ਪੰਜਾਬ ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

by | May 3, 2025 | breaking news, daily | 0 comments

ਆਪ ਸਰਕਾਰ ਦੀਆਂ ਨੀਤੀਆਂ ਦਾ ਅਸਰ: ਅਪ੍ਰੈਲ 2025 ਵਿੱਚ ਪੰਜਾਬ ਦੀ ਜੀਐਸਟੀ ਉਗਰਾਹੀ ਅਪ੍ਰੈਲ 2024 ਦੇ ਮੁਕਾਬਲੇ 19.77% ਵਧੀ

ਚੰਡੀਗੜ੍ਹ, 3 ਮਈ

ਰਾਜ ਦੀ ਵਿੱਤੀ ਸਿਹਤ ਵਿੱਚ ਲਗਾਤਾਰ ਉੱਪਰ ਵੱਲ ਵਧਦੇ ਰੁਝਾਨ ‘ਤੇ ਰੋਸ਼ਨੀ ਪਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇਸ ਸਾਲ ਅਪ੍ਰੈਲ ਵਿੱਚ 2653.77 ਕਰੋੜ ਰੁਪਏ ਦੀ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਨਾਲ ਕਿਸੇ ਮਹੀਨੇ ਵਿੱਚ ਹੁਣ ਤੱਕ ਦਾ ਸੱਭ ਤੋਂ ਵੱਧ ਜੀ.ਐਸ.ਟੀ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਦੇ ਜੀ.ਐਸ.ਟੀ ਮਾਲੀਏ ਵਿੱਚ ਅਪ੍ਰੈਲ 2024 ਦੇ ਮੁਕਾਬਲੇ 19.77 ਫੀਸਦੀ ਅਤੇ ਅਤੇ ਮਾਰਚ 2025 ਦੇ ਮੁਕਾਬਲੇ 30.84 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਹੱਤਵਪੂਰਨ ਵਾਧਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਪ੍ਰਭਾਵਸ਼ੀਲਤਾ ਅਤੇ ਕਰਦਾਤਾਵਾਂ ਵਿੱਚ ਵੱਧ ਰਹੀ ਕਰਪਾਲਣਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਲਈ ਕੁੱਲ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ ਅਪ੍ਰੈਲ 2024 ਵਿੱਚ ਦਰਜ ਕੀਤੇ ਗਏ 2215.70 ਕਰੋੜ ਰੁਪਏ ਦੀ ਕੁੱਲ ਪ੍ਰਾਪਤੀ ਦੇ ਮੁਕਾਬਲੇ 438.07 ਕਰੋੜ ਰੁਪਏ ਦਾ ਵਾਧਾ ਹੋਇਆ, ਜਦੋਂਕਿ ਮਾਰਚ 2025 ਵਿੱਚ ਪ੍ਰਾਪਤ ਹੋਏ 2028.14 ਕਰੋੜ ਰੁਪਏ ਦੇ ਕੁੱਲ ਜੀਐਸਟੀ ਮਾਲੀਏ ਨਾਲੋਂ 625.63 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ਼ ਕੀਤਾ ਗਿਆ।

ਇਸ ਮਹੱਤਵਪੂਰਨ ਪ੍ਰਾਪਤੀ ‘ਤੇ ਆਪਣੀ ਤਸੱਲੀ ਪ੍ਰਗਟ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀਐਸਟੀ ਮਾਲੀਏ ਵਿੱਚ ਇਹ ਸ਼ਾਨਦਾਰ ਵਾਧਾ ਕਰ ਪ੍ਰਸ਼ਾਸਨ ਨੂੰ ਸੁਚਾਰੂ ਬਣਾਉਣ, ਪਾਲਣਾ ਵਧਾਉਣ ਅਤੇ ਇੱਕ ਅਨੁਕੂਲ ਵਪਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀਆਂ ਸਰਗਰਮ ਕੋਸ਼ਿਸ਼ਾਂ ਦੇ ਸਕਾਰਾਤਮਕ ਪ੍ਰਭਾਵ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਲੀਏ ਵਿੱਚ ਇਹ ਮਹੱਤਵਪੂਰਨ ਵਾਧਾ ਸੂਬੇ ਦੇ ਖਜ਼ਾਨੇ ਨੂੰ ਲੋੜੀਂਦਾ ਹੁਲਾਰਾ ਪ੍ਰਦਾਨ ਕਰੇਗਾ, ਜਿਸ ਨਾਲ ਸੂਬਾ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਸੰਭਾਲ ਅਤੇ ਸਮਾਜ ਭਲਾਈ ਪ੍ਰੋਗਰਾਮਾਂ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਹੋਰ ਨਿਵੇਸ਼ ਕਰ ਸਕੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵਧੀ ਹੋਈ ਵਿੱਤੀ ਸਮਰੱਥਾ ਰਾਜ ਨੂੰ ਆਪਣੇ ਨਾਗਰਿਕਾਂ ਦੀ ਬਿਹਤਰ ਸੇਵਾ ਕਰਨ ਅਤੇ ਇਸਦੀ ਸਮੁੱਚੀ ਤਰੱਕੀ ਨੂੰ ਤੇਜ਼ ਕਰਨ ਲਈ ਸਸ਼ਕਤ ਬਣਾਏਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਨੂੰ ਪ੍ਰਾਪਤ ਕਰਨ ਵਿੱਚ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਮਿਹਨਤੀ ਯਤਨਾਂ ਅਤੇ ਕਰਦਾਤਾਵਾਂ ਦੁਆਰਾ ਦਿੱਤੇ ਗਏ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਕੁਸ਼ਲ ਕਰ ਪ੍ਰਣਾਲੀ ਯਕੀਨੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਜਿਸ ਤਹਿਤ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਭਾਈਵਾਲਾਂ ਦੇ ਯੋਗਦਾਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...