ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

by | May 14, 2026 | AGRICULTURE UPDATES, daily, politics | 0 comments

ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਦਲਵੀਆਂ ਫਸਲਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪੰਜਾਬ ਨੂੰ ਡਾਰਕ ਜ਼ੋਨ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਵੱਲੋਂ ਪੰਜਾਬ ਨੂੰ 125 ਲੱਖ ਮੀਟ੍ਰਿਕ ਟਨ ਕਣਕ ਦਾ ਦਿੱਤਾ ਟੀਚਾ ਸਾਡੇ ਕਿਸਾਨਾਂ ਨੇ ਸਫਲਤਾਪੂਰਵਕ ਹਾਸਲ ਕਰ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ, 13 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ
ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।

ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਕਾਸ਼ਤ ‘ਤੇ ਨਿਰਭਰਤਾ ਘਟਾਈ ਜਾ ਸਕੇ, ਤੇਜ਼ੀ ਨਾਲ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਸੂਬੇ ਦੇ ਖੇਤੀਬਾੜੀ ਭਵਿੱਖ ਲਈ ਖ਼ਤਰਾ ਬਣੇ ਡਾਰਕ ਜ਼ੋਨ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ਬੀਜ ਬਿੱਲ-2025 ਅਧੀਨ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਅਤੇ ਖੇਤੀਬਾੜੀ ਸੁਧਾਰਾਂ ਲਈ ਕੇਂਦਰ ਤੋਂ ਵਧੇਰੇ ਸਮਰਥਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਭਾਵੇਂ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦ ਹੈ ਪਰ ਦੇਸ਼ ਦੇ ਅੰਨ ਭੰਡਾਰ ਵਿੱਚ ਇਹ ਸਾਲਾਨਾ ਲਗਭਗ 185 ਲੱਖ ਮੀਟਰਕ ਟਨ ਚੌਲ ਅਤੇ 125 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਸਾਉਣੀ ਅਤੇ ਹਾੜੀ ਦੋਵਾਂ ਫਸਲਾਂ ਲਈ ਨਿਰਵਿਘਨ ਸਪਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਬੇਹੱਦ ਜ਼ਰੂਰੀ ਹੈ।

ਬੀਜ ਬਿੱਲ-2025 ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਪੰਜਾਬ ਕੌਮੀ ਖੁਰਾਕ ਪੂਲ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ, ਇਸ ਲਈ ਕੇਂਦਰੀ ਬੀਜ ਕਮੇਟੀ ਵਿੱਚ ਇਸ ਦੀ ਢੁਕਵੀਂ ਪ੍ਰਤੀਨਿਧਤਾ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਅਤੇ ਖੇਤੀਬਾੜੀ ਖੇਤਰ ਦੀ ਰਾਖੀ ਲਈ ਸੂਬਾ ਪੱਧਰੀ ਬੀਜ ਕਮੇਟੀ ਦੀ ਮੌਜੂਦਾ ਭੂਮਿਕਾ ਅਤੇ ਸ਼ਕਤੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਣਾ ਚਾਹੀਦਾ।

ਹਾਈਬ੍ਰਿਡ ਝੋਨੇ ਦੇ ਬੀਜਾਂ ‘ਤੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਵਿੱਚ ਮਿਲਿੰਗ ਦੌਰਾਨ ਦਾਣਾ ਟੁੱਟਣ ਦੀ ਉੱਚ ਦਰ ਦੇਖੀ ਗਈ ਹੈ ਅਤੇ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਮੁਕਾਬਲੇ ਹੈੱਡ ਰਾਈਸ ਰਿਕਵਰੀ ਵੀ ਘੱਟ ਪਾਈ ਗਈ ਹੈ। ਅਜਿਹੀ ਉਪਜ ਭਾਰਤੀ ਖੁਰਾਕ ਨਿਗਮ ਵੱਲੋਂ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ ਜਿਸ ਕਾਰਨ ਖਰੀਦ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਗਾਮੀ ਸਾਉਣੀ ਸੀਜ਼ਨ-2026 ਦੇ ਮੱਦੇਨਜ਼ਰ, ਪੰਜਾਬ ਵਿੱਚ ਇਨ੍ਹਾਂ ਹਾਈਬ੍ਰਿਡ ਝੋਨੇ ਦੇ ਬੀਜਾਂ ਵਿੱਚੋਂ ਕੁਝ ਬੀਜਾਂ ਦਾ ਨੋਟੀਫੀਕੇਸ਼ਨ ਰੱਦ ਕਰਨ ਲਈ ਪਹਿਲ ਦੇ ਆਧਾਰ ‘ਤੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨ ਭਾਈਚਾਰੇ ਦੇ ਵਡੇਰੇ ਹਿੱਤ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।”

ਪੰਜਾਬ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਵਾਬ ਵਿੱਚ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਹਾਈਬ੍ਰਿਡ ਝੋਨੇ ਦੇ ਬੀਜਾਂ ਦੇ ਮੁੱਦੇ ਦੀ ਜਾਂਚ ਕਰਨ ਅਤੇ ਸੂਬੇ ਵਿੱਚ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ।

ਇੱਕ ਹੋਰ ਅਹਿਮ ਮੁੱਦੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਣਕ ਦੇ ਝਾੜ ਨੂੰ ਬਰਕਰਾਰ ਰੱਖਣ ਲਈ ਸਾਲਾਨਾ ਲਗਭਗ 33 ਫ਼ੀਸਦ ਕਣਕ ਦੇ ਬੀਜ ਨੂੰ ਬਦਲਣ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਖੇਤੀਬਾੜੀ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਬੀਜ ਬਦਲਣ ਦੀ ਦਰ ਨੂੰ ਵਧਾਉਣਾ ਸਮੇਂ ਦੀ ਲੋੜ ਹੈ।”

ਕੇਂਦਰ ਤੋਂ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਵਿੱਤੀ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਲਈ ਕਣਕ ਦੀ ਬੀਜ ਸਬਸਿਡੀ ਦੀ ਪ੍ਰਵਾਨਗੀ ਅਤੇ ਵੰਡ ਲਈ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕਿਹਾ, “ਖੇਤੀਬਾੜੀ ਖੇਤਰ ਦੇ ਵਿਆਪਕ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਅਜਿਹਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਵਿਗਿਆਨਕ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।”

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਹੌਲੀ-ਹੌਲੀ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ, “ਵਿਭਿੰਨਤਾ ਨਾ ਸਿਰਫ਼ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਸਗੋਂ ਪੰਜਾਬ ਵਿੱਚ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਭੰਡਾਰਾਂ ਨੂੰ ਬਚਾਉਣ ਲਈ ਵੀ ਜ਼ਰੂਰੀ ਹੈ।”

ਭੂਮੀਗਤ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਕੁੱਲ 150 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਭੂਮੀਗਤ ਪਾਣੀ ਦਾ ਪੱਧਰ ਪਹਿਲਾਂ ਹੀ ਡਾਰਕ ਜ਼ੋਨ ਵਿੱਚ ਦਾਖਲ ਹੋ ਚੁੱਕਾ ਹੈ।”

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬਦਲਵੀਆਂ ਫਸਲਾਂ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕੀਤਾ ਜਾ ਸਕੇ, ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਜਾ ਸਕੇ ਅਤੇ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...