵਾਂ ਉੱਤੇ ਸਭਾਵਾਂ ਵਿਚ ਚਰਚਾ ਹੁੰਦੀ ਸੀ।ਉਹਨਾਂ ਕਿਤਾਬਾਂ ਤੋਂ ਦੂਰੀ ਦਾ ਕਾਰਨ ਪ੍ਰਕਾਸ਼ਕ ਤੇ ਪ੍ਰੋਫੈਸਰਾਂ ਨੂੰ ਮੰਨਿਆਂ।

ਇਸ ਤੋਂ ਬਾਅਦ ਸਮਾਗਮ ਦੇ ਅਗਲੇ ਪੜਾਅ ਵਿਚ ਨਵਨੀਤ ਸਿੰਘ ਤੇ ਬੂਟਾ ਰਾਮ ਮਸਾਣੀ ਨੂੰ ਪਾਠਕ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਉੱਘੇ ਕਹਾਣੀਕਾਰ ਬਲੀਜੀਤ ਨੂੰ ਪ੍ਰੇਮ ਪ੍ਰਕਾਸ਼ ਯਾਦਗਾਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਇਹਨਾਂ ਦਾ ਸਨਮਾਨ ਪੱਤਰ ਕਰਮਵਾਰ ਜਗਦੀਪ ਸਿੱਧੂ, ਸੁਰਜੀਤ ਸੁਮਨ ਤੇ ਭਗਵੰਤ ਰਸੂਲਪੁਰੀ ਨੇ ਪੜ੍ਹੇ।ਇਸ ਮੌਕੇ ਡਾ. ਗੁਰਪਾਲ ਸਿੰਘ ਸੰਧੂ, ਡਾ. ਸੁਖਦੇਵ ਸਿੰਘ ਸਿਰਸਾ,ਅਮਰਜੀਤ ਚਾਹਲ,ਪਰਮਜੀਤ ਮਾਨ, ਮੋਹਨ ਗਿੱਲ, ਜਸਵੀਰ ਮਾਹਲ, ਗੁਲ ਚੌਹਾਨ ਆਦਿ ਹਾਜ਼ਰ ਸਨ।

ਆਖ਼ਰ ਵਿਚ ਉੱਘੇ ਕਹਾਣੀਕਾਰ ਬਲੀਜੀਤ ਨੇ ਆਪਣੀ ਕਹਾਣੀ ਦੇ ਸਫ਼ਰ ਬਾਰੇ ਦੱਸਿਆ।, ਪਾਠਕ ਪੁਰਸਕਾਰ ਪ੍ਰਾਪਤ ਨਵਜੀਤ ਸਿੰਘ ਨੇ ਆਪਣੀ ਪੜ੍ਹਨ ਦੀ ਰੁਚੀ ਬਾਰੇ ਚਾਨਣਾ ਪਾਇਆ।ਬੂਟਾ ਰਾਮ ਮਸਾਣੀ ਨੇ ਆਪਣੀ ਗੱਲ ਕਰਦੇ ਹੋਏ ਕਿਹਾ ਕਿ ਇਹ ਪੁਰਸਕਾਰ ਉਹਨਾਂ ਸਾਰਿਆਂ ਨੂੰ ਸਮਰਪਿਤ ਜਿਨ੍ਹਾਂ ਨੂੰ ਉਸ ਨੇ ਪੜ੍ਹਿਆ ਹੈ। ਇਸ ਸਮਾਗਮ ਦਾ ਸੰਚਾਲਨ ਉੱਘੀ ਆਲੋਚਕਾ ਡਾ. ਸੁਖਪਾਲ ਕੌਰ ਨੇ ਬਾਖੂਬੀ ਕੀਤਾ। ਸਰੋਤਿਆਂ ਵਿਚ ਚਰਨਜੀਤ ਬਾਠ, ਪਾਲ ਅਜਨਬੀ, ਗੋਵਰਧਨ ਗੱਬੀ, ਗੁਰਪ੍ਰੀਤ ਡੈਣੀ, ਸਰੋਜ ਬਾਲਾ, ਸਤਨਾਮ ਸਿੰਘ ਸ਼ੋਕਰ, ਜੇ. ਐਸ. ਮਹਿਰਾ, ਸਰੂਪ ਸਿਆਲਬੀ, ਪ੍ਰੀਤਮ ਰੁਪਾਲ, ਭੋਲਾ ਕਲਿਹਿਰੀ, ਵਰਿੰਦਰ ਸਿੰਘ ਆਦਿ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...