ਪੰਜਾਬ ਕਾਂਗਰਸ ਨੇ SIR ਨੂੰ ਲੈ ਕੇ ਜਤਾਈਆਂ ਚਿੰਤਾਵਾਂ

by | May 16, 2026 | daily, politics | 0 comments

ਚੰਡੀਗੜ੍ਹ, 15 ਮਈ: ਪੰਜਾਬ ਕਾਂਗਰਸ ਨੇ ਅੱਜ ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਪ੍ਰਕਿਰਿਆ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਅਤੇ ਸ਼ੰਕਾਵਾਂ ਜ਼ਾਹਿਰ ਕੀਤੀਆਂ।

ਸਾਂਸਦ ਡਾ. ਅਮਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਪਾਰਟੀ ਆਗੂਆਂ ਦੇ ਇੱਕ ਵਫ਼ਦ, ਜਿਸ ਵਿੱਚ ਪੀਸੀਸੀ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸੰਧੂ ਅਤੇ ਗਗਨਦੀਪ ਸਿੰਘ ਸ਼ਾਮਲ ਸਨ, ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਬੁਲਾਈ ਗਈ ਸਰਵਦਲੀ ਬੈਠਕ ਦੌਰਾਨ ਕਈ ਮੁੱਦੇ ਉਠਾਏ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਅਤੇ ਕੈਪਟਨ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਹੋਰ ਰਾਜਾਂ ਤੋਂ ਪੰਜਾਬ ਵਿੱਚ ਦਰਜ ਡੁਪਲੀਕੇਟ ਵੋਟਾਂ ਦਾ ਮੁੱਦਾ ਉਠਾਇਆ।

ਉਨ੍ਹਾਂ ਕਿਹਾ ਕਿ ਖ਼ਾਸ ਤੌਰ ‘ਤੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਉਹ ਵੋਟਰ, ਜਿੱਥੇ SIR ਪ੍ਰਕਿਰਿਆ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਉਨ੍ਹਾਂ ਦੀ ਪੰਜਾਬ ਦੀਆਂ ਵੋਟਰ ਸੂਚੀਆਂ ਵਿੱਚ ਜਾਂਚ ਹੋਣੀ ਚਾਹੀਦੀ ਹੈ।

ਪਾਰਟੀ ਆਗੂਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਭਾਰਤੀ ਚੋਣ ਕਮਿਸ਼ਨ ਕੋਲ ਉਠਾਉਣ, ਕਿਉਂਕਿ ਹੋਰ ਰਾਜਾਂ ਦੇ ਡੁਪਲੀਕੇਟ ਵੋਟਰਾਂ ਦੀ ਜਾਂਚ ਸਿਰਫ਼ ਚੋਣ ਕਮਿਸ਼ਨ ਹੀ ਕਰ ਸਕਦਾ ਹੈ।

ਕਾਂਗਰਸ ਆਗੂਆਂ ਨੇ ਉਹਨਾਂ 17 ਫੀਸਦੀ ਵੋਟਰਾਂ ਦਾ ਮੁੱਦਾ ਵੀ ਉਠਾਇਆ ਜੋ ਅਜੇ ਤੱਕ ਮੈਪ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਗਿਣਤੀ ਲਗਭਗ 34-35 ਲੱਖ ਵੋਟਰਾਂ ਦੀ ਬਣਦੀ ਹੈ, ਜੋ ਤੁਰੰਤ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ।

ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਜੇ ਕਿਸੇ ਦੀ ਵੋਟ ਕੱਟੀ ਜਾਂਦੀ ਹੈ ਤਾਂ ਉਸ ਦੇ ਨਿਵਾਰਣ ਲਈ ਚੋਣ ਕਮਿਸ਼ਨ ਵੱਲੋਂ ਯੋਗ “ਰਿਸਪਾਂਸ ਟਾਈਮ ਪੀਰੀਅਡ” ਦਿੱਤਾ ਜਾਵੇ।

ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੱਟੀਆਂ ਅਤੇ ਨਵੀਂ ਜੋੜੀਆਂ ਗਈਆਂ ਵੋਟਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਦਿੱਤੀਆਂ ਜਾਣ।

ਉਨ੍ਹਾਂ ਇਹ ਵੀ ਕਿਹਾ ਕਿ ਬੂਥ ਲੈਵਲ ਅਧਿਕਾਰੀ (BLOs) ਅਤੇ ਬੂਥ ਲੈਵਲ ਏਜੰਟਾਂ (BLAs) ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾਵੇ ਤਾਂ ਜੋ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

ਕਾਂਗਰਸ ਆਗੂਆਂ ਨੇ ਇਹ ਵੀ ਜ਼ੋਰ ਦਿੱਤਾ ਕਿ ਪੰਜਾਬ ਵਿੱਚ ਐਨਯੂਮੇਰੇਸ਼ਨ ਫਾਰਮ ਪੰਜਾਬੀ ਭਾਸ਼ਾ ਵਿੱਚ ਮੁਹੱਈਆ ਕਰਵਾਏ ਜਾਣ, ਨਾ ਕਿ ਅੰਗਰੇਜ਼ੀ ਜਾਂ ਹਿੰਦੀ ਵਿੱਚ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...