– 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਮੈਦਾਨ ਵਿੱਚ ਹਨ
– ਕੇਵਾਈਸੀ ਐਪ ‘ਤੇ ਉਪਲਬਧ ਉਮੀਦਵਾਰਾਂ ਦੇ ਵੇਰਵੇ: ਸੀ.ਈ.ਓ
ਚੰਡੀਗੜ੍ਹ, 19 ਮਈ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਐਤਵਾਰ ਨੂੰ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰਾਂ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵਿਆਂ ਅਤੇ ਚੋਣ ਕਮਿਸ਼ਨ ਨੂੰ ਜਮ੍ਹਾ ਕੀਤੇ ਗਏ ਹਲਫ਼ਨਾਮੇ ਕੇਵਾਈਸੀ ਐਪ ‘ਤੇ ਦੇਖ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਈਓ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਹਨ, ਜਦਕਿ 30 ਉਮੀਦਵਾਰ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ 18 ਆਜ਼ਾਦ ਹਨ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 18 ਆਜ਼ਾਦ ਹਨ।
ਜਲੰਧਰ ਤੋਂ 8 ਆਜ਼ਾਦ ਸਮੇਤ 20 ਉਮੀਦਵਾਰ ਮੈਦਾਨ ਵਿੱਚ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਚਾਰ ਆਜ਼ਾਦ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਹਨ।
ਲੁਧਿਆਣਾ ਵਿੱਚ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਹਨ। ਫ਼ਤਹਿਗੜ੍ਹ ਸਾਹਿਬ ਦੇ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਹਨ।
ਫਿਰੋਜ਼ਪੁਰ ਤੋਂ 17 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚੋਂ ਅੱਠ ਆਜ਼ਾਦ ਉਮੀਦਵਾਰ ਹਨ। ਸੰਗਰੂਰ ਵਿੱਚ ਕੁੱਲ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਹਨ, ਜਦਕਿ ਪਟਿਆਲਾ ਤੋਂ ਕੁੱਲ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਚੋਣ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।
—-
ਸੂਚੀ ਨੱਥੀ ਹੈ