ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕੀਤਾ ਵਿਸ਼ੇਸ਼ ਵਾਰਤਾਲਾਪ ਸਮਾਗਮ

by | Mar 8, 2026 | breaking news, daily | 0 comments

ਔਰਤਾਂ ਨੂੰ ਪੇਸ਼ ਸਮਾਜਿਕ ਚੁਣੌਤੀਆਂ ਬਾਰੇ ਹੋਈਆਂ ਸੰਜੀਦਾ ਗੱਲਾਂ
——–
ਚੰਡੀਗੜ੍ਹ: ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਰਚਾਇਆ ਜਿਸ ਵਿੱਚ ਸਮਾਜਿਕ ਚੁਣੌਤੀਆਂ ਨਾਲ ਨਜਿੱਠਦਿਆਂ ਆਪੋ ਆਪਣੀ ਕਹਾਣੀ ਸੁਣਾ ਕੇ ਇੱਕ ਸਾਰਥਕ ਗੱਲ ਬਾਤ ਕੀਤੀ ਗਈ I
ਪ੍ਰਧਾਨਗੀ ਮੰਡਲ ਵਿੱਚ ਪ੍ਰਸਿੱਧ ਪੱਤਰਕਾਰ, ਟੈਲੀਵਿਜ਼ਨ ਐਂਕਰ, ਉੱਦਮੀ ਤੇ ਸੋਸ਼ਲ ਮੀਡੀਆ ਸ਼ਖ਼ਸੀਅਤ ਨਵਜੋਤ ਕੌਰ ਢਿੱਲੋਂ ਅਤੇ ਪ੍ਰਸਿੱਧ ਪੋਡਕਾਸਟਰ ਤੇ ਫਿੱਟਨੈੱਸ ਇਨਫਲੂਏਂਸਰ ਕੁਲਪ੍ਰੀਤ ਬਰਾੜ ਤੋਂ ਇਲਾਵਾ ਪੰਜਾਬੀ ਅਧਿਆਪਨ ਖੇਤਰ ਵਿੱਚ ਜਾਣਿਆ ਪਹਿਚਾਣਿਆ ਨਾਮ ਪ੍ਰੋ. ਜੀਤ ਦਵਿੰਦਰ ਕੌਰ, ਪੰਜਾਬੀ ਲੇਖਕ ਸਭਾ ਦੀ ਮੀਤ ਪ੍ਰਧਾਨ ਮਨਜੀਤ ਕੌਰ ਮੀਤ ਅਤੇ ਨਾਮਵਰ ਪੱਤਰਕਾਰ ਤੇ ਸ਼ਾਇਰਾ ਗੁਰਨੀਤ ਕੌਰ ਨੇ ਸ਼ਿਰਕਤ ਕੀਤੀ I
ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਨੇ ਸਵਾਗਤੀ ਸ਼ਬਦਾਂ ਵਿੱਚ ਕਿਹਾ ਕਿ ਅਜਿਹਾ ਦਿਨ ਮਨਾਉਣਾ ਤਾਂ ਹੀ ਸਾਰਥਕ ਹੋ ਸਕਦਾ ਹੈ ਜੇ ਸਮਾਜ ਵਿੱਚ ਔਰਤ ਦੇ ਯੋਗ ਰੁਤਬੇ ਨੂੰ ਲੈ ਕੇ ਕਿਤੇ ਵੀ ਕਿੰਤੂ ਪ੍ਰੰਤੂ ਨਾ ਹੋਵੇ I
ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ 8 ਮਾਰਚ ਸਿਰਫ਼ ਇੱਕ ਦਿਨ ਹੀ ਨਹੀਂ ਸਗੋਂ ਸਮੁੱਚੇ ਮਹਿਲਾ ਵਰਗ ਨੂੰ ਸਤਿਕਾਰ ਦਾ ਪ੍ਰਤੀਕ ਹੈ I
ਬਾਖ਼ੂਬੀ ਮੰਚ ਸੰਚਾਲਨ ਕਰਦਿਆਂ ਆਪਣੇ ਕਾਵਿਕ ਅੰਦਾਜ਼ ਵਿੱਚ ਗੁਰਨੀਤ ਕੌਰ ਨੇ ਕਿਹਾ ਕਿ ਆਸ਼ਾਵਾਦੀ ਨਜ਼ਰੀਆ ਇੱਕ ਔਰਤ ਨੂੰ ਹੋਰ ਮਜ਼ਬੂਤ ਬਨਾਉਣ ਵਿੱਚ ਸਹਾਈ ਸਿੱਧ ਹੁੰਦਾ ਹੈ I
ਮਹਿਲਾ ਦਿਵਸ ਦੀ ਭੂਮਿਕਾ ਅਤੇ ਪਿਛੋਕੜ ਦਸਦਿਆਂ ਪ੍ਰੋ. ਜੀਤ ਦਵਿੰਦਰ ਕੌਰ ਨੇ ਕਿਹਾ ਕਿ ਪ੍ਰਾਪਤੀਆਂ ਅਤੇ ਯੋਗਦਾਨ ਹੀ ਦੱਸ ਦਿੰਦਾ ਹੈ ਕਿ ਨਾਰੀ ਸ਼ਕਤੀ ਊਰਜਾਵਾਨ ਹੈ I
ਪ੍ਰਿੰ. ਗੁਰਦੇਵ ਕੌਰ ਪਾਲ ਨੇ ਔਰਤਾਂ ਨੂੰ ਸਮਰਪਿਤ ਕੈਫ਼ੀ ਆਜ਼ਮੀ ਅਤੇ ਸਾਹਿਰ ਲੁਧਿਆਣਵੀ ਦੀਆਂ ਨਜ਼ਮਾਂ ਸੁਣਾਈਆਂ I
ਕਾਬਿਲੇ ਜ਼ਿਕਰ ਹੈ ਕਿ ਸਾਹਿਰ ਦਾ ਜਨਮ ਵੀ 8 ਮਾਰਚ ਨੂੰ ਹੋਇਆ ਸੀ I
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਾਡੇ ਜੀਵਨ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਸਾਨੂੰ ਤੋੜਨ ਲਈ ਨਹੀਂ ਬਲਕਿ ਕੁਝ ਸਿਖਾਉਣ ਲਈ ਹੁੰਦੀਆਂ ਹਨ I ਉਹਨਾਂ ਕਿਹਾ ਕਿ ਔਰਤ ਨੂੰ ਆਪਣੀ ਕਹਾਣੀ ਦਾ ਸੂਤਰਧਾਰ ਖੁਦ ਬਣਨਾ ਚਾਹੀਦਾ ਹੈ I
ਕੁਲਪ੍ਰੀਤ ਬਰਾੜ ਨੇ ਆਪਣੀ ਜ਼ਿੰਦਗੀ ਦੀਆਂ ਘਟਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਰਿਸ਼ਤੇ ਮੁੱਕਣ ਨਾਲ ਜ਼ਿੰਦਗੀ ਨਹੀਂ ਮੁੱਕਦੀ I ਸਾਡਾ ਜੀਵਨ ਕਦੇ ਮਨ ਮਰਜ਼ੀ ਅਨੁਸਾਰ ਨਹੀਂ ਹੁੰਦਾ ਬਸ ਜਿਊਣ ਦਾ ਨਜ਼ਰੀਆ ਹੀ ਭਵਿੱਖ ਦਾ ਚਾਨਣ ਹੁੰਦਾ ਹੈ I
ਸ਼ੀਨੂ ਵਾਲੀਆ ਨੇ ਇਸ ਮੌਕੇ ਇੱਕ ਹਿੰਦੀ ਕਵਿਤਾ ਸੁਣਾਈ I ਸਾਹਿਤਕਾਰ ਬਾਬੂ ਰਾਮ ਦੀਵਾਨਾ ਨੇ ਆਪਣੀਆਂ ਪੁਸਤਕਾਂ ਪੰਜਾਬੀ ਲੇਖਕ ਸਭਾ ਅਤੇ ਪ੍ਰਧਾਨਗੀ ਮੰਡਲ ਨੂੰ ਭੇਂਟ ਕੀਤੀਆਂ I
ਉੱਘੀ ਰੰਗਕਰਮੀ ਸੰਗੀਤਾ ਗੁਪਤਾ ਨੇ ਕਿਹਾ ਕਿ ਕਾਮਯਾਬ ਹੋਣਾ ਤੁਹਾਨੂੰ ਨਾਕਾਰਤਮਕ ਸੋਚ ਤੋਂ ਲਾਂਭੇ ਲੈ ਜਾਂਦਾ ਹੈ I ਉਹਨਾਂ ਇਸ ਮੌਕੇ ਸੁਖਵਿੰਦਰ ਅੰਮ੍ਰਿਤ ਅਤੇ ਕਾਨਾ ਸਿੰਘ ਦੀਆਂ ਕਵਿਤਾਵਾਂ ਦਾ ਹਵਾਲਾ ਦਿੱਤਾ I
ਮਨਜੀਤ ਕੌਰ ਮੀਤ ਨੇ ਕਿਹਾ ਕਿ ਇੱਕਲਾਪਣ ਹਰ ਵੇਲ਼ੇ ਕਮਜ਼ੋਰੀ ਨਹੀਂ ਹੁੰਦਾ ਅਤੇ ਸ਼ਕਤੀ ਨਾਲ ਹੀ ਜਗਤ ਚਲਦਾ ਹੈ I ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਪਾਲ ਅਜਨਬੀ ਨੇ ਸਭ ਦਾ ਧੰਨਵਾਦ ਕਰਦਿਆਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ I ਅੱਜ ਦੇ ਇਸ ਸਮਾਗਮ ਵਿੱਚ ਸ਼ਾਮਿਲ ਸਾਰੇ ਇਸਤਰੀ ਬੁਲਾਰਿਆਂ ਨੇ ਕਿਹਾ ਕਿ ਇਹ ਦਿਨ ਮਹਿਲਾਵਾਂ ਪ੍ਰਤੀ ਸਨਮਾਨ ਅਤੇ ਪ੍ਰਸ਼ੰਸਾ ਦਾ ਪ੍ਰਤੀਕ ਹੈ I
ਜਿਨ੍ਹਾਂ ਸੁਹਿਰਦ ਸਰੋਤਿਆਂ ਨੇ ਇਸ ਵਿਲੱਖਣ ਸਮਾਰੋਹ ਵਿੱਚ ਆਪਣੀ ਵੱਡਮੁੱਲੀ ਹਾਜ਼ਰੀ ਦਰਜ ਕਰਵਾਈ ਉਹਨਾਂ ਵਿੱਚ ਡਾ. ਦੀਪਕ ਮਨਮੋਹਨ ਸਿੰਘ, ਬਲਕਾਰ ਸਿੱਧੂ, ਡਾ. ਗੁਰਮੇਲ ਸਿੰਘ, ਸੁਖਵਿੰਦਰ ਸਿੱਧੂ, ਰਾਜਿੰਦਰ ਕੌਰ, ਹਰਮਿੰਦਰ ਕਾਲੜਾ, ਮਲਕੀਅਤ ਬਸਰਾ, ਸ਼ਾਇਰ ਭੱਟੀ, ਕੈਪਟਨ ਨਰਿੰਦਰ ਸਿੰਘ ਆਈ.ਏ.ਐੱਸ, ਕੰਵਲਦੀਪ ਸਿੰਘ ਆਈ.ਪੀ.ਐੱਸ, ਸੁਰਿੰਦਰ ਬਾਂਸਲ, ਨੀਲਮ ਰਾਣੀ, ਸਰਬਜੀਤ ਸਿੰਘ, ਸੰਜੀਵ ਸਿੰਘ ਸੈਣੀ, ਵਰਿੰਦਰ ਚੱਠਾ, ਸੁਰਿੰਦਰ ਕੁਮਾਰ, ਲਵਲੀਨ ਕੌਰ, ਅਜਾਇਬ ਸਿੰਘ ਔਜਲਾ, ਰਜਿੰਦਰ ਕੌਰ ਸਰਾਂ, ਸੁਖਵਿੰਦਰ ਆਹੀ, ਸੁਰਜੀਤ ਸੁਮਨ, ਰਜਿੰਦਰ ਸਿੰਘ ਧੀਮਾਨ, ਰਾਮ ਦਾਸ ਕੈਲੇ, ਵਿੰਦਰ ਮਾਝੀ, ਡਾ. ਨੀਨਾ ਸੈਣੀ, ਅਜੀਤ ਸਿੰਘ ਧਨੌਤਾ, ਪੁਸ਼ਪਿੰਦਰ ਕੌਰ, ਪੁਨੀਤ ਮਦਾਨ, ਚਰਨਜੀਤ ਕੌਰ ਬਾਠ, ਸੁਖਵਿੰਦਰ ਸਿੰਘ ਸਰਾਓ, ਰਾਜ ਸਮੱਧਰ, ਰਾਹੁਲ ਚੌਹਾਨ, ਪ੍ਰਭਜੋਤ ਕੌਰ ਢਿੱਲੋਂ, ਮਨਜੀਤ ਕੌਰ ਮੁਹਾਲੀ, ਜੋਗਿੰਦਰ ਸਿੰਘ ਜੱਗਾ, ਰਤਨ ਬਾਬਕਵਾਲ਼ਾ, ਹਰਤੀਰਥ ਸਿੰਘ,ਬਲਦੇਵ ਸਿੰਘ ਸਪਤਰਿਸ਼ੀ, ਪ੍ਰਿੰ. ਬਹਾਦਰ ਸਿੰਘ ਗੋਸਲ, ਪ੍ਰਿਯੰਕਾ, ਗੁਰਜੀਤ ਕੌਰ,ਜੈਸਮੀਨ ਕੌਰ, ਵਿਸ਼ੇਸ਼ ਰਾਣਾ, ਸੋਨੀਆ ਕੌਰ, ਪੱਲਵੀ ਚੌਹਾਨ, ਰੀਆ ਸ਼ਰਮਾ, ਪ੍ਰਿਅੰਕਾ, ਕ੍ਰਿਤੀਕਾ, ਰਾਜਕਰਨ, ਸਾਇਨਾ, ਅਮਰਦੀਪ ਸਿੰਘ, ਅਜੀਤਾ ਰਾਜਪੂਤ, ਸੀਮਾ ਗੁਪਤਾ, ਅਰਮਾਨ ਵਿਰਕ,ਕੰਵਲਦੀਪ ਸਿੰਘ, ਰਾਜਿੰਦਰ ਕੌਰ ਸਰਾਓ, ਹਰਜੀਤ ਸਿੰਘ, ਆਰ. ਕੇ. ਸੁਖਨ, ਗੁਰਜੰਟ ਸਿੰਘ, ਡਾ. ਅਵਤਾਰ ਸਿੰਘ ਪਤੰਗ, ਡਾ. ਮਨਪ੍ਰੀਤ ਕੌਰ, ਡਾ. ਨੀਰੂ, ਡਾ. ਐੱਸ. ਐੱਸ ਬੇਦੀ, ਹਰੀਸ਼ ਕੁਮਾਰ, ਸੁਨੀਤਾ ਰਜਨੀ, ਜਗਤਾਰ ਸਿੰਘ ਜੋਗ ਅਤੇ ਡਾ. ਸੁਰਿੰਦਰ ਸਿੰਘ ਬੇਦੀ ਦੇ ਨਾਮ ਜ਼ਿਕਰੇ ਖ਼ਾਸ ਹਨ I

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...