ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੁਤੰਤਰਤਾ ਦਿਵਸ ‘ਤੇ ‘ਐਟ ਹੋਮ’ ਸਮਾਰੋਹ ਦੀ ਮੇਜ਼ਬਾਨੀ ਕੀਤੀ

by | Aug 17, 2026 | breaking news, daily, politics | 0 comments

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਦੇ ਲਾਅਨ ਵਿਖੇ ਰਵਾਇਤੀ ‘ਐਟ ਹੋਮ’ ਸਮਾਰੋਹ ਦੀ ਮੇਜ਼ਬਾਨੀ ਕੀਤੀ।

ਸਮਾਰੋਹ ਵਿੱਚ ਵਿਭਿੰਨ ਖੇਤਰਾਂ ਨਾਲ ਜੁੜੇ ਪਤਵੰਤੇ ਮਹਿਮਾਨਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਸੰਵਿਧਾਨਿਕ ਅਧਿਕਾਰੀ, ਚੁਣੇ ਹੋਏ ਪ੍ਰਤੀਨਿਧੀ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਥਿਆਰਬੰਦ ਬਲਾਂ ਦੇ ਅਧਿਕਾਰੀ, ਸਿੱਖਿਆ ਸ਼ਾਸਤਰੀ, ਵਾਈਸ ਚਾਂਸਲਰ, ਵਿਭਿੰਨ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਖੀ, ਡਾਕਟਰ, ਪੱਤਰਕਾਰ, ਉਦਯੋਗਪਤੀ ਅਤੇ ਹੋਰ ਉੱਘੇ ਨਾਗਰਿਕ ਸ਼ਾਮਲ ਸਨ।

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸ਼ਾਮ 5:00 ਵਜੇ ਸਮਾਰੋਹ ਸਥਲ ‘ਤੇ ਪਹੁੰਚੇ, ਜਿੱਥੇ ਪੁਲਿਸ ਬੈਂਡ ਦੁਆਰਾ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ ਗਿਆ। ਇਸ ਦੇ ਬਾਅਦ ‘ਵੰਦੇ ਮਾਤਰਮ’ ਦਾ ਵਾਦਨ ਕੀਤਾ ਗਿਆ ਅਤੇ ਉਸ ਤੋਂ ਬਾਅਦ ਰਾਸ਼ਟਰਗਾਨ ਹੋਇਆ।

ਰਾਸ਼ਟਰੀ ਪੁਰਬ ਦੇ ਅਵਸਰ ‘ਤੇ ਪੰਜਾਬ ਲੋਕ ਭਵਨ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ। ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸਮਾਰੋਹ ਵਿੱਚ ਪਹੁੰਚੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਾ ਅਦਾਨ-ਪ੍ਰਦਾਨ ਕੀਤਾ।

ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼; ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ; ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ; ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਹਰਵਿੰਦਰ ਕਲਿਆਣ; ਸਾਂਸਦ ਸ਼੍ਰੀ ਮਨੀਸ਼ ਤਿਵਾੜੀ; ਅਤੇ ਸਾਂਸਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਸਹਿਤ ਅਨੇਕ ਪਤਵੰਤੇ ਸੱਜਣ ਸ਼ਾਮਲ ਸਨ।

ਹਾਜ਼ਰ ਸੀਨੀਅਰ ਅਧਿਕਾਰੀਆਂ ਵਿੱਚ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ. ਏ. ਪੀ. ਸਿਨਹਾ; ਮੁੱਖ ਸਕੱਤਰ, ਯੂਟੀ ਚੰਡੀਗੜ੍ਹ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ; ਰਾਜਪਾਲ, ਪੰਜਾਬ ਦੇ ਐਡੀਸ਼ਨਲ ਮੁੱਖ ਸਕੱਤਰ, ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਅਤੇ ਪੁਲਿਸ ਡਾਇਰੈਕਟਰ ਜਨਰਲ, ਪੰਜਾਬ, ਸ਼੍ਰੀ ਗੌਰਵ ਯਾਦਵ ਸ਼ਾਮਲ ਸਨ।

ਹਥਿਆਰਬੰਦ ਬਲਾਂ ਦੇ ਸੀਨੀਅਰ ਅਧਿਕਾਰੀ, ਵਿਭਿੰਨ ਯੂਨੀਵਰਸਿਟੀਆਂ ਦੇ
ਵਾਈਸ ਚਾਂਸਲਰ, ਵਿਭਿੰਨ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਪਰਸਨ, ਡਾਕਟਰ, ਪੱਤਰਕਾਰ, ਉਦਯੋਗਪਤੀ, ਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਪ੍ਰਮੁੱਖ ਨਾਗਰਿਕ ਵੀ ਸਮਾਰੋਹ ਵਿੱਚ ਮੌਜੂਦ ਸਨ।

‘ਐਟ ਹੋਮ’ ਸਮਾਰੋਹ ਨੇ ਵਿਭਿੰਨ ਖੇਤਰਾਂ ਨਾਲ ਜੁੜੇ ਲੋਕਾਂ ਨੂੰ ਰਾਸ਼ਟਰੀ ਏਕਤਾ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਅਤੇ ਦੇਸ਼ ਦਾ 80ਵੇਂ ਸੁਤੰਤਰਤਾ ਦਿਵਸ ਮਨਾਉਣ ਦਾ ਅਵਸਰ ਪ੍ਰਦਾਨ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...