ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ

by | May 28, 2025 | breaking news, daily | 0 comments

ਉੱਚ ਮੰਗ ਵਾਲੇ ਸੀਜ਼ਨ ਤੋਂ ਪਹਿਲਾਂ ਬਿਜਲੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵਿੱਚ ਲਿਆਂਦੀ ਤੇਜ਼ੀ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 27 ਮਈ:

ਪੰਜਾਬ ਭਰ ਵਿੱਚ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਮਾਰਚ 2026 ਤੱਕ ਜ਼ੀਰੋ ਪਾਵਰ ਆਊਟੇਜ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਹੈ। ਇਹ ਫੈਸਲਾ ਅਗਾਮੀ ਗਰਮੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਖੇਤਰ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਵੇਖਦਿਆਂ ਕੈਬਨਿਟ ਮੰਤਰੀ ਨੇ ਸਾਲ 2025-2030 ਲਈ ਥਰਮਲ, ਹਾਈਡ੍ਰੋ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਸਰੋਤਾਂ ਤੋਂ ਬਿਜਲੀ ਸਪਲਾਈ ਵਧਾਉਣ ਲਈ ਵਿਆਪਕ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਪਤਕਾਰਾਂ ਦੀਆਂ ਉਮੀਦਾਂ ਅਤੇ ਭਵਿੱਖੀ ਮੰਗਾਂ ਨੂੰ ਪੂਰਾ ਕਰਨ ਲਈ ਆਪਣੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਸੂਬੇ ਦੀ ਐਗਰੀਗੇਟ ਟ੍ਰਾਂਸਮਿਸ਼ਨ ਸਮਰੱਥਾ (ਏ.ਟੀ.ਸੀ.) ਵਿੱਚ ਕੀਤੇ ਜਾ ਰਹੇ ਵਾਧੇ ‘ਤੇ ਤਸੱਲੀ ਪ੍ਰਗਟ ਕੀਤੀ, ਜੋ ਕਿ ਮਈ 2025 ਤੱਕ ਮੌਜੂਦਾ 10,102 ਐਮ.ਵੀ.ਏ. ਤੋਂ ਵਧਾ ਕੇ 10,400 ਐਮ.ਵੀ.ਏ. ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੀ.ਐਸ.ਪੀ.ਸੀ.ਐਲ. ਨੂੰ ਜੂਨ 2027 ਤੱਕ 5000 ਐਮ.ਵੀ.ਏ. ਦੇ ਹੋਰ ਵਾਧੇ ਨੂੰ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 100 ਫੀਸਦ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜੋ ਪੂੰਜੀ ਸਬੰਧੀ ਵਿਆਪਕ ਕਾਰਜਾਂ ਅਤੇ ਬਿਹਤਰ ਰੱਖ-ਰਖਾਅ ਪ੍ਰੋਟੋਕੋਲ ਦੇ ਸੁਮੇਲ ਰਾਹੀਂ ਪ੍ਰਾਪਤ ਕੀਤਾ ਜਾਵੇਗਾ। ਮੁੱਖ ਪ੍ਰੋਜੈਕਟਾਂ ਵਿੱਚ ਐਚ.ਟੀ./ਐਲ.ਟੀ. ਅਤੇ ਈ.ਐਚ.ਟੀ. ਲਾਈਨਾਂ ਦੀ ਵੰਡ, ਰੀਕੰਡਕਟਰਿੰਗ ਅਤੇ ਵਿਸਤਾਰ; ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਵਿੱਚ ਵਾਧਾ ਤੇ ਅਪਗ੍ਰੇਡ ਕਰਨਾ ਅਤੇ 66 ਕੇ.ਵੀ. ਸਬਸਟੇਸ਼ਨਾਂ ‘ਤੇ ਪਾਵਰ ਟ੍ਰਾਂਸਫਾਰਮਰਾਂ ਵਿੱਚ ਵਾਧਾ ਕਰਨਾ ਸ਼ਾਮਲ ਹੈ।

ਰਿਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ, 3600 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵਿੱਚੋਂ 1700 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ, ਬਾਕੀ ਟੈਂਡਰਾਂ ਨੂੰ ਜੁਲਾਈ ਦੇ ਅੱਧ ਤੱਕ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਰ.ਡੀ.ਐਸ.ਐਸ. ਤੋਂ ਇਲਾਵਾ, 1200 ਕਰੋੜ ਰੁਪਏ ਦੇ ਵਾਧੂ ਪ੍ਰੋਜੈਕਟਾਂ ਲਈ ਜੁਲਾਈ 2025 ਦੇ ਅੰਤ ਤੱਕ ਟੈਂਡਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਤੰਬਰ ਦੇ ਅੱਧ ਤੱਕ ਸ਼ੁਰੂ ਕਰਨ ਅਤੇ ਮੌਜੂਦਾ ਵਿੱਤੀ ਸਾਲ ਅੰਦਰ 80 ਫੀਸਦ ਕੰਮ ਮੁਕੰਮਲ ਕਰਨ ਦੀ ਟੀਚਾ ਮਿੱਥਿਆ ਗਿਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਸਾਡੀ ਸਰਕਾਰ ਦਾ ਉਦੇਸ਼ ਹਰੇਕ ਨਾਗਰਿਕ ਨੂੰ ਨਿਰਵਿਘਨ, ਕੁਸ਼ਲ ਅਤੇ ਬਰਾਬਰ ਬਿਜਲੀ ਪ੍ਰਦਾਨ ਕਰਨਾ ਹੈ। ਇਹ ਸੁਧਾਰ ਪੰਜਾਬ ਦੀ ਪ੍ਰਗਤੀ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”

ਕੈਬਨਿਟ ਮੰਤਰੀ ਨੇ ਇਨ੍ਹਾਂ ਟੀਚਿਆਂ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਉੱਚ-ਮੰਗ ਵਾਲੇ ਮਹੀਨਿਆਂ ਦੌਰਾਨ ਬਿਜਲੀ ਦੀ ਸੁਚਾਰੂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...