ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਡਿੱਗਦੀ ਸਾਖ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਘਬਰਾਹਟ ਵਿੱਚ ਕਰ ਰਹੇ ਹਨ ਗਲਤ ਬਿਆਨਬਾਜ਼ੀ :ਤਰੁਣ ਚੁੱਘ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਤੇ ਬਿਆਨ ਦੀ ਨਿੰਦਾ ਕਰਦੇ ਹੋਏ ,ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬੀਆਂ ਦਾ ਵਿਸ਼ਵਾਸ ਹੋ ਚੁੱਕੀ ਹੈ ਤੇ ਮੁੱਖ ਮੰਤਰੀ ਜੀ ਨੂੰ ਪਤਾ ਲੱਗ ਚੁੱਕਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਹੁਣ ਮੂੰਹ ਨਹੀਂ ਲਗਾਉਣ ਵਾਲੇ ਹਨ ਉਹ ਸਮਝ ਚੁੱਕੇ ਹਨ ਕਿ ਭਾਜਪਾ ਹੀ ਹੈ ਜੋ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ ।ਇਸ ਕਰਕੇ ਭਾਜਪਾ ਦੀ ਚੜਤ ਤੋ ਮੁੱਖ ਮੰਤਰੀ ਪ੍ਰੇਸਾਨ ਤੇ ਘਬਰਾਹਟ ਵਿੱਚ ਹਨ ਤੇ ਗਲਤ ਬਿਆਨਬਾਜ਼ੀ ਕਰ ਰਹੇ ਹਨ ।ਚੁੱਘ ਨੇ ਕਿਹਾ ਕਿ ਜਿੰਨੇ ਕੰਮ ਤੇ ਮਸਲੇ ਹੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬੀਆ ਤੇ ਸਿੱਖਾਂ ਦੇ ਕੀਤੇ ਹਨ ਉਹਨੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤੇ ।ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਅਸਲ ਮੁੱਦਿਆਂ ਤੋਂ ਲ਼ੋਕਾ ਦਾ ਧਿਆਨ ਭਟਕਾਉਣ ਲਈ ਬੇਤੁਕੀ ਬਿਆਨਬਾਜੀ ਕਰ ਰਹੇ ਹਨ ਜੋ ਮੁੱਖ ਮੰਤਰੀ ਨੂੰ ਸ਼ੋਭਾ ਨਹੀ ਦਿੰਦਾ ।ਉਹਨਾਂ ਕਿਹਾ ਮੈਂ ਮੁੱਖ ਮੰਤਰੀ ਦੇ ਵਿਧਾਨ ਸਭਾ ਵੁੱਚ ਭਾਜਪਾ ਬਾਰੇ ਦਿੱਤੇ ਬਿਆਨ ਦੀ ਘੋਰ ਨਿੰਦਾ ਕਰਦਾ ਹਾਂ ।

×