ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ

by | May 20, 2025 | breaking news, daily | 0 comments

ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 20 ਮਈ –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਸ਼ੁਰੂ ਕਰੇਗੀ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨਾ ਅਤੇ ਸਪਲਾਈ ਪ੍ਰਣਾਲੀਆਂ ਦੀ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ 159.95 ਕਰੋੜ ਰੁਪਏ ਦੀ ਲਾਗਤ ਨਾਲ, 144 ਪੇਂਡੂ ਜਲ ਸਪਲਾਈ ਸਕੀਮਾਂ ਦੇ ਵਾਧੇ/ਵੰਡ ਲਈ ਇੱਕ ਪ੍ਰੋਜੈਕਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ। ਸ. ਮੁੰਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ 176 ਪਿੰਡਾਂ ਦੇ ਲੋਕਾਂ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਭਗ 3.05 ਲੱਖ ਹੈ, ਨੂੰ ਪੀਣ ਵਾਲਾ ਸਾਫ ਪਾਣੀ ਉਪਲੱਬਧ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ, ਸਾਲ 2025-26 ਲਈ 153.22 ਕਰੋੜ ਰੁਪਏ ਦੀ ਲਾਗਤ ਨਾਲ, ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 125 ਪੇਂਡੂ ਜਲ ਸਪਲਾਈ ਸਕੀਮਾਂ ਦੇ ਵਾਧੇ/ਵੰਡ ਦਾ ਪ੍ਰਸਤਾਵ ਵੀ ਯੋਜਨਾ ਅਧੀਨ ਹੈ। ਇਸ ਪ੍ਰੋਜੈਕਟ ਤੋਂ 175 ਪਿੰਡਾਂ ਦੇ ਲੋਕਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਭਗ 3.20 ਲੱਖ ਹੈ। ਸ. ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਨਾਲ, ਨਾ ਸਿਰਫ਼ ਜਨਤਕ ਸਿਹਤ ਵਿੱਚ ਸੁਧਾਰ ਹੋਵੇਗਾ ਬਲਕਿ ਪੇਂਡੂ ਆਬਾਦੀ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਵੀ ਹੁਲਾਰਾ ਮਿਲੇਗਾ।

ਸ. ਮੁੰਡੀਆਂ ਮੰਤਰੀ ਨੇ ਦੁਹਰਾਇਆ ਕਿ ਪੇਂਡੂ ਵਸੋਂ ਵਿੱਚ ਜੀਵਨ ਪੱਧਰ ਵਿੱਚ ਸੁਧਾਰ ਕਰਨਾ ਰਾਜ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਆਬਾਦੀ ਲਈ ਭਰਪੂਰ ਲਾਭ ਯਕੀਨੀ ਬਣਾਉਣ ਵਿੱਚ ਬਹੁਤ ਮਦਦ ਕਰੇਗੀ ਅਤੇ ਇਸ ਦਿਸ਼ਾ ਵਿੱਚ ਰਾਜ ਸਰਕਾਰ ਕੋਈ ਕਸਰ ਨਹੀਂ ਛੱਡ ਰਹੀ ਹੈ। ਸ. ਮੁੰਡੀਆਂ ਨੇ ਸਮਾਜ ਦੇ ਹਰ ਵਰਗ ਦੀ ਸਮੁੱਚੀ ਭਲਾਈ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...