ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ “ਬਦਲਦਾ ਪੰਜਾਬ” ਵੇਖ ਰਹੇ ਹਾਂ, ਹੁਣ ਸਮਾਂ ਹੈ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ – ਮਨੀਸ਼ ਸਿਸੋਦੀਆ

by | Mar 21, 2025 | breaking news, daily, politics | 0 comments

ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਹਰ ਵਿਅਕਤੀ ਬਦਲਦੇ ਪੰਜਾਬ ਨੂੰ ਮਹਿਸੂਸ ਕਰੇ-ਮਨੀਸ਼ ਸਿਸੋਦੀਆ

ਬਦਲਦਾ ਪੰਜਾਬ ਹੁਣ ਰੁਜ਼ਗਾਰ, ਸਿੱਖਿਆ, ਤਰੱਕੀ ਤੇ ਵਿਕਾਸ ਦੀ ਗੱਲ ਕਰੇਗਾ-ਮਨੀਸ਼ ਸਿਸੋਦੀਆ

ਬਦਲਦੇ ਪੰਜਾਬ ਵਿੱਚ ਨਸ਼ਿਆਂ, ਅਪਰਾਧ ਅਤੇ ਬੇਰੁਜ਼ਗਾਰੀ ਲਈ ਕੋਈ ਥਾਂ ਨਹੀਂ ਹੋਵੇਗੀ-ਮਨੀਸ਼ ਸਿਸੋਦੀਆ

ਕੇਜਰੀਵਾਲ ਦੀ ਪ੍ਰਧਾਨਗੀ ਹੇਠ ‘ਆਪ’ ਪੀਏਸੀ ਦੀ ਮੀਟਿੰਗ ਵਿੱਚ ਲਿਆ ਫੈਸਲਾ

ਨਵੀਂ ਦਿੱਲੀ, 21 ਮਾਰਚ 2025

ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ ਦਿੱਲੀ ਅਤੇ ਪੰਜਾਬ ਸਮੇਤ ਛੇ ਰਾਜਾਂ ਵਿੱਚ ਆਪਣੇ ਸੰਗਠਨ ਵਿੱਚ ਵੱਡੇ ਬਦਲਾਅ ਕੀਤੇ ਹਨ। ਸ਼ੁੱਕਰਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ‘ਚ ਹੋਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਬੈਠਕ ‘ਚ ਇਨ੍ਹਾਂ ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ, ਰਾਸ਼ਟਰੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ, ਗੋਪਾਲ ਰਾਏ ਨੂੰ ਗੁਜਰਾਤ ਦਾ ਇੰਚਾਰਜ ਅਤੇ ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿੱਚ ਨਵੇਂ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦੇ ਵਿਸ਼ੇਸ਼ ਇੰਚਾਰਜ ਦਾ ਵਾਧੂ ਚਾਰਜ ਮਿਲਿਆ ਹੈ। ਉਹ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਵੀ ਬਣੇ ਰਹਿਣਗੇ। ਇਸ ਤੋਂ ਇਲਾਵਾ ਸੀਨੀਅਰ ਨੇਤਾ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਪ੍ਰਧਾਨ ਅਤੇ ਮਹਿਰਾਜ ਮਲਿਕ ਨੂੰ ਜੰਮੂ-ਕਸ਼ਮੀਰ ਦਾ ਪ੍ਰਧਾਨ ਬਣਾਇਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਹੋਈ। ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਵਿਸਥਾਰ ਅਤੇ ਸੰਗਠਨ ਦੀ ਰੂਪ ਰੇਖਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਚਾਰ ਰਾਜਾਂ ਦੇ ਪ੍ਰਭਾਰੀਆਂ ਦੀ ਨਿਯੁਕਤੀ ਅਤੇ ਦੋ ਰਾਜਾਂ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਡਾ. ਸੰਦੀਪ ਪਾਠਕ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਪੰਜਾਬ ਦੇ ਪ੍ਰਭਾਰੀ ਹੋਣਗੇ ਅਤੇ ਸਤੇਂਦਰ ਜੈਨ ਸਹਿ-ਪ੍ਰਭਾਰੀ ਹੋਣਗੇ। ਰਾਸ਼ਟਰੀ ਜਨਰਲ ਸਕੱਤਰ ਤੋਂ ਇਲਾਵਾ ਪੀ.ਏ.ਸੀ. ਨੇ ਮੈਨੂੰ ਵਿਸ਼ੇਸ਼ ਇੰਚਾਰਜ ਵਜੋਂ ਛੱਤੀਸਗੜ੍ਹ ਦੇ ਪ੍ਰਭਾਰੀ ਦੀ ਜ਼ਿੰਮੇਵਾਰੀ ਦਿੱਤੀ ਹੈ। ਗੁਜਰਾਤ ਵਿੱਚ ਗੋਪਾਲ ਰਾਏ ਪ੍ਰਭਾਰੀ ਅਤੇ ਦੁਰਗੇਸ਼ ਪਾਠਕ ਸਹਿ-ਪ੍ਰਭਾਰੀ ਹੋਣਗੇ। ਇਸੇ ਤਰ੍ਹਾਂ ਗੋਆ ਵਿੱਚ ਪੰਕਜ ਗੁਪਤਾ ਪ੍ਰਭਾਰੀ ਅਤੇ ਅੰਕੁਸ਼ ਨਾਰੰਗ, ਆਬਾਸ਼ ਚੰਦੇਲਾ ਅਤੇ ਦੀਪਕ ਸਿੰਗਲਾ ਸਹਿ- ਪ੍ਰਭਾਰੀ ਹੋਣਗੇ। ਇਸ ਤੋਂ ਇਲਾਵਾ ਸੌਰਭ ਭਾਰਦਵਾਜ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਜੰਮੂ-ਕਸ਼ਮੀਰ ‘ਚ ਮਹਿਰਾਜ ਮਲਿਕ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਿਛਲੇ ਤਿੰਨ ਸਾਲਾਂ ‘ਚ ਪੰਜਾਬ ਦੀ ‘ਆਪ’ ਸਰਕਾਰ ਨੇ ਬਹੁਤ ਸ਼ਾਨਦਾਰ ਕੰਮ ਕੀਤੇ ਹਨ-ਮਨੀਸ਼ ਸਿਸੋਦੀਆ

ਉਥੇ ਹੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੈਨੂੰ ਪੰਜਾਬ ਦੇ ਇੰਚਾਰਜ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਮੈਂ ਪਿਛਲੇ ਕੁਝ ਦਿਨਾਂ ਦੇ ਤਜਰਬੇ ਤੋਂ ਕਹਿ ਸਕਦਾ ਹਾਂ ਕਿ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਤਿੰਨ ਸਾਲ ਪਹਿਲਾਂ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ। ਉਦੋਂ ਤੋਂ ਪੰਜਾਬ ਵਿੱਚ ਬਹੁਤ ਕੰਮ ਹੋਏ ਹਨ। ਪੰਜਾਬ ਵਿੱਚ ਅਜਿਹੇ ਕੰਮ ਹੋਏ ਹਨ, ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ ਸਨ। ਪਿੰਡਾਂ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇਣ, ਸਕੂਲ, ਹਸਪਤਾਲ, ਮੁਹੱਲਾ ਕਲੀਨਿਕ ਬਣਾਉਣ ਅਤੇ ਕਿਸਾਨਾਂ ਦੀ ਭਲਾਈ ਲਈ ਜਿੰਨੇ ਫੈਸਲੇ ਲਏ ਗਏ ਹਨ ਅਤੇ ਜਿੰਨਾ ਕੰਮ ਕੀਤਾ ਗਿਆ ਹੈ, ਪੰਜਾਬ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਇਆ। ਭਗਵੰਤ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਵੱਡੇ ਕੰਮ ਕੀਤੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਹੋਰ ਵੀ ਵਧੀਆ ਢੰਗ ਨਾਲ ਕੰਮ ਕਰੇ, ਪੰਜਾਬ ਦੇ ਹਰ ਵਰਕਰ ਨੂੰ ਇਸ ਗੱਲ ਦੀ ਤਸੱਲੀ ਹੋਣੀ ਚਾਹੀਦੀ ਹੈ ਕਿ ਉਹ ਆਮ ਆਦਮੀ ਪਾਰਟੀ ਦਾ ਮੈਂਬਰ ਹੈ ਅਤੇ ਪਾਰਟੀ ਆਗੂਆਂ ਅਤੇ ਸਰਕਾਰ ‘ਤੇ ਮਾਣ ਹੋਣਾ ਚਾਹੀਦਾ ਹੈ। ਨਾਲ ਹੀ ਪੰਜਾਬ ਦੇ ਹਰ ਵਿਅਕਤੀ ਨੂੰ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਬਾਰੇ ਖੁਸ਼ੀ ਮਹਿਸੂਸ ਕਰਨੀ ਚਾਹੀਦੀ ਹੈ ਕਿ ਇਹ ਸਰਕਾਰ ਮੇਰੀ ਜ਼ਿੰਦਗੀ ਦਾ ਭਲਾ ਕਰ ਰਹੀ ਹੈ ਅਤੇ ਇਕ ਬਦਲਦਾ ਪੰਜਾਬ ਦੇਖਣ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਵਜੋਂ ਮੇਰੀ ਇਹੀ ਕੋਸ਼ਿਸ਼ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਪਿਆਰ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਯਕੀਨੀ ਤੌਰ ‘ਤੇ ਜਿੱਤ ਪ੍ਰਾਪਤ ਕਰੇਗੀ। ਮੇਰਾ ਉਦੇਸ਼ ਹੈ ਕਿ ਸਰਕਾਰ ਜਨਤਾ ਲਈ ਕੰਮ ਕਰਦੀ ਰਹੇ ਅਤੇ ਜਨਤਾ ਦੀ ਭਲਾਈ ਲਈ ਇੱਕ ਤੋਂ ਬਾਅਦ ਇੱਕ ਚੰਗੇ ਕੰਮ ਕਰੇ।

ਮਨੀਸ਼ ਸਿਸੋਦੀਆ ਨੇ ਐਕਸ ‘ਤੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਜੀ ਅਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਪੰਜਾਬ ਦੇ ਇੰਚਾਰਜ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਭਰੋਸਾ ਮੇਰੀ ਪ੍ਰੇਰਨਾ ਹੈ। ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ ਅਤੇ ਅਸੀਂ ਇੱਕ ਬਦਲਦੇ ਪੰਜਾਬ ਨੂੰ ਆਤਮ ਵਿਸ਼ਵਾਸ ਨਾਲ ਦੇਖ ਰਹੇ ਹਾਂ। ਹੁਣ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ ਸਮਾਂ ਆ ਗਿਆ ਹੈ। ਮੇਰੀ ਕੋਸ਼ਿਸ਼ ਰਹੇਗੀ ਕਿ ਭਗਵੰਤ ਮਾਨ ਜੀ ਦੀ ਅਗਵਾਈ ਹੇਠ ‘ਆਪ’ ਦੇ ਸਾਰੇ ਆਗੂ, ਵਰਕਰ ਅਤੇ ਸਰਕਾਰ ਮਿਲ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੇ ਭਰੋਸੇ ‘ਤੇ ਖਰਾ ਉਤਰਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...