ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ

by | Sep 11, 2025 | breaking news, daily, politics | 0 comments

ਭਾਜਪਾ ਆਗੂਆਂ ਨੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਪੰਜਾਬ ਨਾਲ ਧੋਖਾ ਕੀਤਾ

“ਹਿੰਦੀ ਨਹੀਂ ਆਤੀ” ਵਾਲੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼: ਹਰਦੀਪ ਸਿੰਘ ਮੁੰਡੀਆਂ

ਕਿਹਾ, ਭਿਆਨਕ ਹੜ੍ਹਾਂ ‘ਚ ਲੋਕ ਡੁੱਬ ਰਹੇ ਹਨ ਤੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹੈ

“ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸਿਰਫ਼ ਸਾਡੇ ਲਈ ਪ੍ਰੋਟੋਕੋਲ”

“ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਭਾਜਪਾ ਆਗੂਆਂ ਦੀਆਂ ਗੱਡੀਆਂ ਅਤੇ ਮੋਬਾਈਲਾਂ ਸਬੰਧੀ ਵੱਖ ਅਤੇ ਸਾਡੇ ਲਈ ਵੱਖ ਨਿਯਮ ਬਣਾਏ”

ਚੰਡੀਗੜ੍ਹ, 10 ਸਤੰਬਰ:

ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪੰਜਾਬ ਲਈ ਰਾਹਤ ਰਾਸ਼ੀ ਵਧਾਉਣ ਦੀ ਮੰਗ ਕਰਨ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੇ “ਹਿੰਦੀ ਨਹੀਂ ਆਤੀ” ਜਿਹੇ ਵਿਅੰਗ ਬਾਰੇ ਸੂਬੇ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਅਜਿਹੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।

ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਭਿਆਨਕ ਹੜ੍ਹਾਂ ਵਿੱਚ ਲੋਕ ਡੁੱਬ ਰਹੇ ਹਨ ਤਾਂ ਅਜਿਹੇ ਮੌਕੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਬੀਤੇ ਕੱਲ੍ਹ ਕੀਤੀ ਫੇਰੀ ਸਿਰਫ਼ ਪੀ.ਆਰ ਐਕਸਰਸਾਈਜ਼ ਸੀ ਜਿਸ ਦਾ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਬਿਲਕੁਲ ਵੀ ਉਦੇਸ਼ ਨਹੀਂ ਸੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀਆਂ ਲਈ ਵੱਖ ਪ੍ਰੋਟੋਕੋਲ ਅਪਣਾਇਆ ਗਿਆ ਜਦਕਿ ਭਾਜਪਾ ਆਗੂਆਂ ਲਈ ਕੋਈ ਪ੍ਰੋਟੋਕੋਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਵਾਲੇ ਸਥਾਨ ਤੋਂ ਕਾਫ਼ੀ ਪਿੱਛੇ ਹੀ ਸਾਨੂੰ ਗੱਡੀਆਂ ਵਿੱਚੋਂ ਉਤਾਰ ਦਿੱਤਾ ਗਿਆ ਜਦਕਿ ਭਾਜਪਾ ਆਗੂ ਆਪਣੀਆਂ ਨਿੱਜੀ ਗੱਡੀਆਂ ਵਿੱਚ ਮੁਲਾਕਾਤ ਵਾਲੇ ਸਥਾਨ ਤੋਂ ਬਿਲਕੁਲ ਬਾਹਰ ਜਾ ਕੇ ਉੱਤਰੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਡੇ ਫੋਨ ਬਾਹਰ ਜਮ੍ਹਾਂ ਕਰਵਾ ਲਏ ਗਏ ਜਦਕਿ ਭਾਜਪਾ ਆਗੂ ਅਤੇ ਉੱਥੇ ਤਾਇਨਾਤ ਸੁਰੱਖਿਆ ਅਮਲਾ ਆਪਣੇ ਫੋਨ ਬਿਨਾਂ ਕਿਸੇ ਰੋਕ-ਟੋਕ ਤੋਂ ਵਰਤ ਰਹੇ ਸਨ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸਾਡੇ ਸਾਰਿਆਂ ਦੇ ਸਾਂਝੇ ਅਤੇ ਸਤਿਕਾਰਯੋਗ ਹਨ ਪਰ ਮੈਨੂੰ ਇਹ ਸਮਝ ਨਹੀਂ ਪਈ ਕਿ ਇਹ ਕਿੱਥੋਂ ਦਾ ਪ੍ਰੋਟੋਕੋਲ ਹੈ ਕਿ ਪ੍ਰਧਾਨ ਮੰਤਰੀ ਨਾਲ ਕੋਈ ਹੱਥ ਨਹੀਂ ਮਿਲਾ ਸਕਦਾ ਕਿਉਂਕਿ ਸਾਨੂੰ ਪਹਿਲਾਂ ਹੀ ਹੁਕਮ ਚਾੜ੍ਹ ਦਿੱਤਾ ਗਿਆ ਕਿ ਤੁਸੀਂ ਪ੍ਰਧਾਨ ਮੰਤਰੀ ਨਾਲ ਹੱਥ ਨਹੀਂ ਮਿਲਾਉਣਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਅਧਿਕਾਰੀਆਂ ਨੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਅਤੇ ਵੀਡਿਓਜ਼ ਰਾਹੀਂ ਸੂਬੇ ਵਿੱਚ ਆਏ ਹੜ੍ਹਾਂ ਬਾਰੇ ਜਾਣੂ ਕਰਵਾਇਆ ਜਿਸ ‘ਤੇ ਪ੍ਰਧਾਨ ਮੰਤਰੀ ਖ਼ੁਦ ਮੰਨੇ ਕਿ ਹਿਮਾਚਲ ਪ੍ਰਦੇਸ਼ ਨਾਲੋਂ ਕਿਤੇ ਜ਼ਿਆਦਾ ਨੁਕਸਾਨ ਪੰਜਾਬ ਵਿੱਚ ਹੋਇਆ ਹੈ ਪਰ ਜਦੋਂ ਮੈਂ ਉਨ੍ਹਾਂ ਨੂੰ ਹੱਥ ਜੋੜ ਕੇ 1600 ਕਰੋੜ ਰੁਪਏ ਦੀ ਥਾਂ ਵੱਧ ਰਾਹਤ ਰਾਸ਼ੀ ਐਲਾਨਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਮੇਰੀ ਗੱਲ ਨੂੰ ਦਰਕਿਨਾਰ ਕਰਦਿਆਂ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ “ਆਪ ਕੋ ਹਿੰਦੀ ਨਹੀਂ ਆਤੀ, ਮੈਨੇ 1600 ਕਰੋੜ ਦੇਨੇ ਕੀ ਘੋਸ਼ਣਾ ਤੋ ਕੀ ਹੈ।” ਜਦੋਂ ਮੈਂ ਕਿਹਾ ਕਿ ਇਹ ਰਾਹਤ ਰਾਸ਼ੀ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ ਤਾਂ ਉਨ੍ਹਾਂ ਫਿਰ ਕਹਿਣਾ ਸ਼ੁਰੂ ਕਰ ਦਿੱਤਾ ਕਿ “ਇਸ ਕੋ ਹਿੰਦੀ ਸਿਖਾਓ” ਅਤੇ ਨਾਲ ਹੀ ਪੰਜਾਬ ਦੇ ਭਾਜਪਾ ਆਗੂ ਵੀ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾਉਂਦਿਆਂ ਮੈਨੂੰ ਹੀ ਚੁੱਪ ਕਰਨ ਲਈ ਆਖਣ ਲੱਗੇ।

ਉਨ੍ਹਾਂ ਸਵਾਲ ਕੀਤਾ ਕਿ ਜੇ ਇਸੇ ਤਰ੍ਹਾਂ ਦੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਦੇਸ਼ ਦੇ ਦੱਖਣੀ ਸੂਬੇ ਵਿੱਚ ਗਏ ਹੁੰਦੇ ਤਾਂ ਕੀ ਉੱਥੇ ਵੀ ਅਜਿਹਾ ਗੰਭੀਰ ਮੁੱਦਾ ਉਠਾਉਣ ਵਾਲੇ ਲੋਕਾਂ ਨੂੰ ਚੁੱਪ ਕਰਵਾਉਣ ਲਈ “ਹਿੰਦੀ ਸਿਖਾਓ” ਵਰਗੇ ਜਵਾਬ ਦੇਣਗੇ?

ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਵੀ ਬਹੁਤ ਦੁੱਖ ਹੈ ਕਿ ਜਦੋਂ ਪੰਜਾਬ ਪਿਛਲੇ 40 ਸਾਲਾਂ ਦੌਰਾਨ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਪੰਜਾਬ ਭਾਜਪਾ ਇਕਾਈ ਦੇ ਆਗੂ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹਨ ਦੀ ਥਾਂ ਆਪਣੇ ਆਕਾ ਨੂੰ ਖ਼ੁਸ਼ ਕਰਨ ਲਈ ਸਾਡੀ ਆਵਾਜ਼ ਬੰਦ ਕਰਨ ਦਾ ਯਤਨ ਕਰ ਰਹੇ ਹਨ।

ਮਾਲ ਮੰਤਰੀ ਨੇ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ ਜਿਸ ਤੋਂ ਸਪੱਸ਼ਟ ਪਤਾ ਚਲਦਾ ਹੈ ਕਿ ਉਹ ਪੰਜਾਬ ਦਾ ਬਿਲਕੁਲ ਵੀ ਭਲਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਬਿੱਟੂ ਨਾਲ ਉਸ ਮੌਕੇ ‘ਤੇ ਮੌਜੂਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਚੁੱਪ ਧਾਰੀ ਖੜ੍ਹੇ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...