ਚੰਡੀਗੜ੍ਹ, 19 ਜਨਵਰੀ:
ਪੰਜਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਧਾਰਮਿਕ ਸਮਾਗਮ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਇਹ ਸਮਾਗਮ ਇੱਥੋਂ ਦੇ ਗੁਰਦੁਆਰਾ ਸਾਹਿਬ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੜੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਕਰਵਾਇਆ ਗਿਆ।
ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਨੇ ਸ਼ਬਦ ਕੀਰਤਨ ਕੀਤਾ। ਅਧਿਆਤਮਿਕ ਕਿਰਿਆਵਾਂ ਉਪਰੰਤ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਤਿਆਰ ਕੀਤੇ ਲੰਗਰ ਦਾ ਸੰਗਤਾਂ ਨੇ ਪ੍ਰਸ਼ਾਦ ਛਕਿਆ।
ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ, ਓਐਸਡੀ (ਮੀਡੀਆ)/ਮੁੱਖ ਮੰਤਰੀ ਪੰਜਾਬ ਸ. ਆਦਿਲ ਆਜ਼ਮੀ, ਵਿਧਾਇਕ ਡਾ. ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਆਈ.ਪੀ.ਆਰ ਸ.ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ. ਸੰਦੀਪ ਸਿੰਘ ਗੜ੍ਹਾ, ਵਿਸ਼ੇਸ਼ ਡੀ.ਜੀ.ਪੀ.(ਲਾਅ ਐਂਡ ਆਰਡਰ) ਸ. ਅਰਪਿਤ ਸ਼ੁਕਲਾ, ਏਡੀਜੀਪੀ (ਟਰੈਫਿਕ) ਸ੍ਰੀ. ਏ.ਐਸ.ਰਾਏ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦਾ ਸਟਾਫ਼।
ਇਸ ਸਮਾਗਮ ਵਿੱਚ ਮੀਡੀਆ ਭਾਈਚਾਰਾ, ਡੀਆਈਪੀਆਰ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸਟਾਫ਼ ਅਤੇ ਪੰਜਾਬ ਸਿਵਲ ਸਕੱਤਰੇਤ-1 ਅਤੇ 2, ਸੀਆਈਐਸਐਫ ਅਤੇ ਪੰਜਾਬ ਵਿਧਾਨ ਸਭਾ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ।