ਪੇਪਰ ਲੀਕ ਅਤੇ ਭਰਤੀ ਘੁਟਾਲੇ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

by | Aug 6, 2026 | breaking news, daily, education, politics | 0 comments

ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਵਾਲੀ ਸਰਕਾਰ ਹੁਣ ਉਨ੍ਹਾਂ ਦੀ ਆਵਾਜ਼ ਦਬਾਉਣ ‘ਤੇ ਉਤਾਰੂ: ਉਦੈ ਭਾਨੂ

ਗ੍ਰਿਫ਼ਤਾਰੀਆਂ ਅਤੇ ਵਾਟਰ ਕੈਨਨ ਦੀ ਵਰਤੋਂ ਕਰਕੇ ਪੁਲਿਸ ਨੇ ਲੋਕਤੰਤਰੀ ਹੱਕਾਂ ਦਾ ਖੁੱਲ੍ਹਾ ਘਾਣ ਕੀਤਾ: ਸ਼ੁਭਮ ਸ਼ੁੱਭੀ

ਪੰਜਾਬ ਯੂਥ ਕਾਂਗਰਸ ਨੇ ਅੱਜ ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਨਕਲ ਘੁਟਾਲੇ ਅਤੇ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿੱਚ ਚੰਡੀਗੜ੍ਹ ਕਾਂਗਰਸ ਭਵਨ ਤੋਂ ਪੰਜਾਬ ਵਿਧਾਨ ਸਭਾ ਵੱਲ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਅਖਿਲ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਨੇ ਕੀਤੀ, ਜਦਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਦੀ ਅਗਵਾਈ ਕੀਤੀ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਉਨ੍ਹਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਜਦੋਂ ਪ੍ਰਦਰਸ਼ਨਕਾਰੀ ਨਾ ਰੁਕੇ ਤਾਂ ਕਈਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਇਸ ਦੇ ਬਾਵਜੂਦ ਯੂਥ ਕਾਂਗਰਸ ਦੇ ਵਰਕਰਾਂ ਦੇ ਜੋਸ਼ ਵਿੱਚ ਕੋਈ ਕਮੀ ਨਹੀਂ ਆਈ। ਯੂਥ ਕਾਂਗਰਸ ਨੇ ਸਪੱਸ਼ਟ ਕੀਤਾ ਕਿ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਉਨ੍ਹਾਂ ਦਾ ਅੰਦੋਲਨ ਹੋਰ ਵੀ ਵਿਆਪਕ ਰੂਪ ਵਿੱਚ ਜਾਰੀ ਰਹੇਗਾ ਅਤੇ ਪੰਜਾਬ ਸਰਕਾਰ ਨੂੰ ਹਰ ਭਰਤੀ ਘੁਟਾਲੇ ਦਾ ਜਵਾਬ ਦੇਣਾ ਹੀ ਪਵੇਗਾ।

ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਭਰਤੀ ਪ੍ਰੀਖਿਆਵਾਂ ਦੀ ਭਰੋਸੇਯੋਗਤਾ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਰਹੀ ਹੈ। ਪੰਜਾਬ ਵਿੱਚ ਹੁਣ ਤੱਕ 6 ਵੱਡੇ ਪੇਪਰ ਲੀਕ ਹੋ ਚੁੱਕੇ ਹਨ। ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਭਰਤੀ ਘੁਟਾਲਿਆਂ ਨੇ ਲੱਖਾਂ ਮਿਹਨਤੀ ਨੌਜਵਾਨਾਂ ਦੇ ਸੁਪਨੇ ਤੋੜ ਦਿੱਤੇ ਹਨ। ਸਰਕਾਰ ਹਰ ਵਾਰ ਮਾਮਲੇ ਨੂੰ ਹਲਕਾ ਦਿਖਾਉਣ ਅਤੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰਦੀ ਰਹੀ ਹੈ, ਜਦਕਿ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ ਹੈ। ਹੁਣ ਉਨ੍ਹਾਂ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਸ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦੇ ਦਾਅਵੇ ਕੀਤੇ ਗਏ ਸਨ, ਉਸੇ ਵਿੱਚ ਲਗਾਤਾਰ ਘੁਟਾਲੇ ਸਾਹਮਣੇ ਆ ਰਹੇ ਹਨ। ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਜਦੋਂ ਤੱਕ ਜ਼ਿੰਮੇਵਾਰੀ ਤੈਅ ਨਹੀਂ ਹੁੰਦੀ, ਉਦੋਂ ਤੱਕ ਨੌਜਵਾਨਾਂ ਦਾ ਸਰਕਾਰ ‘ਤੇ ਭਰੋਸਾ ਮੁੜ ਬਹਾਲ ਨਹੀਂ ਹੋ ਸਕਦਾ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ ਨੇ ਦੋਸ਼ ਲਾਇਆ ਕਿ ਸਰਕਾਰ ਕੋਲ ਭਰਤੀ ਘੁਟਾਲਿਆਂ ਦਾ ਕੋਈ ਜਵਾਬ ਨਹੀਂ ਹੈ, ਇਸ ਲਈ ਲੋਕਤੰਤਰੀ ਵਿਰੋਧ ਨੂੰ ਪੁਲਿਸ ਦੇ ਜ਼ਰੀਏ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਵਿਧਾਨ ਸਭਾ ਵੱਲ ਸ਼ਾਂਤਮਈ ਢੰਗ ਨਾਲ ਵੱਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਜ਼ਬਰਦਸਤ ਇਸਤੇਮਾਲ ਕੀਤਾ ਅਤੇ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਲੋਕਤੰਤਰੀ ਹੱਕਾਂ ਦਾ ਖੁੱਲ੍ਹਾ ਘਾਣ ਹੈ। ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਪਾਣੀ ਦੀਆਂ ਬੌਛਾੜਾਂ ਅਤੇ ਗ੍ਰਿਫ਼ਤਾਰੀਆਂ ਨਾਲ ਨੌਜਵਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਦਾ ਨੌਜਵਾਨ ਆਪਣੇ ਭਵਿੱਖ ਨਾਲ ਹੋਏ ਖਿਲਵਾੜ ਦਾ ਜਵਾਬ ਮੰਗਦਾ ਰਹੇਗਾ ਅਤੇ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।

ਉਨ੍ਹਾਂ ਮੰਗ ਕੀਤੀ ਕਿ ਫਾਰਮਾਸਿਸਟ ਭਰਤੀ ਮਾਮਲੇ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੈਤਿਕ ਆਧਾਰ ‘ਤੇ ਤੁਰੰਤ ਅਸਤੀਫ਼ਾ ਦੇਣ ਅਤੇ ਰਾਜ ਵਿੱਚ ਹੋਈਆਂ ਸਾਰੀਆਂ ਸ਼ੱਕੀ ਭਰਤੀ ਪ੍ਰੀਖਿਆਵਾਂ ਅਤੇ ਪੇਪਰ ਲੀਕ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

ਜਾਰੀ ਕਰਤਾ:

ਦਫ਼ਤਰ, ਸ਼ੁਭਮ ਸ਼ਰਮਾ ਸ਼ੁੱਭੀ

ਪ੍ਰਧਾਨ, ਪੰਜਾਬ ਯੂਥ ਕਾਂਗਰਸ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...