ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

by | Jul 20, 2026 | breaking news, daily, education, politics | 0 comments

ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ

ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਖੇਤਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, “ਇੱਕ ਵਾਰ ਫਿਰ, ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਆਰੀ ਸਿੱਖਿਆ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਸਰ ਕੀਤਾ ਜਾ ਸਕਦਾ ਹੈ। ਇਸ ਸਾਲ, ਸਾਡੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਜੋ ਕਿ “ਸਿੱਖਿਆ ਕ੍ਰਾਂਤੀ” ਦੇ ਪ੍ਰਭਾਵ ਅਤੇ ਸਾਡੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਲ 2026 ਵਿੱਚ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵੱਧ ਰਹੇ ਮਿਆਰ ਦੀ ਪ੍ਰਤੱਖ ਮਿਸਾਲ ਹੈ। ਸਾਲ 2024 ਵਿੱਚ 437 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ ਅਤੇ ਸਾਲ 2025 ਵਿੱਚ ਇਹ ਗਿਣਤੀ ਵਧ ਕੇ 847 ਹੋ ਗਈ ਸੀ। ਇਸ ਸਾਲ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜੋ ਸਾਲ 2024 ਦੇ ਮੁਕਾਬਲੇ 100 ਫ਼ੀਸਦ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦੀ ਹੈ। ਪੇਪਰ ਲੀਕ ਅਤੇ ਦੁਬਾਰਾ ਪ੍ਰੀਖਿਆ ਕਾਰਨ 2026 ਦੀ ਪ੍ਰੀਖਿਆ ਵਿੱਚ ਆਈ ਰੁਕਾਵਟ ਦੇ ਬਾਵਜੂਦ ਇਹ ਸਫਲਤਾ ਹਾਸਲ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸਿੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਿੱਖਿਆ ਗਰੀਬੀ ਨੂੰ ਖਤਮ ਕਰਨ ਅਤੇ ਜੀਵਨ ਨੂੰ ਨਵੀਂ ਦਿਸ਼ਾ ਦੇਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਇਸ ਸਾਲ ਪ੍ਰੀਖਿਆ ਵਿੱਚ ਆਈ ਰੁਕਾਵਟ ਦੇ ਬਾਵਜੂਦ, ਨੀਟ ਵਿੱਚ ਸਾਡੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਾਡੇ ਬੱਚੇ ਯੋਗ ਸਹਾਇਤਾ ਅਤੇ ਢੁੱਕਵੇਂ ਮਾਹੌਲ ਨਾਲ ਕੀ ਨਹੀਂ ਹਾਸਲ ਕਰ ਸਕਦੇ।”

ਇਸ ਸਾਲ ਨੀਟ ਪ੍ਰੀਖਿਆ ਪਾਸ ਕਰਨ ਵਾਲਿਆਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੇਖੇਵਾਲ ਦੇ ਵਿਦਿਆਰਥੀ ਪ੍ਰਤੀਕ ਕੁਮਾਰ ਦੀ ਕਹਾਣੀ ਸੂਬੇ ਦੇ ਸਿੱਖਿਆ ਸੁਧਾਰਾਂ ਦੇ ਵਿਆਪਕ ਪ੍ਰਭਾਵ ਨੂੰ ਉਜਾਗਰ ਕਰਦੀ ਹੈ। 16,000 ਰੁਪਏ ਮਹੀਨਾ ਦੀ ਤਨਖਾਹ ਵਾਲੇ ਇੱਕ ਪ੍ਰਾਈਵੇਟ ਸਕੂਲ ਅਧਿਆਪਕ ਦੇ ਪੁੱਤਰ, ਪ੍ਰਤੀਕ ਨੇ ਨੀਟ-ਯੂਜੀ 2026 ਵਿੱਚ 720 ਵਿੱਚੋਂ 594 ਅੰਕ ਪ੍ਰਾਪਤ ਕੀਤੇ ਹਨ। ਉਸਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ “ਪੇਸ” ਪ੍ਰੋਗਰਾਮ ਤਹਿਤ ਮੁਫਤ ਆਨਲਾਈਨ ਕਲਾਸਾਂ ਅਤੇ ਮੌਕ ਟੈਸਟਾਂ ਰਾਹੀਂ ਪ੍ਰੀਖਿਆ ਦੀ ਤਿਆਰੀ ਕੀਤੀ। ਪ੍ਰਤੀਕ ਇੱਕ ਓਨਕੋਲੋਜਿਸਟ ਬਣ ਕੇ ਕੈਂਸਰ ਦੇ ਮਰੀਜ਼ਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਉਸਦੀ ਪ੍ਰਾਪਤੀ ਦਰਸਾਉਂਦੀ ਹੈ ਕਿ ਸਹੀ ਦਿਸ਼ਾ ਤੇ ਸਹਾਇਤਾ, ਸਮਰਪਣ ਅਤੇ ਸਖ਼ਤ ਮਿਹਨਤ ਨਾਲ ਵਿੱਤੀ ਔਕੜਾਂ ਉੱਤੇ ਪਾਰ ਪਾਇਆ ਜਾ ਸਕਦਾ ਹੈ।

ਪ੍ਰਤੀਕ ਦੇ ਪਿਤਾ ਨੇ ਕਿਹਾ, “ਮੈਂ ਹਮੇਸ਼ਾ ਮੰਨਦਾ ਸੀ ਕਿ ਸਿੱਖਿਆ ਹੀ ਸਾਡੇ ਪਰਿਵਾਰ ਦੀ ਤਕਦੀਰ ਬਦਲਣ ਦਾ ਇੱਕੋ ਇੱਕ ਜ਼ਰੀਆ ਹੈ। ਪੰਜਾਬ ਸਰਕਾਰ ਦੇ ਮੁਫ਼ਤ ਕੋਚਿੰਗ ਅਤੇ ਮੌਕ ਟੈਸਟਾਂ ਨੇ ਪ੍ਰਤੀਕ ਨੂੰ ਨਵੀਂ ਦਿਸ਼ਾ ਦਿੱਤੀ। ਅੱਜ, ਜਦੋਂ ਉਸਨੇ ਨੀਟ ਪ੍ਰੀਖਿਆ ਪਾਸ ਕਰ ਲਈ ਹੈ, ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਮਾਣਮੱਤਾ ਅਤੇ ਖੁਸ਼ਨੁਮਾ ਦਿਨ ਹੈ।”

ਨੀਟ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਸਫਲਤਾ ਪ੍ਰਗਤੀ ਵੱਲ ਵੱਧ ਰਹੇ ਸੂਬੇ ਦੇ ਕਦਮਾਂ ਨੂੰ ਦਰਸਾਉਂਦੀ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਅਤੇ ਦਿੱਲੀ ਨੂੰ ਪਛਾੜ ਕੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਦਾ ਦਰਜਾ ਹਾਸਲ ਕੀਤਾ । ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਂਟਰਸ਼ਿਪ ਅਤੇ ਪ੍ਰੀਖਿਆ ਦੀ ਤਿਆਰੀ ਪ੍ਰਦਾਨ ਕੀਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਨਰ ਦੀ ਪਛਾਣ ਕਰਨ ਅਤੇ ਉਸ ਨੂੰ ਨਿਖਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾਵੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...