ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ

by | Aug 22, 2026 | breaking news, daily, politics | 0 comments

ਸਰਹੱਦੀ ਜ਼ਿਲ੍ਹਿਆਂ ਅਜਨਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪੱਕੇ ਹੱਲ ਲਈ ਧਾਲੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਉਪ ਰਾਜਪਾਲ ਨੂੰ ਉੱਜ ਨਦੀ ‘ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਬਾਰ-ਬਾਰ ਰਾਹਤ ਫੰਡ ਖਰਚਣ ਦੀ ਬਜਾਏ ਉੱਜ ਨਦੀ ‘ਤੇ ਬੰਨ੍ਹ ਬਣਾਉਣਾ ਹੀ ਹੜ੍ਹਾਂ ਦਾ ਇੱਕੋ-ਇੱਕ ਪੱਕਾ ਹੱਲ: ਧਾਲੀਵਾਲ

ਹੜ੍ਹਾਂ ਕਾਰਨ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਅਤੇ ਫੌਜ ਦੇ ਜਵਾਨਾਂ ਦਾ ਸੰਪਰਕ ਮਾਰਗ ਟੁੱਟ ਜਾਂਦਾ ਹੈ, ਇਹ ਦੇਸ਼ ਦੀ ਸੁਰੱਖਿਆ ਦੇ ਲਿਹਾਜ਼ ਨਾਲ ਚਿੰਤਾ ਦਾ ਵਿਸ਼ਾ: ਧਾਲੀਵਾਲ

ਧਾਲੀਵਾਲ ਨੇ ਉੱਜ ਨਦੀ ‘ਤੇ ਬੰਨ੍ਹ ਪ੍ਰੋਜੈਕਟ ਲਈ ਵਿਸਥਾਰਤ ਰਿਪੋਰਟ ਤਿਆਰ ਕਰਨ ਦੀ ਵੀ ਰੱਖੀ ਮੰਗ, ਕਿਹਾ- ਬੰਨ੍ਹ ਬਣਨ ਨਾਲ ਬਿਜਲੀ ਉਤਪਾਦਨ ਅਤੇ ਟੂਰਿਜ਼ਮ ਨੂੰ ਮਿਲੇਗਾ ਹੁਲਾਰਾ
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ ‘ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ।

ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਸਾਲ 1988 ਤੋਂ ਬਾਅਦ 2023, 2025 ਅਤੇ ਇਸੇ ਸਾਲ 2026 ਵਿੱਚ ਆਏ ਅਣਸੁਖਾਵੇਂ ਹੜ੍ਹਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹੜ੍ਹਾਂ ਦੇ ਪਾਣੀ ਨਾਲ ਖੇਤੀਬਾੜੀ ਯੋਗ ਜ਼ਮੀਨ ਜਲ-ਥਲ ਹੋ ਜਾਂਦੀ ਹੈ, ਫਸਲਾਂ ਤਬਾਹ ਹੋ ਜਾਂਦੀਆਂ ਹਨ ਅਤੇ ਸੜਕਾਂ, ਸਕੂਲ, ਹਸਪਤਾਲ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਗੰਭੀਰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ, ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਅਤੇ ਫੌਜ ਦੇ ਜਵਾਨਾਂ ਦਾ ਸੰਪਰਕ ਮਾਰਗ ਟੁੱਟ ਜਾਂਦਾ ਹੈ, ਜੋ ਕਿ ਦੇਸ਼ ਦੀ ਸੁਰੱਖਿਆ ਦੇ ਲਹਾਜ਼ ਨਾਲ ਵੀ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਰਾਜ ਸਰਕਾਰ ਹਰ ਸਾਲ ਐਮਰਜੈਂਸੀ ਹੜ੍ਹ ਰਾਹਤ, ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਡਰੇਨੇਜ ਸਿਸਟਮ ਸੁਧਾਰਨ ‘ਤੇ ਭਾਰੀ ਫੰਡ ਖਰਚ ਕਰਦੀ ਹੈ, ਪਰ ਇਹ ਉਪਾਅ ਕੇਵਲ ਅਸਥਾਈ ਹਨ। ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਉਦੋਂ ਹੀ ਸੰਭਵ ਹੈ ਜਦੋਂ ਉੱਜ ਨਦੀ ‘ਤੇ ਡੈਮ ਬਣਾ ਕੇ ਪਾਣੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ।

ਵਿਧਾਇਕ ਧਾਲੀਵਾਲ ਨੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਉਹ ਇਸ ਬਹੁਤ ਹੀ ਮਹੱਤਵਪੂਰਨ ਮੁੱਦੇ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਕੋਲ ਉਠਾਉਣ। ਉਨ੍ਹਾਂ ਮੰਗ ਕੀਤੀ ਕਿ ਤਕਨੀਕੀ ਤੌਰ ‘ਤੇ ਢੁਕਵੀਂ ਜਗ੍ਹਾ ‘ਤੇ ਡੈਮ ਦੇ ਨਿਰਮਾਣ ਲਈ ਇੱਕ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਅਤੇ ਫੀਜ਼ੀਬਿਲਟੀ ਸਟੱਡੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਕੇਵਲ ਹੜ੍ਹਾਂ ‘ਤੇ ਕਾਬੂ ਪਾਇਆ ਜਾ ਸਕੇਗਾ ਅਤੇ ਮਾਨਸੂਨ ਦਾ ਵਾਧੂ ਪਾਣੀ ਸਟੋਰ ਕੀਤਾ ਜਾ ਸਕੇਗਾ, ਸਗੋਂ ਜਲ-ਬਿਜਲੀ ਉਤਪਾਦਨ, ਟੂਰਿਜ਼ਮ ਅਤੇ ਸਥਾਨਕ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...