ਪ੍ਰੈਸ ਦੀ ਆਜ਼ਾਦੀ ‘ਤੇ ਹਮਲੇ ਦੇ ਖਿਲਾਫ਼ ਸਾਂਝਾ ਇਕੱਠ, ਅਗਲੇ ਸੰਘਰਸ਼ ਦਾ ਐਲਾਨ

by | Apr 2, 2026 | breaking news | 0 comments

ਬਠਿੰਡਾ, 02 ਅਪ੍ਰੈਲ — ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਫੇਸਬੁੱਕ ਪੇਜ (ਜਿਸ ਦੇ 3 ਲੱਖ 9 ਹਜ਼ਾਰ ਤੋਂ ਵੱਧ ਫੋਲੋਅਰ ਸਨ) ਨੂੰ ਭਾਰਤ ਵਿੱਚ ਬੈਨ ਕਰਵਾਉਣ ਦੇ ਮਾਮਲੇ ਖਿਲਾਫ਼ ਅੱਜ ਟੀਚਰਸ ਹੋਮ, ਬਠਿੰਡਾ ਵਿਖੇ “ਪ੍ਰੈਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ” ਦੇ ਸੱਦੇ ‘ਤੇ ਪੱਤਰਕਾਰਾਂ, ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦਾ ਵੱਡਾ ਸਾਂਝਾ ਇਕੱਠ ਕੀਤਾ ਗਿਆ।
ਪਹਿਲਾਂ ਤੈਅ ਪ੍ਰੋਗਰਾਮ ਅਨੁਸਾਰ ਸਮੂਹ ਜਥੇਬੰਦੀਆਂ ਅਤੇ ਪੱਤਰਕਾਰਾਂ ਵੱਲੋਂ ਡੀਆਈਜੀ ਦਫਤਰ ਬਠਿੰਡਾ ਪਹੁੰਚ ਕੇ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਪਹਿਲਾਂ ਤੋਂ ਜਾਣਕਾਰੀ ਹੋਣ ਦੇ ਬਾਵਜੂਦ ਡੀਆਈਜੀ ਦਫਤਰ ਵਿੱਚ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਜੂਦ ਨਾ ਮਿਲਿਆ ਅਤੇ ਨਾ ਹੀ ਕਿਸੇ ਨੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਗੱਲ ‘ਤੇ ਗੁੱਸੇ ਵਿੱਚ ਆਈਆਂ ਜਥੇਬੰਦੀਆਂ ਵੱਲੋਂ ਡੀਆਈਜੀ ਦਫਤਰ ਦੇ ਬਾਹਰ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਕਾਰਵਾਈ ਸਰਕਾਰ ਦੇ ਇਸ਼ਾਰੇ ‘ਤੇ ਕੀਤੀ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਸੱਚੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਮਨਿੰਦਰਜੀਤ ਸਿੱਧੂ ਨੇ ਸਿਰਫ਼ ਲੋਕਾਂ ਦੀ ਆਵਾਜ਼ ਅਤੇ ਜ਼ਮੀਨੀ ਹਕੀਕਤ ਨੂੰ ਕਵਰ ਕੀਤਾ ਸੀ, ਜਿਸ ਕਰਕੇ ਉਨ੍ਹਾਂ ਦੇ ਪੇਜ ‘ਤੇ ਕਾਰਵਾਈ ਕੀਤੀ ਗਈ।
ਆਗੂਆਂ ਨੇ ਇਹ ਵੀ ਦੱਸਿਆ ਕਿ ਜ਼ੋਦ ਖੇਤਰ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਲੋਕਾਂ ‘ਤੇ ਜ਼ਬਰਦਸਤੀ, ਹਿੰਸਾ ਅਤੇ ਘਰਾਂ ‘ਤੇ ਹਮਲੇ ਹੋਣ ਦੇ ਦੋਸ਼ ਹਨ, ਜਿਸ ਦੀ ਰਿਪੋਰਟਿੰਗ ਕਰਨ ਕਰਕੇ ਪੱਤਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ।
ਇਕੱਠ ਵਿੱਚ ਸ਼ਾਮਲ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਲਗਾਤਾਰ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਬੋਲਣ ਦੀ ਆਜ਼ਾਦੀ ‘ਤੇ ਹਮਲੇ ਹੋ ਰਹੇ ਹਨ, ਜੋ ਲੋਕਤੰਤਰ ਲਈ ਗੰਭੀਰ ਖਤਰਾ ਹੈ।
ਅੰਤ ਵਿੱਚ ਜਥੇਬੰਦੀਆਂ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਗਿਆ ਕਿ 12ਅਪ੍ਰੈਲ ਨੂੰ ਸਵੇਰੇ 11 ਵਜੇ ਟੀਚਰਸ ਹੋਮ, ਬਠਿੰਡਾ ਵਿਖੇ ਵੱਡੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਸ ਇਕੱਠ ਵਿੱਚ ਸ਼ਾਮਲ ਜਥੇਬੰਦੀਆਂ ਵਿੱਚ ਸ਼ਾਮਲ ਹਨ:
ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ, ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ, ਬਠਿੰਡਾ ਪ੍ਰੈੱਸ ਕਲੱਬ, ਕਿਰਤੀ ਕਿਸਾਨ ਯੂਨੀਅਨ, ਲੋਕ ਮੋਰਚਾ ਪੰਜਾਬ, ਟੀਐਸਯੂ ਭੰਗਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਲੋਕ ਅਧਿਕਾਰ, ਬੇਰੁਜ਼ਗਾਰ ਸਾਂਝਾ ਮੋਰਚਾ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ, ਜਮਹੂਰੀ ਕਿਸਾਨ ਸਭਾ, ਅਮਰ ਉਜਾਲਾ, ਪੰਜਾਬ ਸਟੂਡੈਂਟਸ ਯੂਨੀਅਨ, ਪੈਰਾ ਮੈਡੀਕਲ ਸਿਹਤ ਕਾਮੇ ਯੂਨੀਅਨ, ਪੀਐਸਐਸਐਫ, ਆਊਟਸੋਰਸ ਹੈਲਥ ਵਰਕਰ ਯੂਨੀਅਨ, ਆਊਟਸੋਰਸ ਸਿਹਤ ਮੁਲਾਜ਼ਮ ਯੂਨੀਅਨ ਪੰਜਾਬ, ਨੌਜਵਾਨ ਭਾਰਤ ਸਭਾ, ਮਜ਼ਦੂਰ ਮੁਕਤੀ ਮੋਰਚਾ (ਲਿਬਰੇਸ਼ਨ), ਪੰਜਾਬ ਲੋਕ ਸੱਭਿਆਚਾਰ ਮੰਚ, ਪੰਜਾਬ ਪੈਨਸ਼ਨਰ ਐਸੋਸੀਏਸ਼ਨ, ਡੈਮੋਕਰੇਟਿਕ ਮੁਲਾਜ਼ਮ ਫਰੰਟ, ਜ਼ਿਲ੍ਹਾ ਮੀਡੀਆ ਕਲੱਬ ਸੰਗਰੂਰ ਆਦਿ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...