ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

by | Sep 10, 2025 | breaking news, daily | 0 comments

ਪ੍ਰਧਾਨ ਮੰਤਰੀ ਮੋਦੀ ਦੀ ‘ਮਾਮੂਲੀ ਅਤੇ ਅਪਮਾਨਜਨਕ’ ਹੜ੍ਹ ਸਹਾਇਤਾ ਦੀ ਕੀਤੀ ਸਖ਼ਤ ਨਿੰਦਾ

ਕਿਹਾ, ਸਾਡੇ ਕਿਸਾਨਾਂ, ਮਜ਼ਦੂਰਾਂ, ਗਰੀਬ ਲੋਕਾਂ, ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਦਾ ਹਜ਼ਾਰਾਂ ਕਰੋੜਾਂ ਵਿੱਚ ਨੁਕਸਾਨ

ਚੰਡੀਗੜ੍ਹ, 9 ਸਤੰਬਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਲਈ ਐਲਾਨੇ ਵਿੱਤੀ ਸਹਾਇਤਾ ਪੈਕੇਜ ਦੀ ਸਖ਼ਤ ਨਿੰਦਾ ਕਰਦੇ ਹੋਏ ਇਸਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ “ਬੇਰਹਿਮ ਮਜ਼ਾਕ” ਕਿਹਾ। ਉਨ੍ਹਾਂ ਨੇ ਰਾਜ ਦੇ ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ ਗਏ “ਮਾਮੂਲੀ ਅਤੇ ਅਪਮਾਨਜਨਕ” ਹੜ੍ਹ ਰਾਹਤ ਪੈਕੇਜ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1,600 ਕਰੋੜ ਰੁਪਏ ਦੀ ਸਹਾਇਤਾ ਪੰਜਾਬ ਦੇ ਲੋਕਾਂ ਨਾਲ ਇੱਕ ਬੇਰਹਿਮ ਮਜ਼ਾਕ ਹੈ, ਜਿਨ੍ਹਾਂ ਨੂੰ ਚਾਰ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਵਜੋਂ ਦਰਸਾਏ ਗਏ ਹੜ੍ਹਾਂ ਵਿੱਚ ਭਿਆਨਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਦਾ ਦੌਰਾ ਸਿਰਫ਼ ਇੱਕ ਫੋਟੋ-ਅਪ ਤੋਂ ਵੱਧ ਕੁਝ ਨਹੀਂ ਸੀ। ਸਾਡੇ ਸੂਬੇ ਵੱਲੋਂ ਹਫ਼ਤਿਆਂ ਤੱਕ ਇੱਕ ਬੇਮਿਸਾਲ ਕੁਦਰਤੀ ਆਫ਼ਤ ਨਾਲ ਜੂਝਣ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਅੰਤ ਵਿੱਚ ਇੱਕ ਬਹੁਤ ਹੀ ਮਾਮੂਲੀ ਸਹਾਇਤਾ ਪੈਕੇਜ ਨਾਲ ਜਵਾਬ ਦਿੱਤਾ ਹੈ। ਸਾਡੇ ਕਿਸਾਨਾਂ, ਮਜ਼ਦੂਰਾਂ, ਗਰੀਬ ਲੋਕਾਂ, ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਅਤੇ ਕੇਂਦਰ ਸਰਕਾਰ ਕੋਲ ਸਿਰਫ 1,600 ਕਰੋੜ ਰੁਪਏ ਦੀ ਮਾਮੂਲੀ ਰਕਮ ਦੀ ਪੇਸ਼ਕਸ਼ ਕਰਨ ਦੀ ਹਿੰਮਤ ਹੈ।”

ਖਾਸ ਤੌਰ ‘ਤੇ ਗਰੀਬ ਲੋਕਾਂ, ਜਿਨ੍ਹਾਂ ਦੇ ਘਰ ਤਬਾਹ ਹੋ ਗਏ, ਦੇ ਅਥਾਹ ਦੁੱਖਾਂ ਅਤੇ ਮਜ਼ਦੂਰਾਂ ਨੂੰ ਹੋ ਰਹੇ ਨੁਕਸਾਨ ਦਾ ਜ਼ਿਕਰ ਕਰਦੀਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਖੁੱਲ੍ਹੇ ਅਸਮਾਨ ਹੇਠ ਹਨ, ਅਤੇ ਮਜ਼ਦੂਰਾਂ ਨੇ ਇੱਕ ਪੈਸਾ ਵੀ ਨਹੀਂ ਕਮਾਇਆ ਹੈ। ਉਨ੍ਹਾਂ ਨੇ ਗਰੀਬ ਲੋਕਾਂ ਦੁਆਰਾ ਹੋਏ ਭਾਰੀ ਨੁਕਸਾਨ, ਜਿਸ ਵਿੱਚ ਫਸਲਾਂ, ਘਰਾਂ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਵਿਆਪਕ ਤਬਾਹੀ ਸ਼ਾਮਲ ਹੈ, ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਲਈ ਪ੍ਰਤੀ ਏਕੜ 20,000 ਰੁਪਏ ਅਤੇ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਲਈ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਚੁੱਕੀ ਹੈ।

“ਅਸੀਂ ਰਾਹਤ ਪ੍ਰਦਾਨ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਾਂ, ਪਰ ਆਫ਼ਤ ਦਾ ਪੈਮਾਨਾ ਇੰਨਾ ਵੱਡਾ ਹੈ ਕਿ ਇਸ ਲਈ ਕੇਂਦਰ ਤੋਂ ਠੋਸ ਅਤੇ ਤੁਰੰਤ ਸਹਾਇਤਾ ਦੀ ਲੋੜ ਹੈ। ਪ੍ਰਧਾਨ ਮੰਤਰੀ ਦਾ ਐਲਾਨ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ,” ਉਨ੍ਹਾਂ ਅੱਗੇ ਕਿਹਾ।

ਵਿੱਤ ਮੰਤਰੀ ਨੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਦੀ ਕਰੜੀ ਆਲੋਚਨਾ ਕਰਦਿਆਂ ਕੇਂਦਰ ਤੋਂ ਲੰਬਿਤ ਫੰਡਾਂ ਦੀ ਰਿਹਾਈ ਲਈ ਸੂਬੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੁਹਰਾਇਆ, ਜਿਸ ਵਿੱਚ ਜੀਐਸਟੀ ਮੁਆਵਜ਼ਾ ਅਤੇ ਹੋਰ ਬਕਾਏ ਸ਼ਾਮਲ ਹਨ, ਜਿਸਦੀ ਰਕਮ ਉਨ੍ਹਾਂ ਨੇ 60,000 ਕਰੋੜ ਰੁਪਏ ਤੋਂ ਵੱਧ ਦੱਸੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਫੰਡਾਂ ਦੀ ਰਿਹਾਈ ਲਈ ਲਿਖੇ ਪੱਤਰ ਦਾ ਜਵਾਬ ਵੀ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਸੰਕਟ ਦਾ ਰਾਜਨੀਤੀਕਰਨ ਕਰ ਰਿਹਾ ਹੈ।

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਸਥਿਤੀ ਦਾ ਤੁਰੰਤ ਮੁਲਾਂਕਣ ਕਰਨ ਅਤੇ ਪੰਜਾਬ ਨੂੰ ਆਫ਼ਤ ਵਿੱਚੋਂ ਉਭਰਨ ਵਿੱਚ ਮਦਦ ਕਰਨ ਲਈ ਇੱਕ ਵਿਆਪਕ ਅਤੇ ਢੁਕਵੇਂ ਵਿੱਤੀ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਟੀ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਹਰ ਸੰਕਟ ਵਿੱਚ ਦੇਸ਼ ਦੇ ਨਾਲ ਖੜ੍ਹੇ ਰਹੇ ਹਨ। ਹੁਣ, ਸਾਡੀ ਲੋੜ ਦੇ ਸਮੇਂ, ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਸਰਕਾਰ ਸਾਡੇ ਨਾਲ ਖੜ੍ਹੇਗੀ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...