ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

by | Oct 10, 2025 | breaking news, daily | 0 comments

ਚੰਡੀਗੜ੍ਹ 10 ਅਕਤੂਬਰ 2025:

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਪਹੁੰਚ ਅਪਣਾਉਣ ਲਈ ਇੱਕ ਫ਼ੈਸਲਾਕੁੰਨ ਕਦਮ ਚੁੱਕਿਆ ਹੈ।

ਜੂਨ 2025 ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਸਮਰਪਿਤ ਆਨਲਾਈਨ ਪੋਰਟਲ https://grms.pspcl.in ਸ਼ੁਰੂ ਕੀਤਾ ਗਿਆ ਸੀ। ਖਪਤਕਾਰਾਂ ਨੂੰ ਸਸ਼ਕਤ ਬਣਾਉਣ ਲਈ, ਜਦੋਂ ਵੀ ਕੋਈ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਨਵੇਂ ਬਿਜਲੀ ਕੁਨੈਕਸ਼ਨ, ਬਿੱਲ ਭੁਗਤਾਨ ਜਾਂ ਇਸ ਨੂੰ ਵਾਪਸ ਲੈਣ, ਬਿੱਲਾਂ ਦੇ ਨਿਪਟਾਰੇ, ਸੇਵਾ ਸਬੰਧੀ ਸ਼ਿਕਾਇਤਾਂ ਜਾਂ ਬਿਜਲੀ ਬੰਦ ਹੋਣ ਦੀ ਰਿਪੋਰਟਿੰਗ ਵਰਗੀਆਂ ਮੁੱਖ ਸੇਵਾਵਾਂ ਲੈਣਾ ਚਾਹੁੰਦਾ ਹੈ, ਤਾਂ ਐਸ.ਐਮ.ਐਸ. ਰਾਹੀਂ ਪੋਰਟਲ ਦਾ ਲਿੰਕ ਭੇਜਿਆ ਜਾਂਦਾ ਹੈ। ਇਹ ਪਹਿਲਕਦਮੀ ਯਕੀਨੀ ਬਣਾਉਂਦੀ ਹੈ ਕਿ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਆਪਣੀ ਸ਼ਮੂਲੀਅਤ ਦੇ ਕਿਸੇ ਵੀ ਪੜਾਅ ‘ਤੇ ਕਿਸੇ ਵੀ ਗਲਤ ਮੰਗ ਜਾਂ ਗਲਤ ਵਿਵਹਾਰ ਦੀ ਆਸਾਨੀ ਨਾਲ ਰਿਪੋਰਟ ਕਰ ਸਕਦੇ ਹਨ।

ਇਸ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਭਰ ਵਿੱਚ ਖਪਤਕਾਰਾਂ ਦੁਆਰਾ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਨਿਰਪੱਖਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹਰੇਕ ਮਾਮਲੇ ਦੀ ਸੁਤੰਤਰ ਤੌਰ ‘ਤੇ ਤਿੰਨ ਮੈਂਬਰੀ ਜ਼ੋਨਲ ਕਮੇਟੀ ਦੁਆਰਾ ਜਾਂਚ ਕੀਤੀ ਜਾਂਦੀ ਹੈ।

ਜਾਂਚ ਮੁਕੰਮਲ ਹੋਣ ਤੋਂ ਬਾਅਦ ਮਾਮਲਾ ਸਹੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।

18 ਜੁਲਾਈ, 2025 ਨੂੰ ਸੰਗਰੂਰ ਦੇ ਭਲਵਾਨ ਸਬ-ਡਿਵੀਜ਼ਨ (ਧੂਰੀ ਡਿਵੀਜ਼ਨ) ਤੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਇੱਕ ਸਮਾਰਟ ਮੀਟਰ ਨੂੰ ਰਵਾਇਤੀ ਮੀਟਰ ਨਾਲ ਤਬਦੀਲ ਕਰਨ ਬਦਲੇ 5,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਜਾਂਚ ਤੋਂ ਪਤਾ ਲੱਗਾ ਕਿ ਮੀਟਰ ਬਦਲਣ ਦਾ ਆਰਡਰ ਨਵੰਬਰ 2022 ਤੋਂ ਲੰਬਿਤ ਸੀ ਅਤੇ ਇਸ ਨੂੰ 17 ਸਤੰਬਰ 2024 ਨੂੰ ਬਦਲਿਆ ਗਿਆ। ਦੋਸ਼ੀ ਮੀਟਰ ਰੀਡਰ ਇੱਕ ਆਊਟਸੋਰਸ ਕਰਮਚਾਰੀ ਸੀ ਅਤੇ ਸ਼ਿਕਾਇਤ ਦੇ ਸਮੇਂ ਪੀ.ਐਸ.ਪੀ.ਸੀ.ਐਲ. ਨਾਲ ਕੰਮ ਨਹੀਂ ਕਰ ਰਿਹਾ ਸੀ। ਮਾਮਲਾ ਐਫ.ਆਈ.ਆਰ ਲਈ ਅਤੇ ਹੋਰ ਜਾਂਚ ਲਈ ਡੀ.ਸੀ.ਪੀ. ਨਾਭਾ ਨੂੰ ਭੇਜਿਆ ਗਿਆ ਹੈ।

24 ਅਗਸਤ, 2025 ਨੂੰ ਲੁਧਿਆਣਾ ਦੇ ਫੋਕਲ ਪੁਆਇੰਟ ਤੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇੱਕ ਆਊਟਸੋਰਸ ਮੀਟਰ ਰੀਡਰ ਨੇ ਸਰਕਾਰ ਦੀ ਮੁਫ਼ਤ-ਬਿਜਲੀ ਯੋਜਨਾ ਤਹਿਤ ਯੋਗਤਾ ਪੂਰੀ ਕਰਨ ਲਈ ਵਾਧੂ ਯੂਨਿਟਾਂ ਨੂੰ ਐਡਜਸਟ ਕਰਕੇ ਬਿੱਲ ਵਿੱਚ ਹੇਰਾਫੇਰੀ ਕਰਨ ਲਈ 1000 ਰੁਪਏ ਦੀ ਰਿਸ਼ਵਤ ਮੰਗੀ ਸੀ। ਜਾਂਚ ਵਿੱਚ ਦੋਸ਼ ਸਹੀ ਸਾਬਤ ਹੋ ਗਿਆ ਅਤੇ 16 ਸਤੰਬਰ, 2025 ਨੂੰ ਮੀਟਰ ਰੀਡਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।

ਲੁਧਿਆਣਾ ਜ਼ਿਲ੍ਹੇ ਤੋਂ 07 ਅਗਸਤ 2025 ਨੂੰ ਕੁਨੈਕਸ਼ਨ ਦੀ ਪ੍ਰਵਾਨਗੀ ਦੇ ਬਾਵਜੂਦ ਮੀਟਰ ਨਾ ਲਗਾਉਣ ਸਬੰਧੀ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਹ ਦੋਸ਼ ਲਗਾਇਆ ਗਿਆ ਸੀ ਕਿ ਜੂਨੀਅਰ ਇੰਜੀਨੀਅਰ ਨੇ ਸਿਸਟਮ ਰੱਦ ਹੋਣ ਦਾ ਹਵਾਲਾ ਦਿੰਦਿਆਂ ਫਾਈਲ ਨੂੰ ਦੁਬਾਰਾ ਖੋਲ੍ਹਣ ਲਈ ਹੋਰ ਪੈਸੇ ਦੇਣ ਦੀ ਮੰਗ ਕੀਤੀ। ਜਾਂਚ ਵਿੱਚ ਰਿਸ਼ਵਤਖੋਰੀ ਨੂੰ ਸਾਬਤ ਨਹੀਂ ਕੀਤਾ ਜਾ ਸਕਿਆ ਅਤੇ ਕੁਨੈਕਸ਼ਨ ਦੀ ਪ੍ਰਕਿਰਿਆ ਵਿੱਚ ਗੈਰ-ਵਾਜਬ ਦੇਰੀ ਦੀ ਪੁਸ਼ਟੀ ਕੀਤੀ ਗਈ। ਨਤੀਜੇ ਵਜੋਂ 26 ਸਤੰਬਰ, 2025 ਨੂੰ ਅਧਿਕਾਰੀ ਨੂੰ ਲਾਪਰਵਾਹੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ।

17 ਅਗਸਤ, 2025 ਨੂੰ ਲੁਧਿਆਣਾ ਤੋਂ ਇੱਕ ਹੋਰ ਸ਼ਿਕਾਇਤ ਦਰਜ ਕੀਤੀ ਗਈ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਮੀਟਰ ਲਗਾਉਣ ਲਈ ਗੈਰ-ਕਾਨੂੰਨੀ ਭੁਗਤਾਨ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਤਾਰ ਅਤੇ ਮੀਟਰ ਬਾਕਸ ਦੇ ਖਰਚੇ ਸ਼ਾਮਲ ਸਨ, ਜਿਸ ਨਾਲ ਖਪਤਕਾਰ ਨੂੰ ਕੁਨੈਕਸ਼ਨ ਜਾਰੀ ਹੋਣ ਤੋਂ ਪਹਿਲਾਂ ਪੈਸੇ ਦੇਣ ਲਈ ਮਜ਼ਬੂਰ ਕੀਤਾ ਗਿਆ ਸੀ। ਇਸ ਮਾਮਲੇ ਦੀ ਰਿਪੋਰਟ ਜੂਨੀਅਰ ਇੰਜੀਨੀਅਰ ਨੂੰ ਵੀ ਕੀਤੀ ਗਈ ਸੀ, ਪਰ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ। ਇਨਫੋਰਸਮੈਂਟ ਵਿੰਗ ਦੁਆਰਾ ਕੀਤੀ ਗਈ ਜਾਂਚ ਨੇ ਦੋਸ਼ਾਂ ਦੀ ਪੁਸ਼ਟੀ ਕੀਤੀ ਅਤੇ ਪ੍ਰਕਿਰਿਆ ਸਬੰਧੀ ਬੇਨਿਯਮੀਆਂ ਦਾ ਪਤਾ ਲੱਗਿਆ, ਜਿਸ ਵਿੱਚ ਇੱਕ ਦਸਤਖਤ ਰਹਿਤ, ਬਿਨਾਂ ਮਿਤੀ ਦੇ ਕੇਸ ਫਾਈਲ ਅਤੇ ਕੁਨੈਕਸ਼ਨ ਜਾਰੀ ਕਰਨ ਵਿੱਚ 2.5 ਮਹੀਨਿਆਂ ਦੀ ਗੈਰ-ਵਾਜਬ ਦੇਰੀ ਸ਼ਾਮਲ ਹੈ। ਇਸ ਅਨੁਸਾਰ 29 ਸਤੰਬਰ, 2025 ਨੂੰ ਸਬੰਧਤ ਜੂਨੀਅਰ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ।

ਪੀਐਸਪੀਸੀਐਲ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਨਵੇਂ ਮਾਪਦੰਡ ਸਥਾਪਤ ਕਰਨ ਵਾਸਤੇ ਭ੍ਰਿਸ਼ਟਾਚਾਰ ਦੇ ਹਰੇਕ ਮਾਮਲੇ ਦੀ ਜਾਂਚ ਕਰਨਾ ਜਾਰੀ ਰੱਖੇਗਾ ਅਤੇ ਲੋੜ ਅਨੁਸਾਰ ਸਖ਼ਤ ਕਾਰਵਾਈ ਕਰਨਾ ਯਕੀਨੀ ਬਣਾਏਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...