ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ

by | Apr 18, 2025 | breaking news, daily | 0 comments

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਘਟਨਾਵਾਂ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ
ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ -ਐਡਵੋਕੇਟ ਧਾਮੀ

ਅੰਮ੍ਰਿਤਸਰ, 18 ਅਪ੍ਰੈਲ-

ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੈਰ ਸਮਾਜਿਕ ਅਨਸਰਾਂ ਦੇ ਹੌਸਲੇ ਵਧੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਜੀਵਨ ਦੀ ਅਗਵਾਈ ਦਿੰਦੇ ਹਨ, ਜਿਨ੍ਹਾਂ ਦੇ ਸਤਿਕਾਰ ਅਤੇ ਮਰਯਾਦਾ ਨੂੰ ਕਾਇਮ ਰੱਖਣਾ ਅਤੇ ਗੁਰੂ ਘਰਾਂ ਦੀ ਚੇਤੰਨ ਹੋ ਕੇ ਸੇਵਾ ਸੰਭਾਲ ਪ੍ਰਬੰਧਕਾਂ ਤੇ ਸੰਗਤਾਂ ਦੀ ਜੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੁੱਝ ਗੁਰਦੁਆਰਾ ਕਮੇਟੀਆਂ ਦੀ ਲਾਪਰਵਾਹੀ ਨਾਲ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪਿੰਡਾਂ/ ਸ਼ਹਿਰਾਂ ਦੇ ਹਰ ਮਹੱਲੇ ਵਿੱਚ ਕਈ ਗੁਰਦੁਆਰਾ ਸਾਹਿਬ ਬਣੇ ਹਨ, ਪਰੰਤੂ ਸਾਂਭ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਸਾਹਿਬ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ।

ਉਨ੍ਹਾਂ ਕਿਹਾ ਕਿ ਜੇਕਰ ਇੱਕ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇਗਾ ਤਾਂ ਸਾਰਾ ਪਿੰਡ ਰਲ ਕੇ ਪ੍ਰਬੰਧ ਨੂੰ ਬੇਹਤਰ ਅਤੇ ਪਹਿਰੇਦਾਰੀ ਲਾਜ਼ਮੀ ਬਣਾ ਸਕਦਾ ਹੈ। ਇਸ ਵਾਸਤੇ ਸਾਂਝੇ ਉਦਮ ਤਹਿਤ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਘਰਾਂ ਲਈ ਪਹਿਰੇਦਾਰੀ ਵਾਸਤੇ ਸੁਹਿਰਦ ਪਹੁੰਚ ਅਪਣਾਉਣ ਦੀ ਅਪੀਲ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਅੰਦਰ ਸੇਵਾ ਭਾਵਨਾ ਵਾਲੇ ਗੁਰਸਿੱਖਾਂ ਦੀਆਂ ਕਮੇਟੀਆਂ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦਾ ਦੁੱਖ ਨਾ ਸਹਿਣਾ ਪਵੇ।

ਐਡਵੋਕੇਟ ਧਾਮੀ ਨੇ ਅਮਨ ਕਾਨੂੰਨ ਦੀ ਨਿਘਰਦੀ ਹਾਲਤ ਲਈ ਸਰਕਾਰ ਦੀ ਵੀ ਕਰੜੀ ਆਲੋਚਨਾ ਕੀਤੀ। ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰੰਤੂ ਸਰਕਾਰ ਨੇ ਕਾਰਵਾਈ ਕਰਨੀ ਤਾਂ ਦੂਰ, ਇਸ ਪਾਸੇ ਧਿਆਨ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ। ਇਹ ਮੌਜੂਦਾ ਪੰਜਾਬ ਸਰਕਾਰ ਦੀ ਸਿੱਖ ਸਰੋਕਾਰਾਂ ਪ੍ਰਤੀ ਗੈਰ ਜ਼ੁੰਮੇਵਰਾਨਾ ਪਹੁੰਚ ਹੈ, ਜੋ ਕਿ ਨਿੰਦਣਯੋਗ ਹੈ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਕਿਹਾ ਕਿ ਉਹ ਆਪਣੀ ਡੰਗ ਟਪਾਊ ਨੀਤੀ ਛੱਡ ਕੇ ਧਾਰਮਿਕ ਭਾਵਨਾਵਾਂ ਤਾਰ ਤਾਰ ਕਰਨ ਵਾਲੇ ਲੋਕਾਂ ਦਾ ਪਰਦਾਫਾਸ਼ ਕਰਦੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵਾਵੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਸ੍ਰੀ ਮਾਹਿਲਪੁਰ ਸ਼ਹੀਦਾਂ ਲੱਧੇਵਾਲ ਵਿਖੇ ਕੀਤੇ ਸ਼ਸ਼ੋਬਿਤ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਦੀ ਅਗਵਾਈ ਹੇਠ ਇੱਕ ਟੀਮ ਭੇਜੀ ਗਈ ਸੀ। ਜਿਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗੁਰਦੁਆਰਾ ਸ੍ਰੀ ਮਾਹਿਲਪੁਰ ਸ਼ਹੀਦਾਂ ਲੱਧੇਵਾਲ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਇਹ ਸਰੂਪ ਉਨ੍ਹਾਂ ਚਿਰ ਨਹੀਂ ਦਿੱਤੇ ਜਾਣਗੇ ਜਿਨ੍ਹਾਂ ਚਿਰ ਪ੍ਰਬੰਧ ਸਹੀ ਨਹੀਂ ਹੁੰਦੇ। ਉਨ੍ਹਾਂ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ।

ਜਾਰੀ ਕਰਤਾ :
ਪਬਲੀਸਿਟੀ ਵਿਭਾਗ (ਸ਼੍ਰੋਮਣੀ ਕਮੇਟੀ)।
(ਸੰਪਰਕ : 81461-01114)

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...