ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

by | Aug 18, 2026 | breaking news, daily, politics | 0 comments

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੜ੍ਹਵਾਲ ਸਮਾਜ ਨੇ ਦਿੱਤਾ ਭਾਜਪਾ ਨੂੰ ਸਮਰਥਨ

ਪੰਜਾਬ ਵਿੱਚ ਦਿਨੋ-ਦਿਨ ਵਧ ਰਿਹਾ ਹੈ ਭਾਜਪਾ ਦਾ ਪਰਿਵਾਰ: ਕੇਵਲ ਸਿੰਘ ਢਿੱਲੋਂ

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।

ਇਹ ਮੌਕੇ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...