ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

by | May 22, 2026 | breaking news, entertainment | 0 comments

ਮਾਤ ਭਾਸ਼ਾ ਦੇ ਹੱਕ ‘ਚ ਸਾਂਝੇ ਤੌਰ ‘ਤੇ ਸੰਘਰਸ਼ ਵਿੱਢਣ ਦਾ ਹੋਕਾ

ਚੰਡੀਗੜ੍ਹ, 21 ਮਈ:- ਪਿਛਲੇ ਕਈ ਦਹਾਕਿਆਂ ਤੋਂ ਮਾਤ ਭਾਸ਼ਾ ਦੇ ਹੱਕ ਹਾਅ ਦਾ ਨਾਅਰਾ ਮਾਰਨ ਵਾਲੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ ‘ਤੇ ਪੰਜਾਬ ਭਰ ਤੋਂ ਪਹੁੰਚੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਅਜ ਏਥੇ ਚੰਡੀਗੜ੍ਹ ਦੇ ਸਤਾਰਾਂ ਸੈਕਟਰ ਵਿਖੇ ਵਿਸ਼ਾਲ ਰੋਸ ਧਰਨਾ ਦਿਤਾ ਗਿਆ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ,ਦੀਪ ਦੇਵਿੰਦਰ ਸਿੰਘ, ਡਾ ਸ਼ਿੰਦਰਪਾਲ ਸਿੰਘ ਆਦਿ ਦੀ ਦੇਖ ਰੇਖ ਹੇਠ ਹੋਏ ਇਸ ਰੋਸ ਮੁਜ਼ਾਹਰੇ ਵਿਚ ਵੱਖ ਵੱਖ ਬੁਲਾਰਿਆਂ ਨੇ ਮਾਤ ਭਾਸ਼ਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਦਿਆਂ ਸਾਂਝੇ ਤੌਰ ‘ਤੇ ਪੰਜਾਬ ਦੀ ਧਰਤੀ ਉੱਤੇ ਸੈਂਟਰ ਦੇ ਆਰਮੀ ਸਕੂਲਾਂ ਵਿਚ ਪੰਜਾਬੀ ਨੂੰ ਦਰ ਕਿਨਾਰ ਕਰਕੇ ਸੰਸਕ੍ਰਿਤ ਨੂੰ ਪਹਿਲ ਦੇਣ ਦੇ ਫੈਸਲੇ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮਿਲਟਰੀ ਸਕੂਲਾਂ ਜਾਰੀ ਹੋਏ ਸਰਕੂਲਰ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।
ਦਰਸ਼ਨ ਬੁੱਟਰ ਹੁਰਾਂ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ਼ ਸਵਰਾਜਬੀਰ, ਹਮੀਰ ਸਿੰਘ, ਜਗਤਾਰ ਭੁੱਲਰ, ਮੱਖਣ ਕੁਹਾੜ, ਡਾ ਸਰਬਜੀਤ ਸਿੰਘ, ਦੀਪਕ ਸ਼ਰਮਾ ਚਰਨਾਰਥਲ, ਬਲਕਾਰ ਸਿੱਧੂ,ਵਧਾਇਕ ਪ੍ਰਗਟ ਸਿੰਘ, ਗਿਆਨੀ ਕੇਵਲ ਸਿੰਘ ਆਦਿ
ਬੁਲਾਰਿਆਂ ਨੇ ਸਾਂਝੀ ਸੁਰ ਵਿਚ ਪੰਜਾਬ ਰਾਜ ਭਾਸ਼ਾ ਐਕਟ 2008 ਦੇ ਹਵਾਲੇ ਨਾਲ ਜੋਰ ਦੇ ਕੇ ਕਿਹਾ ਕਿ ਰਾਜ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਪਬਲਿਕ ਅਤੇ ਸੀ. ਬੀ਼ ਐਸ. ਸੀ. ਜਾਂ ਆਈ ਸੀ ਐਸ ਸੀ ਦੇ ਸਕੂਲਾਂ ਵਿਚ ਦਸਵੀਂ ਤਕ ਪੰਜਾਬੀ ਨੂੰ ਲਾਜਮੀ ਤੌਰ ਤੇ ਪੜਾਇਆ ਜਾਵੇ।
ਉਹਨਾਂ ਜਿਥੇ ਪੰਜਾਬੀ ‘ਚ ਕੰਮ ਨਾ ਕਰਨ ਵਾਲੇ ਅਧਕਾਰੀਆਂ ਖਿਲਾਫ਼ ਐਕਟ ਵਿਚ ਸਜਾ ਦੀ ਧਾਰਾ ਸ਼ਾਮਲ ਕਰਨ, ਅਦਾਲਤੀ ਕਾਰ ਵਿਹਾਰ ਪੰਜਾਬੀ ‘ਚ ਕਰਨ ਦੀ ਮੰਗ ਦੁਹਰਾਈ ਉਥੇ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਨੂੰ ਸੌਂਪਣ ਦੀ ਮੰਗ ਵੀ ਕੀਤੀ ਗਈ। ਸਮਾਗਮ ਦਾ ਮੰਚ ਸੰਚਾਲਣ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕੀਤਾ ਜਦਕਿ ਧੰਨਵਾਦ ਦੇ ਸਬਦ ਯਾਤਿੰਦਰ ਕੌਰ ਮਾਹਲ ਨੇ ਕਹੇ।
ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬ ਦੇ ਰਾਜਪਾਲ ਰਾਹੀਂ ਇਕ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਹੋਰ ਜਿੰਮੇਵਾਰ ਅਦਾਰਿਆਂ ਨੂੰ ਵੀ ਭੇਜਿਆ ਗਿਆ।
ਇਸ ਮੌਕੇ ਸੈਲਿੰਦਰਜੀਤ ਸਿੰਘ ਰਾਜਨ, ਸੁਰਿੰਦਰਪ੍ਰੀਤ ਘਣੀਆਂ, ਦਲਜੀਤ ਸਿੰਘ ਸਾਹੀ, ਮੂਲ ਚੰਦ ਸ਼ਰਮਾ, ਡਾ ਪਰਮਜੀਤ ਬਾਠ, ਸੁਰਜੀਤ ਜੱਜ, ਹਰਮੀਤ ਵਿਦਿਆਰਥੀ, ਸੁਖਦੇਵ ਸਿਰਸਾ, ਮਨਜੀਤ ਸਿੰਘ ਵਸੀ, ਗੁਰਮੀਤ ਬਾਜਵਾ, ਗੁਰਪ੍ਰੀਤ ਰੰਗੀਲਪੁਰ, ਡਾ ਲੇਖ ਰਾਜ, ਬੂਟਾ ਰਾਮ ਅਜਾਦ, ਮੱਖਣ ਭੈਣੀਵਾਲ, ਧਰਮ ਸਿੰਘ ਧਿਆਨਪੁਰੀ, ਸੁਰਿੰਦਰ ਗਿੱਲ, ਹਰਪ੍ਰੀਤ ਵਿਰਕ,ਅਰਵਿੰਦਰ ਕਾਕੜਾ, ਪੰਮੀਂ ਦੇਵੇਦੀ, ਅਨਿਲ ਫਤਿਹਗੜ੍ਹ, ਸੁਰਿੰਦਰ ਖੀਵਾ, ਗੁਰਸੇਵਕ ਢਿੱਲੋਂ, ਰਮਨ ਸੰਧੂ, ਹਜਾਰਾ ਸਿੰਘ ਚੀਮਾ, ਡਾ ਮਨਜੀਤ ਸਿੰਘ ਬੱਲ, ਅੰਗਰੇਜ ਵਿਰਦੀ, ਦੇਵੀ ਦਿਆਲ ਸ਼ਰਮਾਂ, ਗੁਰਿੰਦਰ ਕਲਸੀ,ਗੁਰਦੇਵ ਪਾਲ ਕੌਰ, ਡਾ ਕੁਲਦੀਪ ਪੁਰੀ, ਸੁਚਾ ਸਿੰਘ ਪਥਨਾਵਾਲ, ਰਾਜਵਿੰਦਰ ਕੌਰਅਤੇ ਸਵਰਾਜ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਹਿਤਕਾਰ ਹਾਜਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...