ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜੀਐੱਮਸੀਐੱਚ (GMCH) ਸੈਕਟਰ 48 ਵਿਖੇ ਵਿਸਤਾਰਿਤ ਸਿਹਤ ਸੇਵਾਵਾਂ ਅਤੇ ਨਵੀਆਂ ਓਪੀਡੀਜ਼ ਦਾ ਨਿਰੀਖਣ ਕੀਤਾ

by | Jun 3, 2026 | breaking news, daily, health, politics | 0 comments

ਪ੍ਰਸ਼ਾਸਕ ਨੇ ਚੰਡੀਗੜ੍ਹ ਵਿੱਚ ਸਿੱਖਿਆ ਬੁਨਿਆਦੀ ਢਾਂਚੇ ਅਤੇ ਵਾਤਾਵਰਣਕ ਪਹਿਲਾਂ ਦੀ ਵੀ ਸਮੀਖਿਆ ਕੀਤੀ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਹਿਰ ਵਿੱਚ ਸਿਹਤ ਸੁਵਿਧਾਵਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ​​ਕਰਨ ਅਤੇ ਨਾਗਰਿਕਾਂ ਨੂੰ ਗੁਣਵੱਤਾਪੂਰਨ ਚਿਕਿਤਸਾ ਸੇਵਾਵਾਂ ਸੁਨਿਸ਼ਚਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਆਪਣੇ ਦੌਰੇ ਦੇ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸੰਚਾਲਿਤ ਵਿੱਦਿਅਕ ਬੁਨਿਆਦੀ ਢਾਂਚੇ ਅਤੇ ਵਾਤਾਵਰਣਕ ਪਹਿਲਾਂ ਦੀ ਵੀ ਸਮੀਖਿਆ ਕੀਤੀ।

ਗਵਰਨਮੈਂਟ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ/GMCH), ਸਾਊਥ ਕੈਂਪਸ, ਸੈਕਟਰ 48 ਵਿਖੇ ਪ੍ਰਸ਼ਾਸਕ ਨੇ ਨਾਗਰਿਕਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਵਿਭਿੰਨ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਸਿਹਤ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ ਨੇ ਉਨ੍ਹਾਂ ਨੂੰ ਆਯੁਸ਼ ਓਪੀਡੀ, ਹੋਮਿਓਪੈਥੀ ਸੇਵਾਵਾਂ ਅਤੇ ਆਗਾਮੀ ਪੰਚਕਰਮਾ ਸੁਵਿਧਾ ਬਾਰੇ ਜਾਣਕਾਰੀ ਦਿੱਤੀ।

ਸੁਲਭ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਦੇ ਮਹੱਤਵ ‘ਤੇ ਬਲ ਦਿੰਦੇ ਹੋਏ ਰਾਜਪਾਲ ਨੇ ਲੋਕਾਂ ਨੂੰ ਬਿਹਤਰੀਨ ਚਿਕਿਤਸਾ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੰਭਾਲ਼ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਵਿਸਤਾਰ ਅਤੇ ਚਿਕਿਤਸਾ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਲਈ ਨਿਰੰਤਰ ਪ੍ਰਯਾਸ ਕੀਤੇ ਜਾ ਰਹੇ ਹਨ, ਤਾਕਿ ਸਾਰੇ ਨਾਗਰਿਕਾਂ ਨੂੰ ਬਿਹਤਰ ਇਲਾਜ ਅਤੇ ਮਰੀਜ਼ਾਂ ਦੀ ਦੇਖਭਾਲ਼ ਸੁਨਿਸ਼ਚਿਤ ਕੀਤੀ ਜਾ ਸਕੇ।

ਪ੍ਰਸ਼ਾਸਕ ਨੇ ਫਿਜ਼ੀਓਥੈਰੇਪੀ, ਟੀਕਾਕਰਣ, ਡੇਅ ਕੇਅਰ, ਔਨਕੋਲੋਜੀ, ਯੋਗ, ਡੈਂਟਲ ਅਤੇ ਪੀਡੀਆਟ੍ਰਿਕ ਓਪੀਡੀ ਸਹਿਤ ਰੇਡੀਏਸ਼ਨ ਔਨਕੋਲੋਜੀ ਸੇਵਾਵਾਂ ਦਾ ਵੀ ਨਿਰੀਖਣ ਕੀਤਾ। ਸਿਹਤ ਸਕੱਤਰ ਨੇ ਉਨ੍ਹਾਂ ਨੂੰ ਦੱਸਿਆ ਕਿ ਹਾਲ ਹੀ ਵਿੱਚ ਕਈ ਨਵੀਆਂ ਓਪੀਡੀ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਅਤੇ ਉਪਯੋਗ ਵਧਾਉਣ ਲਈ ਜਨ-ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।

ਆਯੁਸ਼ਮਾਨ ਆਰੋਗਯ ਮੰਦਿਰ, ਸੈਕਟਰ 47 ਅਤੇ ਸਿਵਲ ਹਸਪਤਾਲ, ਸੈਕਟਰ 45 ਵਿਖੇ ਪ੍ਰਸ਼ਾਸਕ ਦੇ ਨਾਲ ਸਿਹਤ ਸਕੱਤਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ, ਡਾ. ਸੁਮਨ ਸਿੰਘ ਵੀ ਉਪਸਥਿਤ ਰਹੇ। ਇੱਥੇ ਉਨ੍ਹਾਂ ਨੇ ਆਯੁਰਵੈਦਿਕ ਫਾਰਮੇਸੀ, ਹੋਮਿਓਪੈਥੀ ਓਪੀਡੀ, ਡੈਂਟਲ ਓਪੀਡੀ, ਏਐੱਨਸੀ ਓਪੀਡੀ ਅਤੇ ਏਐੱਨਐੱਮ/ਆਰਸੀਐੱਚ ਰੂਮ ਸਹਿਤ ਫਾਰਮੇਸੀ ਸੇਵਾਵਾਂਦਾ ਨਿਰੀਖਣ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੇ ਐਮਰਜੈਂਸੀ ਸੇਵਾਵਾਂ, ਈਸੀਜੀ ਸੁਵਿਧਾ, ਈਐੱਮਓ ਰੂਮ ਸੇਵਾਵਾਂ, ਬੀਪੀ ਜਾਂਚ ਜਿਹੀਆਂ ਬੁਨਿਆਦੀ ਸਿਹਤ ਜਾਂਚਾਂ ਅਤੇ ਮਲੇਰੀਆ ਪ੍ਰਯੋਗਸ਼ਾਲਾ ਸੇਵਾਵਾਂ ਦੀ ਵੀ ਸਮੀਖਿਆ ਕੀਤੀ। ਪ੍ਰਸ਼ਾਸਕ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਪਲਬਧ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਫੀਡਬੈਕ ਲਿਆ, ਜਿਸ ‘ਤੇ ਸਿਹਤ ਸੇਵਾਵਾਂ ਨੂੰ ਲੈਕੇ ਸਕਾਰਾਤਮਕ ਪ੍ਰਤੀਕਿਰਿਆ ਪ੍ਰਾਪਤ ਹੋਈ।

ਇਸ ਦੇ ਬਾਅਦ ਗਵਰਨਮੈਂਟ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਲੋਆ ਵਿਖੇ ਪ੍ਰਸ਼ਾਸਕ ਨੇ ਮਲੋਆ ਸਮਾਧਾਨ ਸ਼ਿਵਿਰ ਦੇ ਦੌਰਾਨ ਉਠਾਏ ਗਏ ਸਕੂਲਾਂ ਨਾਲ ਸਬੰਧਿਤ ਮੁੱਦਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਗਵਰਨਮੈਂਟ ਹਾਈ ਸਕੂਲ, ਮਲੋਆ ਵਿਖੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਹਿਤ 25 ਕਮਰਿਆਂ ਦੇ ਨਿਰਮਾਣ ਲਈ ਟੈਂਡਰ ਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਅਵਸਰ ‘ਤੇ ਸਿੱਖਿਆ ਸਕੱਤਰ ਸ਼੍ਰੀ ਪ੍ਰੇਰਣਾ ਪੁਰੀ ਅਤੇ ਡਾਇਰੈਕਟਰ ਸਕੂਲ ਸਿੱਖਿਆ ਸ਼੍ਰੀ ਨਿਤੀਸ਼ ਸਿੰਗਲਾ ਵੀ ਉਪਸਥਿਤ ਰਹੇ।

ਇਸ ਤੋਂ ਪਹਿਲਾਂ ਡੱਡੂ ਮਾਜਰਾ ਡੰਪਿੰਗ ਗਰਾਊਂਡ ਸਾਇਟ ‘ਤੇ, ਪ੍ਰਸ਼ਾਸਕ ਨੇ ਜੁਲਾਈ ਮਹੀਨੇ ਵਿੱਚ ਪ੍ਰਸਤਾਵਿਤ ਰੁੱਖ ਲਗਾਉਣ ਦੀ ਮੁਹਿੰਮ ਲਈ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੇ ਦੌਰਾਨ ਪੌਦੇ ਲਗਾਉਣ ਦੀਆਂ ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਭੂਮੀ ਪੱਧਰੀ ਕਰਨ ਦੇ ਕਾਰਜ ਨੂੰ ਪ੍ਰਾਥਮਿਕਤਾ ਦੇ ਅਧਾਰ ‘ਤੇ ਜਲਦੀ ਪੂਰਾ ਕੀਤਾ ਜਾਵੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...