ਚੰਡੀਗੜ੍ਹ, 23 ਅਗਸਤ:

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਲੰਧਰ-ਹੁਸ਼ਿਆਰਪੁਰ ਸੜਕ ‘ਤੇ ਪਿੰਡ ਮੰਡਿਆਲਾ ਨੇੜੇ ਹੋਏ ਦੁਖਦਾਈ ਐੱਲਪੀਜੀ ਟੈਂਕਰ ਵਿਸਫੋਟ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ, ਕਿਹਾ, “ਮੈਨੂੰ ਇਸ ਦੁਰਭਾਗਪੂਰਨ ਘਟਨਾ ਬਾਰੇ ਜਾਣ ਕੇ ਗਹਿਰਾ ਦੁਖ ਹੋਇਆ ਹੈ, ਜਿਸ ਵਿੱਚ ਨਿਰਦੋਸ਼ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ। ਇਸ ਭਿਆਨਕ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੇ ਪ੍ਰਤੀ ਮੇਰੀ ਹਾਰਦਿਕ ਸੰਵੇਦਨਾ ਹੈ। ਮੈਂ ਇਸ ਅਤਿਅੰਤ ਦੁਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਲਈ ਸ਼ਕਤੀ ਅਤੇ ਦਿਲਾਸੇ ਦੀ ਪ੍ਰਾਰਥਨਾ ਕਰਦਾ ਹਾਂ।”

ਰਾਜਪਾਲ ਨੇ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਿਸ ਅਤੇ ਮੈਡੀਕਲ ਟੀਮਾਂ ਦੀ ਤੇਜ਼ ਪ੍ਰਤੀਕਿਰਿਆ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਥਿਤੀ ਨੂੰ ਸੰਭਾਲਣ ਅਤੇ ਪੀੜਿਤਾਂ ਨੂੰ ਤਤਕਾਲ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ਤਤਪਰਤਾ ਦਿਖਾਈ।

ਸ਼੍ਰੀ ਕਟਾਰੀਆ ਨੇ ਅੱਗੇ ਕਿਹਾ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਦ੍ਰਿੜ੍ਹਤਾ ਨਾਲ ਖੜ੍ਹੀ ਹੈ। ਉਨ੍ਹਾਂ ਜਨਤਾ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।

×