ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

by | Mar 2, 2025 | breaking news, crime, daily | 0 comments

* ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ

* ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ

* ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।

ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ ‘ਤੇ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਆਮ ਜਨਤਾ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਮੁਲਾਜ਼ਮ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਨਵੇਂ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਹੱਤਵਪੂਰਨ ਮੌਕਾ ਹੈ ਕਿਉਂਕਿ ਉਹ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਫੋਰਸ ਵਿੱਚ ਨਵੇਂ ਸ਼ਾਮਲ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਇਸ ਦੀ ਸਪਲਾਈ ਨੂੰ ਰੋਕਣ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਫੋਰਸ ਨੂੰ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਇੰਨਾ ਮਜ਼ਬੂਤ ​​ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉਗੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬੀਆਂ ਵੱਲੋਂ ਪਿਆਰ, ਸਦਭਾਵਨਾ ਅਤੇ ਸ਼ਾਂਤੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 2022 ਤੋਂ ਲੈ ਕੇ ਹੁਣ ਤੱਕ ਪੁਲਿਸ ਫੋਰਸ ਨੂੰ ਅਪਡੇਟ ਕਰਨ ਲਈ 10,000 ਤੋਂ ਵੱਧ ਨੌਜਵਾਨ ਨਿਯੁਕਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਜਲਦੀ ਹੀ ਕੈਬਨਿਟ ਵੱਲੋਂ ਲੋੜੀਂਦੀ ਹਰੀ ਝੰਡੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ਲਈ ਵਚਨਬੱਧ ਹੈ ਤਾਂ ਜੋ ਅਪਰਾਧੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਿੱਝਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਦੇ ਖ਼ਤਰੇ ਵਾਲੇ 4200 ਕਿਲੋਮੀਟਰ ਹਾਈਵੇਅ ‘ਤੇ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਨਿਰਧਾਰਤ ਖੇਤਰਾਂ ਵਿਚ ਗਸ਼ਤ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਕੰਮ ਕਰਦੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਭਾਰਤ ਦੀ ਸੰਸਦ ਵਿਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 155 ਏਕੜ ਵਿੱਚ ਫੈਲਿਆ ਜਹਾਨ ਖੇਲਾ ਕੈਂਪਸ ਅਤਿ ਆਧੁਨਿਕ ਸਿਖਲਾਈ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਦੂਜੇ ਰਾਜਾਂ ਦੀਆਂ ਫੋਰਸਾਂ ਇੱਥੇ ਪੁਲਿਸ ਸਿਖਲਾਈ ਲੈਣ ਲਈ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਪਰਾਧ ਦਾ ਢੰਗ ਬਦਲ ਗਿਆ ਹੈ, ਇਸ ਲਈ ਪੰਜਾਬ ਪੁਲਿਸ ਨੂੰ ਅਪਡੇਟ ਕੀਤਾ ਜਾ ਰਿਹਾ ਹੈ, ਜਿਸ ਲਈ ਇੱਥੇ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...