ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਦੁਪਹਿਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਲਈ ਫਿਰੋਜ਼ਪੁਰ ਲਈ ਸੜਕ ਰਾਹੀਂ ਰਵਾਨਾ ਹੋਏ।

ਦੌਰੇ ਦੇ ਪ੍ਰੋਗਰਾਮ ਅਨੁਸਾਰ, ਰਾਜਪਾਲ 2 ਸਤੰਬਰ ਨੂੰ ਫਿਰੋਜ਼ਪੁਰ ਅਤੇ ਤਰਨਤਾਰਨ, 3 ਸਤੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਅਤੇ 4 ਸਤੰਬਰ ਨੂੰ ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਆਪਣੇ ਦੌਰੇ ਦੇ ਦੌਰਾਨ, ਸ਼੍ਰੀ ਕਟਾਰੀਆ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਸਬੰਧਿਤ ਜ਼ਿਲ੍ਹਿਆਂ ਵਿੱਚ ਚਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਦਾ ਜਾਇਜ਼ਾ ਲੈਣਗੇ।

×