ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ

by | Sep 10, 2025 | breaking news, daily, politics | 0 comments

ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ: ਅਰੋੜਾ

ਚੰਡੀਗੜ੍ਹ, 9 ਸਤੰਬਰ:

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ 1600 ਕਰੋੜ ਰੁਪਏ ਦੇ “ਨਿਗੂਣੇ” ਰਾਹਤ ਪੈਕੇਜ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਇਸਨੂੰ ਹੜ੍ਹਾਂ ਮਾਰੇ ਪੰਜਾਬ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ‘ਤੇ ਆਏ ਸਨ।

ਸ੍ਰੀ ਅਰੋੜਾ ਨੇ ਕੇਂਦਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਨੂੰ ਕੋਈ ਠੋਸ ਰਾਹਤ, ਜਿਸਦੀ ਉਨ੍ਹਾਂ ਤੋਂ ਉਮੀਦ ਸੀ, ਦੇਣ ਦੀ ਬਜਾਏ ਸੂਬੇ ਨਾਲ “ਭੱਦਾ ਮਜ਼ਾਕ” ਕੀਤਾ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਥੇ ਆ ਕੇ ਸੂਬੇ ਦੇ ਹਾਲਾਤ ਦੇਖਣ ਤੋਂ ਬਾਅਦ ਵੀ ਇਹ ਨਿਗੂਣਾ ਪੈਕੇਜ ਦੇ ਕੇ ਸਮੁੱਚੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕਿਸਾਨਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਘਰ, ਫਸਲਾਂ, ਪਸ਼ੂ ਹੜ੍ਹਾਂ ਵਿੱਚ ਵਹਿ ਗਏ ਹਨ, ਤਾਂ ਅਜਿਹਾ ਸਭ ਕੁਝ ਧਿਆਨ ‘ਚ ਰੱਖਦਿਆਂ ਕੇਂਦਰ ਦਾ ਹੁੰਗਾਰਾ ਨਾ ਸਿਰਫ਼ ਬੇਹੱਦ ਨਿੰਦਣਯੋਗ ਅਤੇ ਨਿਗੂਣਾ ਹੈ ਸਗੋਂ ਪੰਜਾਬ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ 1600 ਕਰੋੜ ਰੁਪਏ ਹਰ ਉਸ ਨਾਗਰਿਕ ਦੇ ਮੂੰਹ ‘ਤੇ ਚਪੇੜ ਹਨ, ਜਿਨ੍ਹਾਂ ਨੇ ਹੜ੍ਹਾਂ ਵਿੱਚ ਆਪਣਾ ਸਭ ਕੁਝ ਗੁਆ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਲਈ ਕੇਂਦਰ ਵੱਲੋਂ ਰੋਕੇ ਹੋਏ ਫੰਡਾਂ ਦੇ 60,000 ਕਰੋੜ ਰੁਪਏ ਅਤੇ ਹੜ੍ਹ ਰਾਹਤ ਪੈਕੇਜ ਲਈ 20,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਲਗਾਤਾਰ ਮੰਗ ਕਰ ਰਹੀ ਹੈ, ਪਰ ਸ੍ਰੀ ਮੋਦੀ ਵੱਲੋਂ ਦਿੱਤੀ ਗਈ ਇਹ ਨਿਗੂਣੀ ਸਹਾਇਤਾ ਪੰਜਾਬੀਆਂ ਨਾਲ ਇੱਕ ਘਟੀਆ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦੀ ਦੁਰਦਸ਼ਾ ਪ੍ਰਤੀ ਕੇਂਦਰ ਦੀ ਸਪੱਸ਼ਟ ਅਣਦੇਖੀ ਨੂੰ ਦਰਸਾਉਂਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਦੀ ਜਿੰਦ-ਜਾਨ, ਸਾਡੀ ਖੇਤੀਬਾੜੀ, ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸਾਡੇ ਕਿਸਾਨਾਂ ਨੇ ਜਿਨ੍ਹਾਂ ਫਸਲਾਂ ਨੂੰ ਆਪਣੇ ਪੁੱਤਾਂ ਵਾਂਗ ਪਾਲਿਆ ਸੀ, ਉਹ ਕਟਾਈ ਤੋਂ ਸਿਰਫ਼ 15-20 ਦਿਨ ਪਹਿਲਾਂ ਹੀ ਤਬਾਹ ਹੋ ਗਈਆਂ ਹਨ। ਉਨ੍ਹਾਂ ਕੋਲ ਦੁਬਾਰਾ ਬਿਜਾਈ ਦਾ ਕੋਈ ਮੌਕਾ ਨਹੀਂ ਹੈ। ਸਾਡੇ ਕਿਸਾਨ ਪੂਰੇ ਸੀਜ਼ਨ ਦੀ ਆਮਦਨ ਗੁਆ ਚੁੱਕੇ ਹਨ।” ਉਨ੍ਹਾਂ ਦੱਸਿਆ ਕਿ ਕੁੱਲ 4.80 ਲੱਖ ਏਕੜ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਭ ਤੋਂ ਵੱਧ ਨੁਕਸਾਨ ਝੋਨੇ ਨੂੰ ਹੋਇਆ ਹੈ ਜੋ 3.71 ਲੱਖ ਏਕੜ ਤੋਂ ਵੱਧ ਰਕਬਾ ਬਣਦਾ ਹੈ।

ਉਨ੍ਹਾਂ ਦੱਸਿਆ ਕਿ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ 52 ਕੀਮਤੀ ਜਾਨਾਂ ਲੈ ਲਈਆਂ ਹਨ ਅਤੇ ਹੜ੍ਹਾਂ ਕਾਰਨ 2000 ਤੋਂ ਵੱਧ ਪਿੰਡਾਂ ਦੇ ਲਗਭਗ 4 ਲੱਖ ਲੋਕ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਹੋਏ ਨੁਕਸਾਨ ਨੂੰ ਦੇਖਦਿਆਂ ਪੁਨਰਵਾਸ ਲਈ ਵਿਆਪਕ ਯਤਨਾਂ ਦੀ ਭਾਰੀ ਜ਼ਰੂਰਤ ਹੈ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਜ਼ਿੰਮੇਵਾਰੀ ਦੀ ਭਾਵਨਾ ਨਾਲ ਨੁਕਸਾਨ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਇਸ ਆਫ਼ਤ ਦੀ ਗੰਭੀਰਤਾ ਅਤੇ ਦੇਸ਼ ਲਈ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਵੇਖਦਿਆਂ ਇੱਕ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।

ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਅਤੇ ਕੇਂਦਰ ਦੀ ਅੱਖੋ-ਪਰੋਖੇ ਕਰਨ ਸਬੰਧੀ ਨੀਤੀ ਦਰਮਿਆਨ ਸਪੱਸ਼ਟ ਅੰਤਰ ‘ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੇ ਅੰਨ ਭੰਡਾਰ ਭਰਨ ਤੱਕ, ਪੰਜਾਬ ਹਮੇਸ਼ਾ ਦੇਸ਼ ਦੀ ਤਲਵਾਰ ਅਤੇ ਢਾਲ ਰਿਹਾ ਹੈ। ਸੂਬੇ ਦੇ ਕਿਸਾਨਾਂ ਨੇ ਦਹਾਕਿਆਂ ਤੋਂ ਭਾਰਤ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਸਾਡੇ ਨੌਜਵਾਨਾਂ ਨੇ ਇਸਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ। ਹੁਣ ਜਦੋਂ ਸਾਡੀ ਆਪਣੀ ਜ਼ਮੀਨ ਹੜ੍ਹਾਂ ਵਿੱਚ ਡੁੱਬ ਰਹੀ ਹੈ ਅਤੇ ਸਾਡੇ ਲੋਕ ਦੁੱਖਾਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਫਿਰ ਵੀ ਭਾਰਤ ਸਰਕਾਰ ਦਾ ਰਵੱਈਆ ਸਿਰਫ਼ ਮੰਗਾਂ ਤੋਂ ਮੂੰਹ ਫੇਰਨ ਵਾਲਾ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...