ਪੰਜਾਬ ਦੇ ਰਾਜਪਾਲ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ; “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਜ਼ਰੀਏ ਵਧੇਰੇ ਹਰੇ ਭਰੇ ਭਵਿੱਖ ਪ੍ਰਤੀ ਪ੍ਰਤੀਬੱਧਤਾ ਦੁਹਰਾਈ

by | Jun 5, 2026 | breaking news, daily, lifestyle, politics | 0 comments

ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿਖੇ ਇੱਕ ਪੌਦੇ ਲਗਾਉਣ ਦੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਵਾਤਾਵਰਣ ਸੰਭਾਲ਼ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਮੁੜ ਦੁਹਰਾਇਆ। ਇਹ ਪਹਿਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਰਾਸ਼ਟਰ ਵਿਆਪੀ ਮੁਹਿੰਮ “ਏਕ ਪੇੜ ਮਾਂ ਕੇ ਨਾਮ” ਦੇ ਤਹਿਤ ਕੀਤੀ ਗਈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਆਪਣੀਆਂ ਮਾਤਾਵਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਵਾਤਾਵਰਣ ਸੰਭਾਲ਼ ਤੇ ਵਧੇਰੇ ਹਰੇ ਭਰੇ ਭਵਿੱਖ ਦੇ ਪ੍ਰਤੀ ਜਾਗਰੂਕਤਾ ਵਧਾਉਣਾ ਹੈ।

ਸ਼੍ਰੀ ਕਟਾਰੀਆ ਨੇ ਆਪਣੀ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ, ਬੇਟੀਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਨਾਲ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਆਪਣੇ ਵਾਤਾਵਰਣਕ, ਸਜਾਵਟੀ ਅਤੇ ਚਿਕਿਤਸਕ ਮਹੱਤਵ ਲਈ ਜਾਣੀਆਂ ਜਾਂਦੀਆਂ ਵਿਭਿੰਨ ਪ੍ਰਜਾਤੀਆਂ ਦੇ ਪੌਦੇ ਲਗਾਏ।

ਇਸ ਅਵਸਰ ‘ਤੇ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਂਵਲਾ (ਫਿਲੈਂਥਸ ਐਂਬਲਿਕਾ) ਦਾ ਪੌਦਾ ਲਗਾਇਆ ਜਦਕਿ ਸ਼੍ਰੀਮਤੀ ਅਨੀਤਾ ਕਟਾਰੀਆ ਨੇ ਅਮਲਤਾਸ (ਕੈਸੀਆ ਫਿਸਟੁਲਾ) ਦਾ ਪੌਦਾ ਲਗਾਇਆ। ਪਰਿਵਾਰ ਦੇ ਹੋਰ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਸ਼੍ਰੀ ਸ਼ਿਵ ਕੁਮਾਰ ਜੈਨ ਨੇ ਗੁਲਮੋਹਰ (ਡੇਲੋਨਿਕਸ ਰੇਜੀਆ), ਸੁਸ਼੍ਰੀ ਰੇਣੂ ਨੇ ਨੀਲੀ ਗੁਲਮੋਹਰ (ਜੈਕਰਾਂਡਾ ਮਿਮੋਸਿਫੋਲੀਆ) ਲਗਾਇਆ, ਸੁਸ਼੍ਰੀ ਸੋਨਿਕਾ ਨੇ ਅਮਰੂਦ (ਪਸੀਡੀਅਮ ਗੁਆਜਾਵਾ), ਸੁਸ਼੍ਰੀ ਰੇਖਾ ਨੇ ਗੁਲਮੋਹਰ (ਡੇਲੋਨਿਕਸ ਰੇਜੀਆ) ਅਤੇ ਸੁਸ਼੍ਰੀ ਮੋਨਿਕਾ ਨੇ ਪ੍ਰਾਇਡ ਆਵ੍ ਇੰਡੀਆ (ਲੇਗਰਸਟ੍ਰੋਮੀਆ ਸਪੀਸੀਓਸਾ) ਦਾ ਪੌਦਾ ਲਗਾਇਆ।

ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਸ਼੍ਰੀ ਕਟਾਰੀਆ ਨੇ ਕਿਹਾ ਕਿ ਵਾਤਾਵਰਣ ਸੁਰੱਖਿਆ ਸਮੂਹਿਕ ਜ਼ਿੰਮੇਦਾਰੀ ਹੈ ਅਤੇ ਉਨ੍ਹਾਂ ਨੇ ਨਾਗਰਿਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਪੌਦੇ ਲਗਾਉਣ ਅਤੇ ਸੰਭਾਲਣ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗੀਦਾਰੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਿਰਖ ਵਾਤਾਵਰਣਕ ਸੰਤੁਲਨ ਬਣਾਈ ਰੱਖਣ, ਵਾਯੂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਭਾਵੀ ਪੀੜ੍ਹੀਆਂ ਲਈ ਇੱਕ ਤੰਦਰੁਸਤ ਵਾਤਾਵਰਣ ਸੁਨਿਸ਼ਚਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦਾ ਉਲੇਖ ਕਰਦੇ ਹੋਏ ਸ਼੍ਰੀ ਕਟਾਰੀਆ ਨੇ ਕਿਹਾ ਕਿ ਇਹ ਪਹਿਲ ਵਾਤਾਵਰਣਕ ਜ਼ਿੰਮੇਵਾਰੀ ਨੂੰ ਮਾਤਾਵਾਂ ਪ੍ਰਤੀ ਸਨਮਾਨ ਅਤੇ ਕ੍ਰਿਤੱਗਤਾ ਦੀਆਂ ਕਦਰਾਂ-ਕੀਮਤਾਂ ਨਾਲ ਸੁੰਦਰ ਢੰਗ ਨਾਲ ਜੋੜਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਨੇ ਦੇਸ਼ ਭਰ ਦੇ ਲੋਕਾਂ ਨੂੰ ਹਰਿਤ ਖੇਤਰ ਵਧਾਉਣ ਅਤੇ ਪ੍ਰਕ੍ਰਿਤੀ ਨਾਲ ਆਪਣੇ ਸਬੰਧ ਨੂੰ ਹੋਰ ਮਜ਼ਬੂਤ ​​ਕਰਨ ਲਈ ਪ੍ਰੇਰਿਤ ਕੀਤਾ ਹੈ।

ਸ਼੍ਰੀ ਕਟਾਰੀਆ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਲੰਬੇ ਸਮੇਂ ਤੋਂ ਆਪਣੇ ਸਮ੍ਰਿੱਧ ਗ੍ਰੀਨ ਕਵਰ ਅਤੇ ਸੁਵਿਸਥਿਤ ਸ਼ਹਿਰੀ ਪਰਿਦ੍ਰਿਸ਼ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਵਾਤਾਵਰਣਕ ਸਥਿਰਤਾ ਨੂੰ ਹੋਰ ਮਜ਼ਬੂਤ ​​ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਨਿਰੰਤਰ ਪੌਦੇ ਲਗਾਉਣ ਦੀਆਂ ਮੁਹਿੰਮਾਂ, ਜੈਵ ਵਿਵਿਧਤਾ ਸੰਭਾਲ਼ ਉਪਾਵਾਂ ਅਤੇ ਜਨਭਾਗੀਦਾਰੀ ਨੂੰ ਹੁਲਾਰਾ ਦੇਣ ਦੀ ਪ੍ਰਤੀਬੱਧਤਾ ਦੁਹਰਾਈ।

ਇਹ ਪੌਦੇ ਲਗਾਉਣ ਦੀ ਮੁਹਿੰਮ ਸ਼ਹਿਰੀ ਹਰਿਤ ਖੇਤਰ ਨੂੰ ਵਧਾਉਣ, ਵਾਤਾਵਰਣ ਜਾਗਰੂਕਤਾ ਨੂੰ ਪ੍ਰੋਤਸਾਹਿਤ ਕਰਨ ਅਤੇ ਨਾਗਰਿਕਾਂ ਵਿੱਚ ਟਿਕਾਊ ਜੀਵਨਸ਼ੈਲੀ ਨੂੰ ਹੁਲਾਰਾ ਦੇਣ ਲਈ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਕੀਤੇ ਜਾ ਰਹੇ ਨਿਰੰਤਰ ਪ੍ਰਯਾਸਾਂ ਦਾ ਹਿੱਸਾ ਹੈ। ਰਾਜਪਾਲ ਨੇ ਲਗਾਏ ਗਏ ਪੌਦਿਆਂ ਦੀ ਸੰਭਾਲ਼ ਅਤੇ ਉਚਿਤ ਦੇਖਭਾਲ਼ ਦੇ ਮਹੱਤਵ ‘ਤੇ ਵੀ ਬਲ ਦਿੱਤਾ ਤਾਕਿ ਅਜਿਹੇ ਪ੍ਰਯਾਸ ਦੀਰਘਕਾਲੀ ਵਾਤਾਵਰਣਕ ਲਾਭ ਸੁਨਿਸ਼ਚਿਤ ਕਰ ਸਕਣ।

ਇਹ ਪਹਿਲ ਚੰਡੀਗੜ੍ਹ ਦੀ ਵਿਸ਼ਿਸ਼ਟ ਹਰਿਤ ਪਹਿਚਾਣ ਨੂੰ ਸੁਰੱਖਿਅਤ ਰੱਖਣ ਅਤੇ ਵਾਤਾਵਰਣ ਸੰਭਾਲ਼ ਅਤੇ ਟਿਕਾਊ ਵਿਕਾਸ ਦੇ ਵਿਆਪਕ ਰਾਸ਼ਟਰੀ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਦੇਣ ਲਈ ਪ੍ਰਸ਼ਾਸਨ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ।

ਇਸ ਅਵਸਰ ‘ਤੇ ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਯੂਟੀ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ; ਯੂਟੀ ਚੰਡੀਗੜ੍ਹ ਦੇ ਮੁੱਖ ਵਣਪਾਲ ਸ਼੍ਰੀ ਸੌਰਭ ਕੁਮਾਰ; ਵਣਪਾਲ-ਅਤੇ- ਮੁੱਖ ਵਣਜੀਵ ਵਾਰਡਨ, ਚੰਡੀਗੜ੍ਹ ਸ਼੍ਰੀ ਅਨੂਪ ਕੁਮਾਰ ਸੋਨੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਉਪਸਥਿਤ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...