ਪੰਜਾਬ ‘ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Jul 29, 2026 | breaking news, daily, politics | 0 comments

ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ ਧਰਮ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਪਟਿਆਲਾ ਵਿਖੇ ‘ਇੱਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇੱਕ ਅਜਿਹੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਸਤਿਕਾਰ ਅਤੇ ਸਦਭਾਵਨਾ ਨਾਲ ਇਕੱਠੇ ਰਹਿਣ।

ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਇੱਕਜੁੱਟਤਾ ਦਾ ਬੰਧਨ ਬਹੁਤ ਮਜ਼ਬੂਤ ਹੈ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ। ਮੈਂ ਇਸ ਮੰਚ ‘ਤੇ ਹਾਜ਼ਰ ਸਾਰੇ ਪੂਜਨੀਕ ਸੰਤਾਂ ਅਤੇ ਰੂਹਾਨੀ ਰਹਿਬਰਾਂ ਅੱਗੇ ਸੀਸ ਝੁਕਾਉਂਦਾ ਹਾਂ। ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ ਧਰਮ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਸ ਅਸਥਾਨ ‘ਤੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ, ਜੋ ਹਮੇਸ਼ਾ ਮੇਰੇ ਦਿਲ ਦੇ ਬਹੁਤ ਕਰੀਬ ਰਿਹਾ ਹੈ ਅਤੇ ਇਸ ਪਵਿੱਤਰ ਸਮਾਗਮ ਵਿੱਚ ਸ਼ਿਰਕਤ ਕਰਨਾ ਮੇਰੇ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਮੈਂ ਆਪ ਸਭ ਦੇ ਵਿਚਕਾਰ ਹਾਜ਼ਰ ਹੋ ਕੇ ਮਾਨਵਤਾ, ਏਕਤਾ ਅਤੇ ਪਿਆਰ ਦਾ ਸੁਨੇਹਾ ਸਾਂਝਾ ਕਰਦਿਆਂ ਬੇਹੱਦ ਮਾਣ ਮਹਿਸੂਸ ਕਰ ਰਿਹਾ ਹਾਂ। ਮੈਨੂੰ ਇਸ ਪ੍ਰੋਗਰਾਮ ਵਿੱਚ ਇੰਨੇ ਵੱਡੇ ਇਕੱਠ ਨੂੰ ਭਾਗ ਲੈਂਦੇ ਦੇਖ ਕੇ ਬਹੁਤ ਖ਼ੁਸ਼ੀ ਹੋ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸਰਕਾਰ ਦੇ ਹੋਰ ਵੀ ਵਧੇਰੇ ਸਮਰਪਣ ਭਾਵ ਨਾਲ ਸੇਵਾ ਕਰਨ ਦੇ ਸੰਕਲਪ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਪੰਜਾਬ ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡਪਾਊ ਤਾਕਤਾਂ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਪ੍ਰੋਗਰਾਮ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇੱਥੇ ਇਕੱਠੇ ਹੋਏ ਹਨ, ਜੋ ਪੰਜਾਬ ਦੀ ਅਸਲ ਰੂਹ ਨੂੰ ਦਰਸਾਉਂਦਾ ਹੈ।”

ਲੋਕ ਭਲਾਈ ਲਈ ਆਪਣੀ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਸੀਂ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਪੂਰੀ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲਗਪਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਾ ਰਹੇ।”

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਪਹਿਲੀ ਜੁਲਾਈ ਤੋਂ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਮਹੀਨਾ ਮਿਲਦੇ ਹਨ, ਜਦਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਮਹੀਨਾ ਮਿਲਦੇ ਹਨ। ਪਹਿਲੀ ਅਗਸਤ ਨੂੰ ਵੀ ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹੋਣਗੀਆਂ।”

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...