ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋਂ ” ਡਾ. ਹਰਚਰਨ ਸਿੰਘ ਯਾਦਗਾਰੀ 11 ਰੋਜ਼ਾ ਰੰਗਮੰਚ ਉਤਸਵ ” ਵਿਚ ਪੰਜਾਬੀ ਨਾਟਕ “ਬੇੜੀਆਂ ਲੱਗੇ ਸੁਪਨੇ ਦਾ ਮੰਚਨ ਨਾਟਕਕਾਰ ਅਤੇ ਨਿਰਦੇਸ਼ਕ ਹਰਕੇਸ਼ ਚੌਧਰੀ ਹੇਠ ਪੇਸ਼ ਕੀਤਾ ਗਿਆ।ਨਾਟਕ ਨੇ ਪ੍ਰਵਾਸ ਦੇ ਵਿਸੇ਼ ਤੇ ਸਵਾਲ ਦਰ ਸਵਾਲ ਉਠਾਉਣ ਦਾ ਸਾਰਥਕ ਯਤਨ ਕੀਤਾ।

by | Apr 8, 2026 | entertainment | 0 comments

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋਂ ” ਡਾ. ਹਰਚਰਨ ਸਿੰਘ ਯਾਦਗਾਰੀ 11 ਰੋਜ਼ਾ ਰੰਗਮੰਚ ਉਤਸਵ ” ਵਿਚ ਪੰਜਾਬੀ ਨਾਟਕ “ਬੇੜੀਆਂ ਲੱਗੇ ਸੁਪਨੇ ਦਾ ਮੰਚਨ ਨਾਟਕਕਾਰ ਅਤੇ ਨਿਰਦੇਸ਼ਕ ਹਰਕੇਸ਼ ਚੌਧਰੀ ਹੇਠ ਪੇਸ਼ ਕੀਤਾ ਗਿਆ।ਨਾਟਕ ਨੇ ਪ੍ਰਵਾਸ ਦੇ ਵਿਸੇ਼ ਤੇ ਸਵਾਲ ਦਰ ਸਵਾਲ ਉਠਾਉਣ ਦਾ ਸਾਰਥਕ ਯਤਨ ਕੀਤਾ। ਨੌਜਵਾਨ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸਦੇ ਵਿਦੇਸ਼ ਨੂੰ ਹੀ ਆਪਣੀਆਂ ਮੁਸ਼ਕਿਲਾ ਦਾ ਹੱਲ ਮੰਨਦੇ ਹਨ।ਡੰਕੀ ਲਗਾ ਕੇ ਮੌਤ ਦੇ ਮੂੰਹ ਵਿੱਚ ਜਾ ਕੇ ਵੀ ਆਪਣੀ ਮੰਜ਼ਿਲ ਦਾ ਰਸਤਾ ਲੱਭਣਾ ਦੀ ਕੋਸ਼ਿਸ਼ ਕਰਦੇ ਹਨ। ਬਹੁਤ ਸਾਰੇ ਸੁਪਨਿਆਂ ਦੀ ਧਰਤੀ ਤੇ ਪਹੁੰਚ ਵੀ ਨਹੀਂ ਪਾਉਂਦੇ। ਰਸਤਿਆਂ ਵਿੱਚ ਹੀ ਮਿੱਟੀ ਵਿੱਚ ਮਿੱਟੀ ਹੋ ਜਾਂਦੇ ਹਨ।ਨਾਟਕ ਆਪਣਾ ਸੁਨੇਹਾ ਦੇਣ ਵਿੱਚ ਕਾਮਯਾਬ ਰਿਹਾ ਕਿ ਉਹ ਜੋ ਰੁੜ ਗਿਆ ਉਹਨੂੰ ਜਾਣ ਦੇ, ਇਹਨੂੰ ਸਾਂਭ ਲੈ ਇਹ ਜੋ ਬੱਚ ਗਿਆ।ਨਾਟਕ ਦਾ ਨਾਇਕ ਹਰਵਿੰਦਰ ਸਿੰਘ ਕਹਿੰਦਾ ਹੈ ਕਿ ਹੁਣ ਮੈਂ ਆਪਣੀ ਧਰਤੀ ਨੂੰ ਹੀ ਸੁੰਦਰ ਬਣਾਉਣ ਦਾ ਯਤਨ ਕਰਾਂ ਗਾ।ਇਸ ਨਾਟਕ ਵਿੱਚ ਹਰਵਿੰਦਰ ਸਿੰਘ ਦੀ ਭੂਮਿਕਾ ਰਣਵੀਰ ਸਿੰਘ ਨੇ ਨਿਭਾਈ, ਬਾਪੂ ਗੁਰਮੇਲ ਸਿੰਘ ਦੀ ਭੂਮਿਕਾ ਭਾਗ ਸਿੰਘ ਨੇ ਨਿਭਾਈ, ਪ੍ਰਿਥਵੀ ਸਿੰਘ ਦੀ ਭੂਮਿਕਾ ਵਿੱਚ ਦੀਪਕ ਰਾਏ, ਸੁਖਜੀਤ ਸਿੰਘ ਦੀ ਭੂਮਿਕਾ ਵਿੱਚ ਕਮਲਜੀਤ ਮੋਹੀ, ਮੁਸਕਾਨ ਦੀ ਭੂਮਿਕਾ ਵਿੱਚ ਨੈਨਾ ਸ਼ਰਮਾਂ, ਛੋਟੀ ਬੱਚੀ ਜਸਦੀਪ ਦੀ ਭੂਮਿਕਾ ਵਿੱਚ ਕਿਰਨਦੀਪ ਕੌਰ, ਮਾਂ ਦੀ ਭੂਮਿਕਾ ਕਰਮਪ੍ਰੀਤ ਕੌਰ ਨੇ ਨਿਭਾਈ,ਇੱਕ ਡੰਕੀ ਨੌਜਵਾਨ ਦੀ ਭੂਮਿਕਾ ਵਿੱਚ ਲਖਵੀਰ ਸਿੰਘ,ਏਜੰਟ ਅਤੇ ਅਮਰੀਕਨ ਬਾਰਡਰ ਪੁਲੀਸ ਦੇ ਅਧਿਕਾਰੀ ਰੂਪ ਹਰਕੇਸ਼ ਚੌਧਰੀ ਨੇ ਭੂਮਿਕਾ ਨਿਭਾਈ।ਨਾਟਕ ਦੀ ਮਿਊਜ਼ਿਕ ਚਲਾਉਣ ਦੀ ਜ਼ਿੰਮੇਵਾਰੀ ਜਸਮੀਨ ਕੌਰ ਨੇ ਨਿਭਾਈ, ਮੇਕਅੱਪ ਦੀਪਕ ਰਾਏ ਜੀ ਅਤੇ ਲਾਇਟਿੰਗ ਤੇ ਏਕਮਪ੍ਰੀਤ ਸਿੰਘ ਖੂਬ ਨਿਭੇ I ਪ੍ਰਸਿੱਧ ਰੰਗਕਰਮੀ ਤੇ ਫਿਲਮ ਅਦਾਕਾਰ ਬਨਿੰਦਰਜੀਤ ਬਨੀ ਦੇ ਥਿਏਟਰ ਗਰੁੱਪ ਇੰਪੈਕਟ ਆਰਟਸ ਵੱਲੋਂ ਬਹੁਤ ਪ੍ਰਭਾਵਸ਼ਾਲੀ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ l ਇਸ ਮੌਕੇ ਦੀਪਕ ਬਾਲੀ ਜਨਰਲ ਸਕੱਤਰ , ਮੁੱਖ ਸਲਾਹਕਾਰ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਪੰਜਾਬ ਨੇ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਸਿਰਕਤ ਕੀਤੀ I ਦੀਪਕ ਬਾਲੀ ਨੇ ਕਿਹਾ ਕਿ ਇਸ ਰੰਗਮੰਚ ਉਤਸਵ ਦਾ ਮੁੱਖ ਮਨੋਰਥ ਰੰਗਮੰਚ ਕਲਾ ਨੂੰ ਪ੍ਰਫੁੱਲਤ ਕਰਨਾ ਹੈ I ਦਰਸ਼ਕਾਂ ਦਾ ਧੰਨਵਾਦ ਕਰਦਿਆਂ ਚੇਅਰਮੈਨ ਸਵਰਨਜੀਤ ਸਿੰਘ ਸਵੀ ਨੇ ਅਤੇ ਰੰਗਮੰਚ ਉਤਸਵ ਦੇ ਕਨਵੀਨਰ ਨਾਟਕਕਾਰ ਰਾਜਵਿੰਦਰ ਸਮਰਾਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਕਲਾ ਪਰਿਸ਼ਦ ਤੇ ਸੰਗੀਤ ਨਾਟਕ ਅਕੈਡਮੀ ਦੇ ਵੱਲੋਂ ਇਸ ਤਰ੍ਹਾਂ ਦੇ ਹੋਰ ਵੀ ਰੰਗਮੰਚ ਉਤਸਵ ਕਰਵਾਏ ਜਾਣਗੇ I ਇਸ ਮੌਕੇ ਸੰਗੀਤ ਨਾਟਕ ਅਕੈਡਮੀ ਦੇ ਪ੍ਰਧਾਨ ਅਸ਼ਵਨੀ ਚੈਟਲੈ, ਸੱਕਤਰ ਨਿਰਮਲ ਜੌੜਾ ਨੇ ਪੇਸ਼ਕਾਰੀ ਦੀ ਸ਼ਲਾਘਾ ਕੀਤੀ l

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...