ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

by | Jul 30, 2026 | breaking news, daily, politics | 0 comments

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਕਾਇਆਦਾਰ ਡੀਲਰਾਂ ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ ਓ.ਟੀ.ਐੱਸ. ਸਕੀਮ ਦਾ ਲਾਭ ਲੈਣ ਦੀ ਕੀਤੀ ਅਪੀਲ

31 ਜੁਲਾਈ ਤੋਂ ਬਾਅਦ ਸਾਰੇ ਅਣ-ਪ੍ਰਾਪਤ ਟੈਕਸ ਬਕਾਏ ਲਈ ਕੋਈ ਛੋਟ ਨਹੀਂ ਅਤੇ ਸਖਤ ਕਾਨੂੰਨੀ ਕਾਰਵਾਈ ਹੋਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ। ਇਹਨਾਂ ਹਾਲੀਆ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਭਰ ਦੇ ਸਾਰੇ ਯੋਗ ਬਕਾਇਆਦਾਰ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਦੀ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਓ.ਟੀ.ਐੱਸ. ਸਕੀਮ ਤਹਿਤ ਆਪਣੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਨਿਪਟਾਉਣ, ਨਹੀਂ ਤਾਂ ਜਾਇਦਾਦ ਕੁਰਕੀ ਅਤੇ ਜਨਤਕ ਨਿਲਾਮੀ ਵਰਗੀ ਸਖ਼ਤ ਵਸੂਲੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਵਸੂਲੀ ਦੇ ਸਫ਼ਲ ਮਾਮਲਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪਟਿਆਲਾ ਜ਼ਿਲ੍ਹੇ ਵਿੱਚ ਮੈਸਰਜ਼ ਗੁਰੂਜੀ ਫੀਡਸ, ਰਾਜਪੁਰਾ, ਜਿਸ ਸਿਰ ਕੁੱਲ 57.78 ਲੱਖ ਰੁਪਏ ਦਾ ਟੈਕਸ ਬਕਾਇਆ ਸੀ, ਦੀ ਜਾਇਦਾਦ ਦੀ ਨਿਲਾਮੀ 27 ਜੁਲਾਈ 2026 ਲਈ ਨਿਰਧਾਰਿਤ ਕੀਤੀ ਗਈ ਸੀ। ਨਿਲਾਮੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ, ਡੀਲਰ ਨੇ ਓ.ਟੀ.ਐੱਸ. ਸਕੀਮ ਦੇ ਲਾਭਕਾਰੀ ਨਿਯਮਾਂ ਦਾ ਲਾਭ ਲੈਣ ਲਈ ਅੱਗੇ ਆ ਕੇ ਕੇਸ ਦੇ ਨਿਪਟਾਰੇ ਲਈ 18.46 ਲੱਖ ਰੁਪਏ ਜਮ੍ਹਾਂ ਕਰਵਾਏ।” ਵਿੱਤ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਸਕੀਮ ਤਹਿਤ ਯੋਗ ਬਕਾਇਆਦਾਰਾਂ ਨੂੰ ਮਿਲਣ ਵਾਲੀ ਵੱਡੀ ਰਾਹਤ ਨੂੰ ਦਰਸਾਉਂਦਾ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਸਮੇਂ ਸਿਰ ਨਿਪਟਾਰਾ ਕਰਨ ਨਾਲ ਸਬੰਧਤ ਕਾਰੋਬਾਰੀ ਆਪਣੀਆਂ ਸੰਪਤੀਆਂ ਦੀ ਕੁਰਕੀ ਅਤੇ ਜ਼ਬਰਦਸਤੀ ਵਿਕਰੀ ਤੋਂ ਬਚ ਸਕਦੇ ਹਨ।

ਇੱਕ ਹੋਰ ਵੱਡੀ ਕਾਰਵਾਈ ਦਾ ਖੁਲਾਸਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ ਕਿ ਵਿਭਾਗ ਨੇ ਮੈਸਰਜ਼ ਸਮਾਨਾ ਰੋਲਰ ਫਲੌਰ ਮਿੱਲ ਲਿਮਟਿਡ ਦੀ ਜਾਇਦਾਦ ਨੂੰ 1.21 ਕਰੋੜ ਰੁਪਏ ਵਿੱਚ ਸਫ਼ਲਤਾਪੂਰਵਕ ਨਿਲਾਮ ਕੀਤਾ ਹੈ, ਜੋ ਕਿ ਇਸਦੀ ਰਾਖਵੀਂ ਕੀਮਤ 74.31 ਲੱਖ ਰੁਪਏ ਤੋਂ ਲਗਭਗ 46.69 ਲੱਖ ਰੁਪਏ ਵੱਧ ਹੈ। ਉਨ੍ਹਾਂ ਅੱਗੇ ਦੱਸਿਆ, “ਨਿਲਾਮੀ ਦੀ ਨਿਰਧਾਰਿਤ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ, ਨਿਲਾਮੀ ਵਾਲੇ ਦਿਨ ਹੀ ਸਭ ਤੋਂ ਵੱਧ ਬੋਲੀਦਾਤਾ ਤੋਂ ਸਫ਼ਲ ਬੋਲੀ ਦਾ 25 ਪ੍ਰਤੀਸ਼ਤ ਯਾਨੀ 30.25 ਲੱਖ ਰੁਪਏ ਦੀ ਰਕਮ ਤੁਰੰਤ ਵਸੂਲ ਕੀਤੀ ਗਈ।”

ਕਰ ਵਿਭਾਗ ਦੇ ਅਧਿਕਾਰੀਆਂ ਦੇ ਸ਼ਲਾਘਾਯੋਗ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਦੋਵੇਂ ਵੱਖ-ਵੱਖ ਨਤੀਜੇ ਪੰਜਾਬ ਦੇ ਸਾਰੇ ਵੈਟ ਬਕਾਇਆਦਾਰਾਂ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ, “ਜਿੱਥੇ ਓ.ਟੀ.ਐੱਸ. ਸਕੀਮ ਬਹੁਤ ਲਾਭਕਾਰੀ ਸ਼ਰਤਾਂ ‘ਤੇ ਸੁਖਾਵੇਂ ਨਿਪਟਾਰੇ ਦਾ ਇੱਕ ਵਧੀਆ ਅਤੇ ਸੁਹਿਰਦ ਮੌਕਾ ਪ੍ਰਦਾਨ ਕਰਦੀ ਹੈ, ਉੱਥੇ ਹੀ ਇਸ ਮੌਕੇ ਦਾ ਲਾਭ ਨਾ ਉਠਾਉਣ ‘ਤੇ ਲਾਜ਼ਮੀ ਤੌਰ ‘ਤੇ ਸਖ਼ਤ ਵਸੂਲੀ ਉਪਾਅ ਕੀਤੇ ਜਾਣਗੇ। ਨਿਲਾਮੀ ਪ੍ਰਕਿਰਿਆ ਦੌਰਾਨ ਮੈਸਰਜ਼ ਗੁਰੂਜੀ ਫੀਡਸ ਦੁਆਰਾ ਹਾਸਲ ਕੀਤਾ ਗਿਆ ਨਿਪਟਾਰਾ ਇਹ ਸਾਬਤ ਕਰਦਾ ਹੈ ਕਿ ਇਹ ਸਕੀਮ ਇੱਕ ਵਿਹਾਰਕ ਰਸਤਾ ਪ੍ਰਦਾਨ ਕਰਦੀ ਹੈ, ਅਤੇ ਯੋਗ ਡੀਲਰਾਂ ਨੂੰ ਸਰਕਾਰ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰਨ ਦਾ ਇੰਤਜ਼ਾਰ ਕਰਨ ਦੀ ਬਜਾਏ ਖੁਦ ਅੱਗੇ ਆਉਣਾ ਚਾਹੀਦਾ ਹੈ।”

ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ 31 ਜੁਲਾਈ, 2026 ਨੂੰ ਓ.ਟੀ.ਐੱਸ. ਸਕੀਮ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਸਾਰੇ ਯੋਗ ਬਕਾਇਆ ਮਾਮਲਿਆਂ ਨੂੰ ਹੱਲ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਚੇਤਾਵਨੀ ਦਿੰਦਿਆਂ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਮਿਆਦ ਲੰਘਣ ਤੋਂ ਬਾਅਦ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਜਿਹੜੇ ਬਕਾਇਆਦਾਰ ਨਿਰਧਾਰਿਤ ਮਿਤੀ ਤੱਕ ਸਕੀਮ ਤਹਿਤ ਆਪਣੇ ਬਕਾਏ ਅਦਾ ਕਰਨ ਵਿੱਚ ਅਸਫ਼ਲ ਰਹਿਣਗੇ, ਉਹਨਾਂ ਵਿਰੁੱਧ ਬਿਨਾਂ ਕਿਸੇ ਸਮਝੌਤੇ ਦੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਉਹਨਾਂ ਦੀ ਚੱਲ ਅਤੇ ਅਚੱਲ ਜਾਇਦਾਦਾਂ ਦੀ ਤੁਰੰਤ ਕੁਰਕੀ ਅਤੇ ਨਿਲਾਮੀ ਸ਼ਾਮਲ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਕਰ ਵਿਭਾਗ ਸਰਕਾਰੀ ਮਾਲੀਏ ਦੀ ਰਾਖੀ ਲਈ ਪੂਰੀ ਪਾਰਦਰਸ਼ਤਾ, ਦ੍ਰਿੜ੍ਹਤਾ ਅਤੇ ਨਿਰਪੱਖਤਾ ਨਾਲ ਆਪਣੀ ਰਾਜ ਪੱਧਰੀ ਵਸੂਲੀ ਮੁਹਿੰਮ ਜਾਰੀ ਰੱਖੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...