ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

by | Jul 24, 2025 | breaking news, daily, politics | 0 comments

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਰਾਜਵਿੰਦਰ ਕੌਰ ਥਿਆੜਾ ਅਤੇ ਦੀਪਕ ਬਾਲੀ ਨੇ ਪੂਜਾ ਸਿੰਘ ਦਾ ਪਾਰਟੀ ਵਿਚ ਕੀਤਾ ਸਵਾਗਤ

ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਸਮਾਜ ਦੇ ਹਰ ਵਰਗ ਦੇ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ: ਅਮਨ ਅਰੋੜਾ

ਮੈਂ ਹੁਨਰ ਵਿਕਾਸ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਲਈ ਹੁਣ ਹੋਰ ਮਜ਼ਬੂਤੀ ਨਾਲ ਕੰਮ ਕਰਾਂਗੀ: ਡਾ. ਪੂਜਾ ਸਿੰਘ

ਚੰਡੀਗੜ੍ਹ 24 ਜੁਲਾਈ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਜਬੂਤ ਮਿਲੀ ਹੈ। ਵੀਰਵਾਰ ਨੂੰ ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਈ। ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਵਿੱਚ ਆਪਣੇ ਸ਼ਾਨਦਾਰ ਯੋਗਦਾਨ ਲਈ ਜਾਣੀ ਜਾਂਦੀ, ਡਾ. ਪੂਜਾ ਸਿੰਘ ਦਾ ‘ਆਪ’ ਰਾਹੀਂ ਰਾਜਨੀਤੀ ਵਿੱਚ ਪ੍ਰਵੇਸ਼ ਨੂੰ ਸਮਾਵੇਸ਼ੀ ਅਤੇ ਲੋਕ-ਕੇਂਦ੍ਰਿਤ ਰਾਜਨੀਤੀ ਲਈ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਡਾ. ਪੂਜਾ ਸਿੰਘ, ਜੋ 2004 ਤੋਂ ਸੁੰਦਰਤਾ ਅਤੇ ਵੈਲਨੈਸ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਹੀ ਹਨ, ਭਾਰਤ ਭਰ ਵਿੱਚ 70 ਤੋਂ ਵੱਧ ਸਿਖਲਾਈ ਸੰਸਥਾਵਾਂ ਚਲਾਉਂਦੀ ਹਨ। ਉਨ੍ਹਾਂ ਦੀਆਂ ਸੰਸਥਾਵਾਂ ਨੇ ਨੌਕਰੀ-ਮੁਖੀ ਸਿਖਲਾਈ ਅਤੇ ਕਰੀਅਰ-ਨਿਰਮਾਣ ਦੇ ਮੌਕੇ ਪ੍ਰਦਾਨ ਕਰਕੇ ਹਜ਼ਾਰਾਂ ਔਰਤਾਂ, ਖਾਸ ਕਰਕੇ ਗਰੀਬ ਪਿਛੋਕੜ ਵਾਲੀਆਂ ਔਰਤਾਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਦੀ ਅਗਵਾਈ ਵਿੱਚ, 25,000 ਤੋਂ ਵੱਧ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਹੁਣ ਸਫਲ ਪੇਸ਼ੇਵਰ ਅਤੇ ਉੱਦਮੀ ਹਨ।

ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਸੀਨੀਅਰ ਨੇਤਾ ਦੀਪਕ ਬਾਲੀ ਨੇ ਡਾ. ਪੂਜਾ ਸਿੰਘ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਸਵਾਗਤ ਕੀਤਾ।

ਇਸ ਮੌਕੇ ‘ਤੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ, “ਸਾਨੂੰ ਜਲੰਧਰ ਦੀ ਇੱਕ ਪ੍ਰਸਿੱਧ ਸਮਾਜ ਸੇਵਿਕਾ ਡਾ. ਪੂਜਾ ਸਿੰਘ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਨ ‘ਤੇ ਮਾਣ ਹੈ। ਪੰਜਾਬ ਹਰ ਖੇਤਰ ਦੇ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਉਨ੍ਹਾਂ ਨੂੰ ਪ੍ਰਭਾਵਿਤ ਕਰਦਿਆਂ ਹਨ। ਡਾ. ਸਿੰਘ ਸਾਡੇ ਵਿਸ਼ਵਾਸ ਦੇ ਅਨੁਸਾਰ ਕੰਮ ਕਰ ਰਹੀ ਹਨ ਕਿ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਹੀ ਨਹੀਂ ਕਰਨੀ ਚਾਹੀਦੀ, ਸਗੋਂ ਨੌਕਰੀ ਪ੍ਰਦਾਨ ਕਰਨ ਵਾਲੇ ਵੀ ਬਣਨਾ ਚਾਹੀਦਾ ਹੈ। ਆਪ ਵਿੱਚ ਉਨ੍ਹਾਂ ਦੀ ਮੌਜੂਦਗੀ ਸਾਡੀ ਪਾਰਟੀ ਦੇ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ। ਇਮਾਨਦਾਰੀ ਅਤੇ ਸਮਰਪਣ ਨਾਲ ਕੀਤੀ ਗਈ ਰਾਜਨੀਤੀ ਜ਼ਿੰਦਗੀਆਂ ਬਦਲਣ ਦਾ ਸਭ ਤੋਂ ਸ਼ਕਤੀਸ਼ਾਲੀ ਤਰੀਕਾ ਹੈ।”

ਇਸ ਦੌਰਾਨ ਦੀਪਕ ਬਾਲੀ ਨੇ ਡਾ. ਸਿੰਘ ਬਾਰੇ ਜਾਣਕਾਰੀ ਦਿੰਦਿਆਂ ਇੱਕ ਉੱਦਮੀ ਅਤੇ ਬਦਲਾਅ ਲਿਆਉਣ ਵਾਲੇ ਵਜੋਂ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਇੱਕ ਅਜਿਹੀ ਸ਼ਖਸ਼ੀਅਤ ਦਾ ਸਵਾਗਤ ਕਰਨ ‘ਤੇ ਮਾਣ ਹੈ ਜਿਸਦੀ ਜ਼ਿੰਦਗੀ ਦੂਜਿਆਂ ਦੇ ਵਿਕਾਸ ਅਤੇ ਸਕਾਰਾਤਮਕ ਬਦਲਾਅ ਲਈ ਸਮਰਪਿਤ ਰਹੀ ਹੈ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਪੂਜਾ ਸਿੰਘ ਨੇ ਰਾਜਨੀਤੀ ਨੂੰ ਵੱਡੇ ਸਮਾਜਿਕ ਪ੍ਰਭਾਵ ਲਈ ਇੱਕ ਪਲੇਟਫਾਰਮ ਵਜੋਂ ਵਰਤਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ “ਰਾਜਨੀਤੀ ਸਾਨੂੰ ਲੱਖਾਂ ਜ਼ਿੰਦਗੀਆਂ ਬਦਲਣ ਦਾ ਮੌਕਾ ਦਿੰਦੀ ਹੈ। ਸਰਕਾਰ ਵਿੱਚ ਆਮ ਆਦਮੀ ਪਾਰਟੀ ਦੇ ਕੰਮ ਨੂੰ ਦੇਖਣ ਤੋਂ ਬਾਅਦ, ਮੈਨੂੰ ਅਹਿਸਾਸ ਹੋਇਆ ਕਿ ਆਮ ਲੋਕ ਵੀ ਰਾਜਨੀਤੀ ਵਿੱਚ ਇੰਨੀ ਸਾਰਥਕ ਭੂਮਿਕਾ ਨਿਭਾ ਸਕਦੇ ਹਨ। ਮੇਰਾ ਮੁੱਖ ਧਿਆਨ ਔਰਤਾਂ ਦੀ ਸੁਰੱਖਿਆ ਅਤੇ ਹੁਨਰ ਵਿਕਾਸ ‘ਤੇ ਰਹੇਗਾ ਤਾਂ ਜੋ ਹਰ ਔਰਤ ਵਿੱਤੀ ਤੌਰ ‘ਤੇ ਸੁਤੰਤਰ ਅਤੇ ਸਸ਼ਕਤ ਬਣ ਸਕੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...