ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

by | Jun 22, 2026 | breaking news, daily, politics | 0 comments

ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ।

ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ “ਸਿਹਤਮੰਦ ਉਮਰ ਲਈ ਯੋਗ” ਰੱਖਿਆ ਗਿਆ ਸੀ, ਜਿਸ ਦੌਰਾਨ ਜੀਵਨ ਦੇ ਹਰ ਪੜਾਅ ਖਾਸ ਕਰਕੇ ਬਜ਼ੁਰਗਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਉਤਸ਼ਾਹਿਤ ਕਰਨ ਵਿੱਚ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮਾਣਯੋਗ ਜੱਜ ਸਾਹਿਬਾਨਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਅਤੇ ਮੈਡੀਟੇਸ਼ਨ ਦੇ ਅਭਿਆਸ ਕੀਤੇ।

ਇਸ ਮੌਕੇ ਯੋਗ ਮਾਹਿਰਾਂ ਨੇ ਭਾਗੀਦਾਰਾਂ ਨੂੰ ਭਾਰਤ ਦੀ ਪ੍ਰਾਚੀਨ ਵਿਰਾਸਤ ਦੇ ਅਨਮੋਲ ਤੋਹਫ਼ੇ ਵਜੋਂ ਯੋਗ ਦੇ ਅਥਾਹ ਲਾਭਾਂ ਬਾਰੇ ਜਾਣੂ ਕਰਵਾਇਆ।

ਟ੍ਰੇਨਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ, ਭਾਵਨਾਤਮਕ ਸੰਤੁਲਨ ਅਤੇ ਸੰਪੂਰਨ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਯੋਗ ਦਾ ਨਿਯਮਤ ਅਭਿਆਸ ਸਰੀਰਕ ਲਚਕਤਾ, ਸਮਰੱਥਾ, ਇਕਾਗਰਤਾ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਇਸਦੇ ਨਾਲ ਹੀ ਯੋਗ ਤਣਾਅ ਪ੍ਰਬੰਧਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰਦਾ ਹੈ।

ਇਸ ਸਮਾਰੋਹ ਦੌਰਾਨ ਭਾਗੀਦਾਰਾਂ ਨੂੰ ਸਰੀਰ, ਮਨ ਅਤੇ ਆਤਮਾ ਦਰਮਿਆਨ ਸੰਤੁਲਨ ਕਾਇਮ ਕਰਨ ਲਈ ਯੋਗ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਅਨਿੱਖੜਵੇਂ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੋਗ ਦਾ ਮਤਲਬ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਇਹ ਜੀਵਨ ਜਿਉਣ ਦਾ ਇੱਕ ਤਰੀਕਾ ਹੈ ਜੋ ਆਤਮਿਕ ਸ਼ਾਂਤੀ, ਸਵੈ-ਅਨੁਸ਼ਾਸਨ ਅਤੇ ਸਮਾਜ ਤੇ ਕੁਦਰਤ ਨਾਲ ਜੁੜੇ ਹੋਣ ਦੀ ਡੂੰਘੀ ਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ। ਅੱਜ ਦੇ ਤੇਜ਼-ਰਫ਼ਤਾਰ ਯੁੱਗ ਅਤੇ ਤਣਾਅਪੂਰਨ ਮਾਹੌਲ ਵਿੱਚ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਕਾਇਮ ਰੱਖਣ ਅਤੇ ਰੋਜ਼ਾਨਾ ਦੀਆਂ ਮੁਸ਼ਕਲ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਨ ਵਿੱਚ ਯੋਗ ਇੱਕ ਪ੍ਰਭਾਵਸ਼ਾਲੀ ਸਾਧਨ ਹੈ।

ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇਹ ਦਿਨ ਦੇਸ਼ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸਦਾ ਉਦੇਸ਼ ਯੋਗ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਵਧੇਰੇ ਸੰਤੁਲਿਤ ਜੀਵਨ ਜਿਉਣ ਦੇ ਸਾਧਨ ਵਜੋਂ ਯੋਗ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾ ਕੇ ਯੋਗ ਦੇ ਅਭਿਆਸ ਰਾਹੀਂ ਸਿਹਤ, ਤੰਦਰੁਸਤੀ ਅਤੇ ਜਨਤਕ ਭਲਾਈ ਨੂੰ ਉਤਸ਼ਾਹਿਤ ਕਰਨ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...