ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

by | Mar 31, 2025 | breaking news, daily | 0 comments

•16 ਸਰਕਾਰੀ ਮੱਛੀ ਬੀਜ ਫਾਰਮਾਂ ਤੋਂ ਸਾਲਾਨਾ 14 ਕਰੋੜ ਮਿਆਰੀ ਮੱਛੀ ਪੂੰਗ ਤਿਆਰ ਕੀਤਾ

•ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ

ਚੰਡੀਗੜ੍ਹ, 30 ਮਾਰਚ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ
ਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ ਪੈਦਾ ਕਰ ਰਿਹਾ ਹੈ। ਇਸ ਵੇਲੇ ਸੂਬੇ ਵਿੱਚ 43,973 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ।

ਉਹ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਹੋਟਲ ’ਚ ਮੱਛੀ ਪਾਲਣ ਵਿਭਾਗ ਦੁਆਰਾ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਇਸ ਸੈਮੀਨਾਰ ਦਾ ਉਦੇਸ਼ ਮੱਛੀ ਪਾਲਕਾਂ ਨੂੰ ਨਵੀ ਤਕਨਾਲੋਜੀ, ਬਿਹਤਰ ਅਭਿਆਸਾਂ ਅਤੇ ਮੱਛੀ ਪਾਲਣ ਦੇ ਨਵੀਨ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਵਿੱਚ 300 ਤੋਂ ਵੱਧ ਕਿਸਾਨਾਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।

ਸ. ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਸੈਕਟਰ ਦੀ ਮਜ਼ਬੂਤੀ ਲਈ 16 ਸਰਕਾਰੀ ਮੱਛੀ ਬੀਜ ਫਾਰਮਾਂ ‘ਤੇ ਸਾਲਾਨਾ ਲਗਭਗ 14 ਕਰੋੜ ਮਿਆਰੀ ਪੂੰਗ ਤਿਆਰ ਕਰਕੇ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤਾ ਜਾਂਦਾ ਹੈ।

ਮੱਛੀ ਪਾਲਣ ਤੋਂ ਇਲਾਵਾ ਪੰਜਾਬ ਸੂਬਾ ਝੀਂਗਾ ਪਾਲਣ ਵਿੱਚ ਵੀ ਤਰੱਕੀ ਕਰ ਰਿਹਾ ਹੈ। ਪੰਜ ਦੱਖਣ-ਪੱਛਮੀ ਜ਼ਿਲ੍ਹਿਆਂ- ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਰੀਦਕੋਟ ਅਤੇ ਫਾਜ਼ਿਲਕਾ- ਵਿੱਚ ਹਜ਼ਾਰਾਂ ਏਕੜ ਜ਼ਮੀਨ ਪਹਿਲਾਂ ਸੇਮ ਕਾਰਨ ਅਤੇ ਖਾਰੇਪਣ ਕਰਕੇ ਖੇਤੀਬਾੜੀ ਦੇ ਯੋਗ ਨਹੀਂ ਸੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾਲਾਂਕਿ, ਹੁਣ ਇਨ੍ਹਾਂ ਜ਼ਿਲ੍ਹਿਆਂ ਵਿੱਚ ਝੀਂਗਾ ਪਾਲਣ ਦਾ ਧੰਦਾ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਲਾਗਤ ਵਗੈਰਾ ਕੱਢ ਕੇ ਪ੍ਰਤੀ ਏਕੜ ਢਾਈ ਤੋਂ ਚਾਰ ਲੱਖ ਰੁਪਏ ਬਚਦੇ ਹਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਦੋ ਅਗਾਂਹਵਧੂ ਮੱਛੀ ਪਾਲਕਾਂ ਸ਼੍ਰੀ ਅਮਿਤੇਸ਼ਵਰ ਸਿੰਘ ਗਿੱਲ ਅਤੇ ਜ਼ਿਲ੍ਹਾ ਕਪੂਰਥਲਾ ਦੇ ਸ਼੍ਰੀ ਪਰਮਿੰਦਰਜੀਤ ਸਿੰਘ ਦਾ ਸਨਮਾਨ ਵੀ ਕੀਤਾ।

ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਕੇਂਦਰੀ ਸਪਾਂਸਰਡ ਸਕੀਮ ਤਹਿਤ 4 ਸਾਲਾਂ ਵਿੱਚ 618 ਪਰਿਵਾਰਾਂ ਨੂੰ 30 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਵੰਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ. ਖੁੱਡੀਆਂ ਦੀ ਅਗਵਾਈ ਅਤੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੇ ਮਾਰਗਦਰਸ਼ਨ ਹੇਠ ਵਿਭਾਗ ਇਸ ਸਮੇਂ ਮੱਛੀ ਪਾਲਣ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ਜਿਵੇਂ ਕਿ ਮੱਛੀ ਅਤੇ ਝੀਂਗਾ ਪਾਲਣ ਅਧੀਨ ਰਕਬੇ ਨੂੰ ਵਧਾਉਣ, ਮੱਛੀ ਉਤਪਾਦਾਂ ਦੀ ਢੋਆ-ਢੁਆਈ ਲਈ ਵਾਹਨ, ਆਰ.ਏ.ਐਸ. ਅਤੇ ਬਾਇਓ-ਫਲੌਕ ਯੂਨਿਟ, ਮੱਛੀ ਕਾਇਓਸਕ, ਮਿੰਨੀ ਫਿਸ਼ ਫੀਡ ਮਿੱਲਾਂ ਆਦਿ ਲਈ ਸਬਸਿਡੀ ਪ੍ਰਦਾਨ ਕਰ ਰਿਹਾ ਹੈ।

ਕਾਮਨ ਸਰਵਿਸ ਸੈਂਟਰ, ਪੰਜਾਬ ਦੇ ਮੁਖੀ ਸ੍ਰੀ ਭੁਪਿੰਦਰ ਸਿੰਘ ਨੇ ਮੱਛੀ ਪਾਲਕਾਂ ਨੂੰ ਸਰਕਾਰ ਦੁਆਰਾ ਤਿਆਰ ਕੀਤੇ ਜਾ ਰਹੇ ਡੇਟਾਬੇਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਰਾਸ਼ਟਰੀ ਮੱਛੀ ਪਾਲਣ ਡਿਜੀਟਲ ਪਲੇਟਫਾਰਮ ‘ਤੇ ਰਜਿਸਟ੍ਰੇਸ਼ਨ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ। ਡਿਪਟੀ ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਮੱਛੀ ਪਾਲਕਾਂ ਦਾ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...