ਪੋਸ਼ਣ ਪਖਵਾੜਾ ਦੇ ਤਹਿਤ ਪ੍ਰਮੁੱਖ ਪਹਿਲਾਂ ਅਤੇ ਜਾਗਰੂਕਤਾ ਗਤੀਵਿਧੀਆਂ

by | Apr 10, 2026 | health | 0 comments

ਚੰਡੀਗੜ੍ਹ, 10 ਅਪ੍ਰੈਲ, 2026: ਪੋਸ਼ਣ ਪਖਵਾੜਾ ਦੇ ਤਹਿਤ ਵਿਭਿੰਨ ਕੇਂਦਰਾਂ ਵਿੱਚ ਵਿਆਪਕ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਆਰਸੀ ਧਨਾਸ-2 ਵਿਖੇ ਨਵਚੇਤਨਾ ਫ੍ਰੇਮਵਰਕ (0-3 ਵਰ੍ਹੇ), ਮਾਤਾਵਾਂ ਦੇ ਪੋਸ਼ਣ ਦੇ ਮਹੱਤਵ ਅਤੇ ਸ਼ਿਸ਼ੂ ਤੇ ਬਾਲ ਆਹਾਰ ਪੱਧਤੀਆਂ (ਆਈਵਾਈਸੀਐੱਫ/IYCF)
‘ਤੇ ਇੱਕ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਾਹਰਾਂ, ਅਧਿਕਾਰੀਆਂ ਅਤੇ ਲਾਭਾਰਥੀਆਂ ਨੇ ਹਿੱਸਾ ਲਿਆ।
ਇਸ ਤੋਂ ਇਲਾਵਾ, ਡੱਡੂਮਾਜਰਾ ਅਤੇ ਇੰਡਸਟ੍ਰੀਅਲ ਏਰੀਆ ਸਰਕਲਾਂ ਵਿੱਚ ਵੀ ਪਖਵਾੜਾ ਮਨਾਇਆ ਗਿਆ, ਜਿੱਥੇ ਮਾਪਿਆਂ ਅਤੇ ਸਮੁਦਾਇ ਦੀ ਭੂਮਿਕਾ ‘ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਸਕ੍ਰੀਨ ਟਾਇਮ ਨੂੰ ਘੱਟ ਕਰਨ, ਰੋਜ਼ਾਨਾ ਆਹਾਰ ਅਤੇ ਵਿਅਕਤੀਗਤ ਦੇਖਭਾਲ਼ ਬਾਰੇ ਜਾਗਰੂਕਤਾ ਵਧਾਈ ਗਈ।

ਇਸ ਦੇ ਨਾਲ ਹੀ ਵਿਭਿੰਨ ਥੀਮੈਟਿਕ ਗਤੀਵਿਧੀਆਂ ਵੀ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਜਲਦੀ ਛਾਤੀ ਦਾ ਦੁੱਧ ਚੁੰਘਾਉਣ ਨੂੰ ਹੁਲਾਰਾ ਦੇਣਾ, ਗਰਭਵਤੀ ਮਹਿਲਾਵਾਂ ਲਈ ਮੋਟੇ ਅਨਾਜ (ਮਿਲੇਟਸ) ਅਧਾਰਿਤ ਪੋਸ਼ਣ, ਬੱਚਿਆਂ ਦੇ ਵਾਧੇ ਦੀ ਨਿਗਰਾਨੀ, 3-6 ਵਰ੍ਹਿਆਂ ਦੇ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ, ਅਤੇ ਸੰਸਥਾਗਤ ਜਣੇਪੇ ਨੂੰ ਪ੍ਰੋਤਸਾਹਿਤ ਕਰਨ ਹਿਤ ਘਰੇਲੂ ਦੌਰੇ ਸ਼ਾਮਲ ਹਨ। ਹੋਰ ਪਹਿਲਾਂ ਵਿੱਚ ਘਰ ‘ਤੇ ਯੋਗ ਨੂੰ ਹੁਲਾਰਾ ਦੇਣਾ, ਮਿਲੇਟਸ ਦੇ ਸਿਹਤ ਲਾਭਾਂ ਬਾਰੇ ਜਾਗਰੂਕਤਾ, ਮਿਲੇਟਸ ਵਿਸ਼ੇ ‘ਤੇ ਸਲੋਗਨ ਲਿਖਣ ਮੁਕਾਬਲੇ, ਟੀਕਾਕਰਣ ‘ਤੇ ਵਖਿਆਨ, ਅਤੇ ਗੰਭੀਰ ਤੀਬਰ ਕੁਪੋਸ਼ਣ/ਦਰਮਿਆਨੇ ਤੀਬਰ ਕੁਪੋਸ਼ਣ (ਐੱਸਏਐੱਮ/ਐੱਮਏਐੱਮ/SAM/MAM) ਬੱਚਿਆਂ ਲਈ ਘਰੇਲੂ ਦੌਰੇ ਸ਼ਾਮਲ ਰਹੇ।

ਇਸ ਦੇ ਇਲਾਵਾ, ਆਯੁਸ਼ ਦੇ ਜ਼ਰੀਏ ਸੰਪੂਰਨ ਸਿਹਤ ਦੇ ਪ੍ਰਤੀ ਜਾਗਰੂਕਤਾ, ਖੁਰਾਕ ਮਜ਼ਬੂਤੀਕਰਨ (ਫੋਰਟਿਫਿਕੇਸ਼ਨ), ‘ਪੋਸ਼ਣ ਕੇ ਪੰਚ ਸੂਤਰ’ ਅਤੇ ਪੂਰਕ ਆਹਾਰ ਪੱਧਤੀਆਂ ‘ਤੇ ਵੀ ਸੈਸ਼ਨ ਆਯੋਜਿਤ ਕੀਤੇ ਗਏ। ਸ਼ੁਰੂਆਤੀ ਬਾਲ ਅਵਸਥਾ ਵਿੱਚ ਮਿਲੇਟਸ ਨੂੰ ਆਹਾਰ ਵਿੱਚ ਸ਼ਾਮਲ ਕਰਨ ‘ਤੇ ਵੀ ਵਿਸ਼ੇਸ਼ ਬਲ ਦਿੱਤਾ ਗਿਆ।

ਅੱਗੇ, ਆਯੁਸ਼ ਡਾਕਟਰਾਂ ਦੁਆਰਾ ਰੋਜ਼ਾਨਾ ‘ਪੋਸ਼ਣ ਹੈਲਪਲਾਇਨ’ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਜ਼ਰੀਏ ਲਾਭਾਰਥੀਆਂ ਨੂੰ ਡਾਕਟਰਾਂ ਨਾਲ ਸਿੱਧੇ ਸੰਵਾਦ ਕਰਕੇ ਪੋਸ਼ਣ ਅਤੇ ਸਿਹਤ ਸਬੰਧੀ ਸਮੱਸਿਆਵਾਂ ਦਾ ਸਮਾਧਾਨ ਪ੍ਰਾਪਤ ਕਰਨ ਦੀ ਸੁਵਿਧਾ ਮਿਲ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...