ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

by | Jul 16, 2026 | daily, politics | 0 comments

ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਦਿੱਤਾ ਜਾਵੇਗਾ ਸਨਮਾਨ

ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ 51000/- ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ ਜਾਵੇਗਾ । ਇਨਾਮ ਸਬੰਧੀ ਜਿਊਰੀ ਮੈਂਬਰ ਡਾ. ਬਲਕਾਰ ਸਿੰਘ, ਡਾ ਨਵਿਦੇਤਾ ਸਿੰਘ, ਡਾ. ਆਤਮ ਰੰਧਾਵਾ ਅਤੇ ਸ੍ਰੀ ਮਲਵਿੰਦਰ ਸਿੰਘ ਜੱਗੀ ਸਨ। ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਜਿਨ੍ਹਾਂ ਨੇ ਹਰ ਮੰਚ ਉੱਤੇ ਗੁਰਮਤਿ ਸਿਧਾਂਤ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਸਾਰੀ ਦੁਨੀਆਂ ਵਿਚ ਗੁਰਮਤਿ ਸਿਧਾਂਤ ਦਾ ਸੁਨੇਹਾ ਪਹੁੰਚਾਉਣ ਲਈ ਉਨ੍ਹਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰਸਟ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ ਡਾ. ਮਲਵਿੰਦਰ ਸਿੰਘ ਜੱਗੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ।

ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਇੱਕ ਉੱਘੇ ਸਿੱਖ ਆਗੂ, ਸਮਾਜ ਸੇਵੀ ਅਤੇ ਸਿੱਖਿਆ ਪ੍ਰੇਮੀ ਸਨ। ਉਹ 2004 ਤੋਂ 2010 ਤੱਕ ਰਾਜ ਸਭਾ ਦੇ ਮੈਂਬਰ ਰਹੇ। ਇਸ ਤੋਂ ਪਹਿਲਾਂ ਉਹ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ।ਉਹ ਨਿਰੰਤਰ ਸਿੱਖ ਮਾਮਲਿਆਂ ਉੱਤੇ ਪਾਰਲੀਮੈਂਟ ਸਮੇਤ ਹਰ ਮੰਚ ਉੱਤੇ ਉਠਾਉਣ ਲਈ ਜਾਣੇ ਜਾਂਦੇ ਹਨ।ਉਨ੍ਹਾਂ ਨੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ, ਧਾਰਮਿਕ ਸਦਭਾਵਨਾ ਅਤੇ ਸਮਾਜਿਕ ਨਿਆਂ ਲਈ ਮਹੱਤਵਪੂਰਨ ਯੋਗਦਾਨ ਪਾਇਆ। ਸਿੱਖ ਵਿਰਾਸਤ, ਸਿੱਖਿਆ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਵੇਗਾ। ਸਾਦਗੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਕਾਰਨ ਤਰਲੋਚਨ ਸਿੰਘ ਨੂੰ ਦੇਸ਼ ਭਰ ਵਿੱਚ ਇੱਕ ਸਨਮਾਨਿਤ ਸਖਸ਼ੀਅਤ ਵਜੋਂ ਜਾਣਿਆ ਜਾਂਦਾ ਸੀ।

ਪ੍ਰਸਿੱਧ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਨਾਮ ਪੰਜਾਬੀ-ਹਿੰਦੀ ਅਤੇ ਗੁਰਮਤਿ ਤੇ ਭਗਤੀ ਲਹਿਰ ਸਾਹਿਤ ਦੇ ਉੱਘੇ ਵਿਦਵਾਨਾਂ/ਮਾਹਿਰਾਂ ਵਿੱਚ ਸ਼ੁਮਾਰ ਹੈ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮੱਧਕਾਲੀਨ ਸਾਹਿਤ ਦਾ ਵੱਖ ਵੱਖ ਦ੍ਰਿਸ਼ਟੀਕੋਣਾਂ ਤੋਂ ਅਧਿਐਨ ਕਰਨ ਅਤੇ ਸਿੱਖ ਗੁਰੂ ਸਾਹਿਬਾਨਾਂ ਦੀ ਬਾਣੀ ਅਤੇ ਭਗਤ ਲਹਿਰ ਸੰਬੰਧੀ ਵੱਖ ਵੱਖ ਪਹਿਲੂਆਂ ਦੀ ਖੋਜ ਕਰਨ ਲਈ ਸਮਰਪਿਤ ਕਰਕੇ ਭਰਪੂਰ ਯੋਗਦਾਨ ਪਾਇਆ। ਉਨ੍ਹਾਂ ਦੇ ਪ੍ਰਮੁੱਖ ਕੰਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਦਸ਼ਮ ਗ੍ਰੰਥ ਸਾਹਿਬ ਦਾ ਹਿੰਦੀ ਅਤੇ ਪੰਜਾਬੀ ਵਿੱਚ ਸੰਪੂਰਨ ਟੀਕਾ, ਗੁਰੂ ਨਾਨਕ ਬਾਣੀ ਦੀ ਵਿਆਖਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵਕੋਸ਼, ਸਿੱਖ ਪੰਥ ਵਿਸ਼ਵਕੋਸ਼, ਤੁਲਸੀ ਰਮਾਇਣ ਦਾ ਪੰਜਾਬੀ ਵਿੱਚ ਲਿਪੀਅੰਤਰਨ ਅਤੇ ਅਨੁਵਾਦ, ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ ਸਮੇਤ 150 ਦੇ ਕਰੀਬ ਲਿਖੀਆਂ ਕਿਤਾਬਾਂ ਸ਼ਾਮਲ ਹਨ । ਸਾਲ 2023 ਵਿੱਚ ਭਾਰਤ ਦੇ ਰਾਸ਼ਟਰਪਤੀ ਵਲੋਂ ਉਨ੍ਹਾਂ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ ‘ਪਦਮ ਸ੍ਰੀ ਸਨਮਾਨ ਨਾਲ ਨਿਵਾਜਿਆ ਗਿਆ। ਉਨ੍ਹਾਂ ਨੂੰ ਸਾਹਿਤ ਅਕਾਦਮੀ ਦਿੱਲੀ ਦਾ ਰਾਸ਼ਟਰੀ ਪੁਰਸਕਾਰ ਅਤੇ ਪੰਜਾਬ ਸਰਕਾਰ ਦਾ ਸਰਵੋਤਮ ਸਨਮਾਨ “ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ” ਅਤੇ ਹੋਰ ਵੀ ਕਈ ਉੱਚ ਪੱਧਰੀ ਸਨਮਾਨ/ਪੁਰਸਕਾਰ ਪ੍ਰਾਪਤ ਕਰਨ ਦਾ ਮਾਣ ਵੀ ਹਾਸਲ ਹੈ।
ਸੰਖੇਪ ਵਿੱਚ ਡਾ. ਰਤਨ ਸਿੰਘ ਜੱਗੀ ਦਾ ਸਾਹਿਤ ਦੇ ਖੇਤਰ ਵਿੱਚ ਪਾਇਆ ਯੋਗਦਾਨ ਸਚਮੁੱਚ ਪਰਮ ਉਤਕਿਸ਼ਟ ਪੱਧਰ ਦਾ ਹੈ ਅਤੇ ਨਿਸਚੈ ਹੀ ਉਹ ਸਾਹਿਤ ਜਗਤ ਦੇ ਅਨਮੋਲ ਰਤਨ ਸਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀਆਂ ਨਿਸ਼ਾਨੀਆਂ ਸਮੁੱਚੀ ਮਾਨਵ ਜਾਤ ਦੀ ਵਿਰਾਸਤ ਦਾ ਹਮੇਸ਼ਾ ਅਹਿਮ ਹਿੱਸਾ ਰਹਿਣਗੀਆਂ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...