ਪੰਜਾਬ ’ਚ ਪੇਪਰ ਲੀਕ ਦੀਆਂ ਘਟਨਾਵਾਂ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ: ਬਿਕਰਮ ਸਿੰਘ ਮਜੀਠੀਆ

by | Jul 29, 2026 | breaking news, daily, education, politics | 0 comments

ਮੁੱਖ ਮੰਤਰੀ ਵੱਲੋਂ 2023 ਵਿਚ ਕੀਤੇ ਟਵੀਟ ਰਾਹੀਂ ਖੁਦ ਪੇਪਰ ਲੀਕ ਹੋਣ ਦੀ ਗੱਲ ਪ੍ਰਵਾਨ ਕਰਨ ਨੂੰ ਕੀਤਾ ਬੇਨਕਾਬ

ਹਰਜੋਤ ਬੈਂਸ, ਬਲਬੀਰ ਸਿੰਘ ਤੇ ਭਗਵੰਤ ਮਾਨ ਦਾ ਅਸਤੀਫਾ ਮੰਗਿਆ

ਕਿਹਾ ਕਿ ਸੀ ਜੇ ਪੀ ਦਿੱਲੀ ਤੇ ਪੰਜਾਬ ਬਾਰੇ ਵੱਖੋ ਵੱਖ ਪੈਮਾਨੇ ਨਾ ਅਪਣਾਵੇ ਨਹੀਂ ਤਾਂ ਮੰਨਿਆ ਜਾਵੇਗਾ ਕਿ ਇਸਦੀ ਆਪ ਨਾਲ ਸਾਂਝ ਹੈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਰਾਜ ਵਿਚ ਪੰਜਾਬ ਵਿਚ ਹੋਏ ਪ੍ਰੀਖਿਆਵਾਂ ਦੇ ਪੇਪਰ ਲੀਕ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ ਤੇ ਉਹਨਾਂ ਨੇ ਖੁੱਲ੍ਹਾਸਾ ਕੀਤਾ ਕਿ ਕਿਵੇਂ ਇਸ ਸਰਕਾਰ ਦੇ ਰਾਜ ਵਿਚ ਪੇਪਰ ਲੀਕ ਹੋਏ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਭਾਵੇਂ ਪਿਛਲੇ ਚਾਰ ਸਾਲਾਂ ਵਿਚ ਛੇ ਵਾਰ ਪ੍ਰਮੁੱਖ ਲੀਕ ਘਟਨਾਵਾਂ ਹੋਈਆਂ ਹਨ ਪਰ ਹਾਲੇ ਵੀ ਕਈ ਹੋਰ ਘੁਟਾਲੇ ਸਾਹਮਣੇ ਆਉਣੇ ਬਾਕੀ ਹਨ। ਉਹਨਾਂ ਕਿਹਾ ਕਿ ਸੀਨੀਅਰ ਸਹਾਇਕ ਦੀ ਭਰਤੀ ਪ੍ਰੀਖਿਆ ਦੇ ਮਾਮਲੇ ਵਿਚ 13 ਉਮੀਦਵਾਰਾਂ ਨੇ ਇਕੋ ਪੇਪਰ ਦੇ ਦੋ ਵੱਖੋ-ਵੱਖ ਸੈਟ ਵਿਚ ਗਲਤ ਜਵਾਬ ਦਿੱਤੇ। ਇਸ ਤੋਂ ਸਾਬਤ ਹੁੰਦਾ ਹੈ ਕਿ ਉਮੀਦਵਾਰਾਂ ਨੂੰ ਇਹ ਦੱਸਿਆ ਗਿਆ ਸੀ ਕਿ ਕਿਹੜੇ ਸਵਾਲਾਂ ਦਾ ਜਵਾਬ ਕਿਵੇਂ ਦੇਣਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਾਰੀ ਪ੍ਰੀਖਿਆ ਪ੍ਰਕਿਰਿਆ ਵਿਚ ਹੀ ਭ੍ਰਿਸ਼ਟਾਚਾਰ ਸੀ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸੇ ਤਰੀਕੇ ਪੰਜਾਬ ਸਟੇਟ ਰੂਰਲ ਲਾਈਲੀਹੁਡ ਮਿਸ਼ਨ ਪ੍ਰੀਖਿਆ ਵਿਚ ਇੰਟਰਵਿਊ ਵਾਸਤੇ 30 ਨੰਬਰ ਰੱਖੇ ਗਏ ਤੇ ਇਸ ਮਾਮਲੇ ਵਿਚ ਹਾਈ ਕੋਰਟ ਨੂੰ ਦਖਲ ਦੇਣਾ ਪਿਆ ਤੇ ਕਮੇਟੀ ਗਠਿਤ ਕੀਤੀ ਗਈ ਜਿਸਨੂੰ ਦਰੁੱਸਤੀ ਭਰੇ ਕਦਮ ਚੁੱਕਣ ਵਾਸਤੇ ਆਖਿਆ ਗਿਆ। ਉਹਨਾਂ ਕਿਹਾ ਕਿ ਇਸ ਤਰੀਕੇ ਦੀ ਵਿਵਸਥਾ ਕਾਇਮ ਕੀਤੀ ਗਈ ਹੈ ਜਿਸ ਵਿਚ ਜੱਜਾਂ ਨੂੰ ਦਖਲ ਦੇਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਆਬਕਾਰੀ ਇੰਸਪੈਕਟਰ ਦੀ ਪ੍ਰੀਖਿਆ ਦੇ ਪੇਪਰ ਦੇ ਮਾਮਲੇ ਵਿਚ ਹਾਈ ਕੋਰਟ ਨੇ ਸਟੇਅ ਦੇ ਦਿੱਤੀ ਕਿਉਂਕਿ ਇਸ ਵਿਚ ਵੱਡੀ ਪੱਧਰ ’ਤੇ ਬੇਨਿਯਮੀਆਂ ਪਾਈਆਂ ਗਈਆਂ ਜਿਸ ਵਿਚ ਚੁਣੇ ਗਏ ਉਮੀਦਵਾਰਾਂ ਦੇ ਨਾਮ ਹੀ ਜਾਅਲੀ ਪਾਏ ਗਏ।

ਅਕਾਲੀ ਆਗੂ ਨੇ ਆਪ ਦੇ ਝੂਠ ਨੂੰ ਵੀ ਬੇਨਕਾਬ ਕੀਤਾ ਕਿ ਪੰਜਾਬ ਵਿਚ ਕੋਈ ਪੇਪਰ ਲੀਕ ਨਹੀਂ ਹੋਇਆ। ਉਹਨਾਂ ਨੇ ਮੁੱਖ ਮੰਤਰੀ ਵੱਲੋਂ 13 ਮਾਰਚ 2023 ਨੂੰ ਕੀਤਾ ਉਹ ਟਵੀਟ ਪੇਸ਼ ਕੀਤਾ ਜਿਸ ਵਿਚ ਉਹਨਾਂ ਮੰਨਿਆ ਸੀ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਲੀਕ ਹੋਇਆ ਹੈ। ਉਹਨਾਂ ਕਿਹਾ ਕਿ ਇਹੀ ਨਹੀਂ ਬਲਕਿ ਹੁਣ ਫਾਰਮੇਸੀ ਅਫਸਰਾਂ ਦੀ ਭਰਤੀ ਦਾ ਪੇਪਰ ਲੀਕ ਹੋਇਆ ਜਿਸ ਦੌਰਾਨ ਬਲੂਟੁੱਕ ਯੰਤਰ ਵਰਤ ਕੇ ਪ੍ਰੀਖਿਆ ਕੇਂਦਰਾਂ ਵਿਚ ਸਾਰੀ ਪ੍ਰੀਖਿਆ ਪ੍ਰਣਾਲੀ ਨਾਲ ਸਮਝੌਤਾ ਕੀਤਾ ਗਿਆ।
ਉਹਨਾਂ ਕਿਹਾ ਕਿ ਹੁਣ ਤਾਂ ਸਿਰਫ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੀ ਉਹਨਾਂ ਪੰਜ ਲੱਖ ਵਿਦਿਆਰਥੀਆਂ ਨੂੰ ਨਿਆਂ ਦੁਆ ਸਕਦੀ ਹੈ ਜਿਹਨਾਂ ਨਾਲ ਠੱਗੀ ਹੋਈ ਤੇ ਹਰਜੋਤ ਬੈਂਸ ਵਰਗੇ ਦੋਸ਼ੀ ਮੰਤਰੀਆਂ ਨੂੰ ਸਜ਼ਾ ਦੁਆ ਸਕਦੀ ਹੈ। ਉਹਨਾਂ ਮੰਗ ਕੀਤੀ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਮੁੱਖ ਮੰਤਰੀ ਪੇਪਰ ਲੀਕ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ।

ਸਰਦਾਰ ਮਜੀਠੀਆ ਨੇ ਪੇਪਰ ਲੀਕ ਦੇ ਮਾਮਲੇ ਵਿਚ ਦੋਗਲਾ ਮਿਆਰ ਅਪਣਾਉਣ ’ਤੇ ਕੋਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਸੀ ਜੇ ਪੀ ਦਿੱਲੀ ਤੇ ਪੰਜਾਬ ਦੇ ਮਾਮਲੇ ਵਿਚ ਦੋਗਲੇ ਮਿਆਰ ਨਾ ਅਪਣਾਏ। ਉਹਨਾਂ ਕਿਹਾ ਕਿ ਜੇਕਰ ਉਹ ਪੰਜਾਬ ਵਿਚ ਆਪ ਸਰਕਾਰ ਨੂੰ ਪੇਪਰ ਲੀਕ ਲਈ ਜਵਾਬਦੇਹ ਨਹੀਂ ਮੰਨਦੀ ਤਾਂ ਇਸਦਾ ਮਤਲਬ ਹੈ ਕਿ ਉਸਦਾ ਆਪ ਨਾਲ ਕੋਈ ਸਮਝੌਤਾ ਹੈ। ਉਹਨਾਂ ਕਿਹਾ ਕਿ ਅਭੀਜੀਤ ਦਿਪਕੇ ਸਪਸ਼ਟ ਕਰੇ ਕਿ ਉਸ ਲਈ ਪੰਜਾਬ ਮਾਅਨੇ ਰੱਖਦਾ ਹੈ ਜਾਂ ਨਹੀਂ। ਉਹਨਾਂ ਆਪ ਦੇ ਆਗੂ ਮਨੀਸ਼ ਸਿਸੋਦੀਆ ਦੇ ਸੁਝਾਅ ਕਿ ਸੋਨਮ ਵਾਂਗਚੁੱਕ ਨੂੰ ਕੇਂਦਰੀ ਸਿੱਖਿਆ ਮੰਤਰੀ ਬਣਾਉਣਾ ਚਾਹੀਦਾ ਹੈ ਦੀ ਗੱਲ ਕਰਦਿਆਂ ਕਿਹਾ ਚੰਗਾ ਹੋਵੇਗਾ ਕਿ ਜੇਕਰ ਉਹਨਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇ ਤਾਂ ਘੱਟੋ ਘੱਟ ਇਥੇ ਭ੍ਰਿਸ਼ਟਾਚਾਰ ਤਾਂ ਨਹੀਂ ਹੋਵੇਗਾ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪ ਵਿਧਾਇਕਾਂ ਖਾਸ ਤੌਰ ’ਤੇ ਐਸ ਸੀ ਵਿਧਾਇਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹਨਾਂ ਨੇ ਬਰਨਾਲਾ ਵਿਚ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੀ ਨਿਖੇਧੀ ਕਿਉਂ ਨਹੀਂ ਕੀਤੀ ਤੇ ਨਾਲ ਹੀ ਮਨਰੇਗਾ ਵਰਕਰਾਂ ਅਤੇ ਪੀ ਐਸ ਪੀ ਸੀ ਐਲ ਦੇ ਲਾਈਨਮੈਨਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਿਉਂ ਨਹੀਂ ਕੀਤੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਤਾਂ ਮਹਿਲਾ ਸਫਾਈ ਸੇਵਕਾਂ ਦੇ ਸਿਰਾਂ ’ਤੇ ਡਾਂਗਾਂ ਵਰ੍ਹਾਉਣ ਵਾਲੇ ਪੁਲਿਸ ਅਫਸਰਾਂ ਦੇ ਖਿਲਾਫ ਕੇਸ ਦਰਜ ਕਰਨਾ ਵੀ ਵਾਜਬ ਨਹੀਂ ਸਮਝਿਆ। ਉਹਨਾਂ ਕਿਹਾ ਕਿ ਡੀ ਐਸ ਪੀ ਸਤਵੀਰ ਸਿੰਘ ਬੈਂਸ ਸਮੇਤ ਅਜਿਹੇ ਅਫਸਰਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।ਉਹਨਾਂ ਨੇ ਮੁੱਖ ਮੰਤਰੀ ਵੱਲੋਂ ਸਕੂਲ ਬੈਗਾਂ ’ਤੇ ਆਪਣੀ ਤਸਵੀਰ ਛਪਵਾਉਣ ਲਈ 7.5 ਕਰੋੜ ਰੁਪਏ ਬਰਬਾਦ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਦੇਣ ਦੀ ਥਾਂ ਤੇ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਭਰਨ ਦੀ ਥਾਂ ਇਸ ਗੱਲ ਨੂੰ ਪਹਿਲ ਦਿੱਤੀ।ਉਹਨਾਂ ਕਿਹਾ ਕਿ ਅਜਿਹੀ ਸਸਤੀ ਸ਼ੋਹਰਤ ਵਾਲੀਆਂ ਕਾਰਵਾਈਆਂ ਤੇ ਸਿੱਖਿਆ ਖੇਤਰ ਵਿਚ ਅਸਲ ਮੁੱਦਿਆਂ ਨੂੰ ਹੱਲ ਕਰਨ ਤੋਂ ਇਨਕਾਰ ਹੀ ਸਰਕਾਰੀ ਸਕੂਲਾਂ ਵਿਚ 10ਵੀਂ ਤੇ 12ਵੀਂ ਵਿਚ ਭਰਤੀ ਵਿਚ ਗਿਰਾਵਟ ਲਈ ਲਈ ਜ਼ਿੰਮੇਵਾਰ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...