ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

by | Jun 3, 2025 | breaking news, daily, education | 0 comments

•ਮਾਨ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਦਿਆਂ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਮੌਕੇ ਯਕੀਨੀ ਬਣਾਏ: ਹਰਜੋਤ ਸਿੰਘ ਬੈਂਸ

•ਸਿੱਖਿਆ ਮੰਤਰੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਦੱਸਿਆ

ਚੰਡੀਗੜ੍ਹ, 3 ਜੂਨ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) ਵਿੱਚ ਦਾਖਲਾ ਲੈਣ ਦਾ ਰਾਹ ਪੱਧਰਾ ਹੋ ਗਿਆ ਹੈ।

ਇਸ ਸ਼ਾਨਦਾਰ ਪ੍ਰਾਪਤੀ ਲਈ ਇਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਸਾਰਿਆਂ ਨੂੰ ਮਿਆਰੀ ਸਿੱਖਿਆ ਦੇਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।

ਇੱਕ ਹੋਣਹਾਰ ਵਿਦਿਆਰਥੀ ਦੀ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ, ਸਮਾਣਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਜ਼ਿੰਦਗੀ ਵਿੱਚ ਵੱਡੇ ਸਦਮੇ ‘ਚੋਂ ਲੰਘਣ ਦੇ ਬਾਵਜੂਦ ਜੇਈਈ ਪ੍ਰੀਖਿਆ ਪਾਸ ਕੀਤੀ ਕੀਤੀ ਹੈ। ਅਰਸ਼ਦੀਪ ਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਮਾਂ ਸੁਨੀਤਾ ਰਾਣੀ ਨੇ ਅੱਠ ਹਜ਼ਾਰ ਰੁਪਏ ਮਹੀਨੇ ‘ਤੇ ਸਫ਼ਾਈ ਕਰਮਚਾਰੀ ਵਜੋਂ ਕੰਮ ਕੀਤਾ। ਇਸ ਸਭ ਦੇ ਬਾਵਜੂਦ ਅਰਸ਼ਦੀਪ ਦੀ ਮਾਂ ਨੇ ਉਸਦੇ ਸੁਪਨਿਆਂ ਤੇ ਇਰਾਦਿਆਂ ਨੂੰ ਪੂਰਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਿਆ। ਅਰਸ਼ਦੀਪ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਮੁਫ਼ਤ ਕੋਚਿੰਗ ਅਤੇ ਆਪਣੀ ਸਖ਼ਤ ਮਿਹਨਤ ਅਤੇ ਆਪਣੀ ਮਾਂ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਤੇ ਸਮਰਥਨ ਨਾਲ ਇਹ ਵੱਡੀ ਪ੍ਰਾਪਤੀ ਕੀਤੀ ਹੈ।। ਹੁਣ ਇੱਕ ਆਈਆਈਟੀ ਕੁਆਲੀਫਾਇਰ ਵਜੋਂ ਅਰਸ਼ਦੀਪ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਸੁਧਾਰ ਸਕਦਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਇੱਕ ਹੋਰ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਕਹਾਣੀ ਸਾਂਝੀ ਕਰਦਿਆਂ ਦੱਸਿਆ ਕਿ ਲਵਪ੍ਰੀਤ ਨੇ ਪ੍ਰਾਈਵੇਟ ਕੋਚਿੰਗ ਤੋਂ ਬਿਨਾਂ ਜੇਈਈ ਪ੍ਰੀਖਿਆ ਪਾਸ ਕੀਤੀ ਹੈ। ਅਧਿਆਪਕਾਂ ਦੀ ਮਦਦ ਅਤੇ ਮੁਫ਼ਤ ਕੋਚਿੰਗ ਬਦੌਲਤ ਲਵਪ੍ਰੀਤ ਨੇ ਸੀਮਤ ਵਿੱਤੀ ਸਾਧਨਾਂ ਦੇ ਬਾਵਜੂਦ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲਵਪ੍ਰੀਤ ਦੀ ਕਹਾਣੀ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੌਮੀ ਪੱਧਰ ‘ਤੇ ਮੁਕਾਮ ਹਾਸਲ ਕਰਨ ਵਾਸਤੇ ਸਸ਼ਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਹਾਇਤਾ ਦੀ ਸ਼ਕਤੀ ਨੂੰ ਦਰਸਾਉਂਦੀ ਹੈ।

ਇੱਕ ਹੋਰ ਵਿਦਿਆਰਥੀ ਦੀ ਪ੍ਰੇਰਨਾਦਾਇਕ ਕਹਾਣੀ ਸਾਂਝੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਹਰਕਿਰਨ ਦਾਸ ਨੇ ਜੇ.ਈ.ਈ. ਪਾਸ ਕੀਤੀ ਹੈ। ਉਸਦੇ ਪਿਤਾ ਮੇਵਾ ਦਾਸ ਇੱਕ ਫੈਕਟਰੀ ਵਿੱਚ 7 ਹਜ਼ਾਰ ਰੁਪਏ ਮਹੀਨਾ ਉੱਤੇ ਕੰਮ ਕਰਦੇ ਹਨ। ਇਸ ਦੇ ਬਾਵਜੂਦ ਹਰਕਿਰਨ ਦੇ ਦ੍ਰਿੜ੍ਹ ਇਰਾਦੇ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮੁਫ਼ਤ ਕੋਚਿੰਗ ਪ੍ਰੋਗਰਾਮ ਨੇ ਉਸ ਨੂੰ ਆਰਥਿਕ ਮੁਸ਼ਕਲਾਂ ਦੇ ਪਾਰ ਪਾ ਕੇ ਇਹ ਪ੍ਰੀਖਿਆ ਪਾਸ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਅਕਾਦਮਿਕ ਸਹਾਇਤਾ, ਸਵਾਲ ਜਵਾਬ ਸੈਸ਼ਨ ਅਤੇ ਮਾਰਗਦਰਸ਼ਨ ਨੇ ਉਸਨੂੰ ਲੋੜੀਂਦਾ ਸਮਰਥਨ ਪ੍ਰਦਾਨ ਕਰਕੇ ਆਪਣੀ ਮੰਜ਼ਿਲ ਵੱਲ ਵਧਣ ‘ਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਹਰਕਿਰਨ ਦੀ ਕਹਾਣੀ ਹੋਰ ਵਿਦਿਆਰਥੀਆਂ ਨੂੰ ਮੁਸ਼ਕਲਾਂ ਦੇ ਬਾਵਜੂਦ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ ਰਹਿਣ ਵਾਸਤੇ ਪ੍ਰੇਰਿਤ ਕਰਦੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਸਿੱਖਿਆ ਦੀ ਸ਼ਕਤੀ, ਜ਼ਿੰਦਗੀ ਵਿੱਚ ਕੁੱਝ ਕਰ ਗੁਜ਼ਰਨ ਦੇ ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦਾ ਠੋਸ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਹੇਠਲੇ ਪੱਧਰ ਤੋਂ ਉੱਠ ਕੇ ਵੱਡੇ ਮੁਕਾਮ ਹਾਸਲ ਕਰਦਿਆਂ ਸਾਬਤ ਕਰ ਦਿੱਤਾ ਹੈ ਕਿ ਦ੍ਰਿੜਤਾ ਅਤੇ ਸਖ਼ਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੁਝ ਵੀ ਹਾਸਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਬਿਨਾਂ ਸ਼ੱਕ ਦੂਜੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਨਾਲ ਆਪਣੀ ਮੰਜ਼ਿਲ ਹਾਸਲ ਲਈ ਯਤਨਸ਼ੀਲ ਰਹਿਣ ਵਾਸਤੇ ਪ੍ਰੇਰਿਤ ਕਰਦੀ ਰਹੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ। ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਬਰਾਬਰੀ ਦੇ ਸਮਾਜ ਦੀ ਸਿਰਜਣਾ, ਜਿੱਥੇ ਹਰ ਵਿਦਿਆਰਥੀ ਆਪਣੀ ਪੂਰੀ ਸਮਰੱਥਾ ਨਾਲ ਅੱਗੇ ਵਧਦਿਆਂ ਤਰੱਕੀ ਕਰ ਸਕੇ, ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਲਈ ਸਿਰਫ਼ ਇੱਕ ਮੀਲ ਪੱਥਰ ਨਹੀਂ ਹੈ, ਸਗੋਂ ਜ਼ਿੰਦਗੀ ਨੂੰ ਬਦਲਣ ਲਈ ਸਿੱਖਿਆ ਦੀ ਸ਼ਕਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਾਂਗੇ ਕਿ ਪੰਜਾਬ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫਲ ਹੋਣ ਦੇ ਬਰਾਬਰ ਮੌਕੇ ਮਿਲਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...