ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

by | Aug 15, 2025 | breaking news, daily | 0 comments

ਸ੍ਰੀ ਅੰਮ੍ਰਿਤਸਰ, 15 ਅਗਸਤ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬੀ ਅੱਜ ਵੀ ਸੰਨ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ ਅਤੇ ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਇਹੋ ਜਿਹੀ ਵੰਡ ਅਤੇ ਕਤਲੇਆਮ ਵਾਲਾ ਵਰਤਾਰਾ ਕਦੇ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਸ ਖ਼ਿੱਤੇ ਵਿੱਚ ਰਹਿਣ ਵਾਲੇ ਸਮੂਹ ਪੰਜਾਬੀ ਸਿੱਖ, ਹਿੰਦੂ ਤੇ ਮੁਸਲਮਾਨ ਅਗਸਤ 1947 ਨੂੰ ਪੰਜਾਬ ਦੇ ਉਜਾੜੇ ਦਾ ਸਮਾਂ ਮੰਨਦੇ ਹਨ। ਭਾਵੇਂ ਕਿ ਉਸ ਸਮੇਂ ਦੋ-ਦੇਸ਼ ਸਿਧਾਂਤ ਦੇ ਤਹਿਤ ਦੋ ਵੱਖ-ਵੱਖ ਦੇਸ਼ ਬਣ ਗਏ ਪਰ ਇਹ ਪੰਜਾਬੀਆਂ ਦੇ ਲਈ ਉਜਾੜੇ ਦਾ ਸਮਾਂ ਸੀ। ਸੰਨ 1947 ਵਿੱਚ ਪੰਜਾਬ ਅੰਦਰ ਕਈ ਦਿਨਾਂ ਤੱਕ ਕਤਲੇਆਮ ਹੋਇਆ, ਮਨੁੱਖਤਾ ਦਾ ਘਾਣ ਹੋਇਆ ਅਤੇ ਵੰਡ-ਪਾਊ ਸਿਆਸਤ ਨੇ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਵੰਡ ਕੇ ਰੱਖ ਦਿੱਤਾ ਜਿਸ ਦਾ ਸੰਤਾਪ ਅੱਜ ਵੀ ਦੇਸ਼-ਦੁਨੀਆ ਵਿੱਚ ਰਹਿੰਦੇ ਪੰਜਾਬੀ ਹੰਢਾ ਰਹੇ ਹਨ। ਉਨ੍ਹਾਂ ਕਿਹਾ ਕਿ 1947 ਵਿੱਚ ਹੋਏ ਕਤਲੇਆਮ ਵਿੱਚ 10 ਲੱਖ ਤੋਂ ਵੱਧ ਪੰਜਾਬੀ ਮਾਰੇ ਗਏ ਜਿਨ੍ਹਾਂ ਵਿੱਚ ਹਿੰਦੂ, ਮੁਸਲਮਾਨ ਤੇ ਸਿੱਖ ਵੀ ਸ਼ਾਮਲ ਸਨ।

ਜਥੇਦਾਰ ਗੜਗੱਜ ਨੇ ਕਿਹਾ ਕਿ 1947 ਵਿੱਚ ਮਾਰੇ ਗਏ ਸਮੂਹ ਪੰਜਾਬੀਆਂ ਦੀ ਯਾਦ ਵਿੱਚ ਪਿਛਲੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ 14 ਅਗਸਤ ਨੂੰ ਹੋ ਚੁੱਕੀ ਹੈ, ਜਿਸ ਦੇ ਭੋਗ 16 ਅਗਸਤ ਨੂੰ ਪੈਣਗੇ ਅਤੇ ਉਪਰੰਤ ਸੰਗਤੀ ਰੂਪ ਵਿੱਚ ਅਰਦਾਸ ਕਰਕੇ ਮਾਰੇ ਗਏ ਪੰਜਾਬੀਆਂ ਨੂੰ ਸਤਿਕਾਰ ਭੇਟ ਕਰਦਿਆਂ ਯਾਦ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਜਾਬੀਆਂ ਤੇ ਸੰਗਤਾਂ ਨੂੰ ਇਸ ਅਰਦਾਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਜਥੇਦਾਰ ਗੜਗੱਜ ਨੇ ਕਿਹਾ 1947 ਦੇ ਵਿੱਚ ਪੰਜਾਬੀਆਂ ਖ਼ਾਸਕਰ ਸਿੱਖਾਂ ਨੇ ਲਹਿੰਦੇ ਪੰਜਾਬ ਵਾਲੇ ਪਾਸੇ ਵੰਡ ਕਰਕੇ ਆਪਣੀ ਕੀਮਤੀ ਤੇ ਉਪਜਾਊ ਜ਼ਮੀਨ ਛੱਡੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਜਾਨ ਤੋਂ ਪਿਆਰੇ 200 ਤੋਂ ਵੱਧ ਗੁਰਧਾਮਾਂ ਦੇ ਵਿਛੋੜੇ ਦਾ ਦਰਦ ਸਹਿਆ। ਇਹ ਦਰਦ ਸਿੱਖਾਂ ਨੇ ਅਰਦਾਸ ਦੇ ਵਿੱਚ ਸ਼ਾਮਲ ਕੀਤਾ ਅਤੇ ਹਰ ਰੋਜ਼ ਸਿੱਖ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸ ਬੇਨਤੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸਿੱਖ ਸੰਗਤ ਦੀਆਂ ਅਰਦਾਸਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ, ਦੋਵੇਂ ਪਾਸੇ ਵੱਸਦੇ ਪੰਜਾਬੀਆਂ ਨੂੰ ਇੱਕ-ਦੂਜੇ ਨਾਲ ਮਿਲਣ ਦਾ ਰਾਹ ਮਿਲਿਆ, ਸਾਲਾਂ ਤੋਂ ਆਪਸ ਵਿੱਚ ਵਿੱਛੜੇ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਉੱਤੇ ਮਿਲੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਜੋ ਦੋਵੇਂ ਦੇਸ਼ਾਂ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਉਸ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਅਤੇ ਸਿੱਖ ਸੰਗਤ ਤੇ ਪੰਜਾਬੀ ਸਰਕਾਰ ਪਾਸੋਂ ਇਸ ਲਾਂਘੇ ਨੂੰ ਦੁਬਾਰਾ ਜਲਦ ਹੀ ਖੋਲ੍ਹਣ ਦੀ ਮੰਗ ਕਰ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਵੀ ਆ ਰਿਹਾ ਹੈ ਅਤੇ ਜੇਕਰ ਇਸ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਜਾਵੇ ਤਾਂ ਸੰਗਤ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਉੱਤੇ ਨਤਮਸਤਕ ਹੋ ਸਕਣਗੀਆਂ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਲਾਂਘਾ ਜਲਦ ਖੋਲ੍ਹਣ ਲਈ ਕਾਰਜ ਕਰਨ ਨੂੰ ਆਖਿਆ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਆਪਸੀ ਮੁਹੱਬਤ ਤੇ ਸਾਂਝੀਵਾਲਤਾ ਵਧੇ ਅਤੇ ਜਿਹੋ ਜਿਹੇ ਦਿਨ ਪੰਜਾਬ ਨੇ ਸੰਨ 1947 ਵਿੱਚ ਦੇਖੇ ਇਹੋ ਜਿਹੇ ਕਿਸੇ ਨੂੰ ਨਾ ਦੇਖਣੇ ਪੈਣ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...