ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

by | Feb 2, 2026 | breaking news, daily | 0 comments

• ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਘਾਟ ਦਾ ਚੁੱਕਿਆ ਮੁੱਦਾ

• ਵਧਦੀਆਂ ਲਾਗਤਾਂ, ਐਮ.ਐਸ.ਪੀ.ਦੇਣ ਦੇ ਅਧੂਰੇ ਵਾਅਦੇ ਅਤੇ ਫਸਲ ਬੀਮਾ ਬਜਟ ਵਿੱਚ ਕਟੌਤੀ ਦੇ ਗੰਭੀਰ ਮਸਲੇ ਉਭਾਰੇ

• ਕੇਂਦਰ ’ਤੇ ਲਗਾਤਾਰ ਵਿਤਕਰੇ ਦਾ ਲਗਾਇਆ ਦੋਸ਼, ਨਿਰਪੱਖ ਹਿੱਸੇਦਾਰੀ ਅਤੇ ਖੇਤੀ ਸੰਕਟ ’ਤੇ ਧਿਆਨ ਕੇਂਦਰਿਤ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 1 ਫਰਵਰੀ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਬਜਟ ’ਤੇ ਡੂੰਘੀ ਨਿਰਾਸ਼ਾ ਅਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੀਆਂ ਅਹਿਮ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।

ਕੇਂਦਰੀ ਬਜਟ ’ਤੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, ‘‘ਅਸਲੀ ਪ੍ਰਭਾਵ ਉਦੋਂ ਪਤਾ ਲੱਗੇਗਾ ਜਦੋਂ ਤਜਵੀਜ਼ਾਂ ਦਾ ਵਿਸਥਾਰ ਨਾਲ ਖੁਲਾਸਾ ਹੋਵੇਗਾ। ਹਾਲਾਂਕਿ, ਮੈਨੂੰ ਪੂਰਾ ਖਦਸ਼ਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਕਿਸਾਨਾਂ ਲਈ ਕੁਝ ਵੀ ਲਾਹੇਵੰਦਾ ਨਹੀਂ ਕੀਤਾ ਹੈ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਲਗਾਤਾਰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੇ ਪੱਧਰ ’ਤੇ ਹੜ੍ਹਾਂ ਦੀ ਮਾਰ ਝੱਲਣ ਤੋਂ ਬਾਅਦ ਵੀ, ਮੰਗਿਆ ਗਿਆ ਕੇਂਦਰੀ ਰਾਹਤ ਪੈਕੇਜ ਕਦੇ ਵੀ ਸੂਬੇ ਨੂੰ ਨਹੀਂ ਦਿੱਤਾ ਗਿਆ।

ਖੇਤੀਬਾੜੀ ਸੰਕਟ ਬਾਰੇ ਵਿਸਥਾਰ ਵਿੱਚ ਦੱਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਅਧਾਰਤ ਹੈ, ਪਰ ਬਜਟ ਇਸ ਖੇਤਰ ਦੀਆਂ ਮੁੱਖ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ, ‘‘ਹਰ ਚੀਜ਼ ਦੀ ਕੀਮਤ ਅਸਮਾਨ ਛੂਹ ਰਹੀ ਹੈ – ਡੀਜ਼ਲ, ਖਾਦ, ਕੀਟਨਾਸ਼ਕ – ਪਰ ਬਜਟ ਵਿੱਚ ਇਸ ਸਬੰਧੀ ਕੋਈ ਰਾਹਤ ਨਹੀਂ ਦਿਸਦੀ। ਸਾਨੂੰ ਸਾਰੀਆਂ ਫਸਲਾਂ ਲਈ ਸਮਰਪਿਤ ਵੰਡ ਜਾਂ ਵੱਧ ਐਮ.ਐਸ.ਪੀ. ਦੀ ਆਸ ਸੀ, ਪਰ ਅਜਿਹਾ ਕੁਝ ਵੀ ਨਹੀਂ ਹੋਇਆ,’’।

ਉਨ੍ਹਾਂ ਨੇ ਫਸਲ ਬੀਮਾ ਯੋਜਨਾ ਲਈ ਬਜਟ ਵਿੱਚ ਕਟੌਤੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਮਹੱਤਵਪੂਰਨ ਐਲਾਨਾਂ ਦੀ ਅਣਹੋਂਦ ਦੀ ਵਿਸ਼ੇਸ਼ ਤੌਰ ’ਤੇ ਆਲੋਚਨਾ ਕੀਤੀ। ਸ. ਖੁੱਡੀਆਂ ਨੇ ਕਿਹਾ,‘‘ ਸਹਾਇਤਾ ਵਧਾਉਣ ਦੀ ਬਜਾਏ, ਕੇਂਦਰ ਇਸ ਵਿੱਚ ਕਟੌਤੀ ਕਰ ਰਿਹਾ ਹੈ। ਅਜਿਹੇ ਸਮੇਂ ਜਦੋਂ ਕਿਸਾਨ ਮੁਸੀਬਤ ਵਿੱਚ ਹਨ, ਕੇਂਦਰ ਸਰਕਾਰ ਦੜ ਵੱਟ ਗਈ ਹੈ’’ ।

ਖੇਤੀਬਾੜੀ ਮੰਤਰੀ ਨੇ ਪੰਜਾਬ ਸਰਕਾਰ ਦੇ ਸਰਗਰਮ ਉਪਾਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਜਿੱਥੇ ਕੇਂਦਰ ਅਜਿਹਾ ਕਰਨ ਵਿੱਚ ਅਸਫਲ ਰਿਹਾ, ਉੱਥੇ ਪੰਜਾਬ ਸਰਕਾਰ ਕਿਸਾਨ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ,‘‘ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ, ਸਾਡੀ ਸਰਕਾਰ ਵੱਲੋਂ ਤੁਰੰਤ 20,000 ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਗਿਆ।’’

ਸ. ਖੁੱਡੀਆਂ ਨੇ ਆਰਥਿਕ ਅਣਗਹਿਲੀ ਨੂੰ ਰਾਸ਼ਟਰੀ ਸੁਰੱਖਿਆ ਸੰਕਟ ਨਾਲ ਜੋੜਦਿਆਂ ਕਿਹਾ , ‘‘ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਇਸਦੇ ਨੌਜਵਾਨ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਮੂਹਰੇ ਰਹਿੰਦੇ ਹਨ। ਫਿਰ ਵੀ, ਸੂਬੇ ਦੇ ਜਾਇਜ਼ ਹੱਕਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ ਜਾਂਦਾ ਹੈ।’’

ਉਨ੍ਹਾਂ ਜ਼ੋਰ ਦੇ ਕੇ ਕਿਹਾ,‘‘ਕੇਂਦਰ ਨਾਲ ਸੁਖਾਵੇਂ ਸਬੰਧਾਂ ਵਾਲੀਆਂ ਪਿਛਲੀਆਂ ਸਰਕਾਰਾਂ ਵਿਭਾਗ ਤੋਂ ਛੋਟਾਂ ਦੀ ਮੰਗ ਕਰ ਸਕਦੀਆਂ ਸਨ, ਪਰ ਅਜਿਹਾ ਨਹੀਂ ਕੀਤਾ ਗਿਆ ਕਿਉਂਕਿ ਉਹ ਪੰਜਾਬ ਨੂੰ ਦਬਾ ਕੇ ਰੱਖਣਾ ਚਾਹੁੰਦੀਆਂ ਸਨ। ਅਸੀਂ ਇਸ ਸਥਿਤੀ ਦਾ ਸਾਹਮਣਾ ਕਰ ਰਹੇ ਹਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕਰਦੇ ਰਹਾਾਂਗੇ,।’’

ਸ. ਖੁੱਡੀਆਂ ਨੇ ਕਿਹਾ,‘‘ਸਮੇਂ ਦੀ ਲੋੜ ਸੀ ਕਿ ਕੇਂਦਰ ਸਰਕਾਰ ਖੇਤੀਬਾੜੀ ਨੂੰ ਦਰਪੇਸ਼ ਵਧਦੇ ਜਾ ਰਹੇ ਸੰਕਟ ਨੂੰ ਹੱਲ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਕੋਈ ਵੱਡਾ ਤੇ ਲਾਹੇਵੰਦ ਪੈਕੇਜ ਦੀ ਪੇਸ਼ਕਸ਼ ਕਰੇ। ਪਰ ਅਫ਼ਸੋਸ ਹੈ ਕਿ ਇਸ ਬਜਟ ਵਿੱਚ ਸਾਡੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਪੇਚੀਦਗੀਆਂ ਨੂੰ ਸੁਲਝਾਉਣ ਕੋਈ ਗੁੰਜਾਇਸ਼ ਨਹੀ ਹੈ।’’

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...