*ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ *

by | Mar 8, 2026 | health, politics | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼; ਮੈਡੀਕਲ ਸਿੱਖਿਆ ਲਈ 1220 ਕਰੋੜ ਦੀ ਪ੍ਰਸਤਾਵ

— ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਨਵੇਂ ਆਮ ਆਦਮੀ ਕਲੀਨਿਕ ਅਤੇ ਮੈਡੀਕਲ ਕਾਲਜ : ਡਾ. ਬਲਬੀਰ ਸਿੰਘ

— ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ ਨਕਦੀ ਲਾਭ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ , ਡਾ. ਬਲਬੀਰ ਸਿੰਘ ਨੇ ਔਰਤਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 8 ਮਾਰਚ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।

 

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕਾਂ ਲਈ 351 ਕਰੋੜ ਰਾਖਵੇਂ ਰੱਖੇ ਗਏ ਹਨ। ਮੌਜੂਦਾ ਸਮੇਂ ਵਿੱਚ 881 ਆਮ ਆਦਮੀ ਕਲੀਨਿਕਾਂ ’ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿੱਚ ਹੁਣ ਤੱਕ ਲਗਭਗ 5 ਕਰੋੜ ਓ.ਪੀ.ਡੀਜ਼. ਜਿਨ੍ਹਾਂ ਵਿੱਚ 1.55 ਕਰੋੜ ਨਵੇਂ ਮਰੀਜ਼ ਸ਼ਾਮਲ ਹਨ, ਨੂੰ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲ ਵਿੱਚ 143 ਨਵੇਂ ਆਮ ਆਦਮੀ ਕਲੀਨਿਕ ਹੋਰ ਖੋਲ੍ਹਣ ਦਾ ਟੀਚਾ ਹੈ ਜਦੋਂ ਕਿ 308 ਸਹਾਇਕ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਮੁੱਢਲੀ ਸਿਹਤ ਕਵਰੇਜ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਇਸ ਨਾਲ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1432 ਹੋ ਜਾਵੇਗੀ।

ਇਸ ਤੋਂ ਇਲਾਵਾ ਸਮੇਂ ਸਿਰ ਐਮਰਜੈਂਸੀ ਅਤੇ ਮਹੱਤਵਪੂਰਨ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰੌਮਾ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ।

ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ , ਜਿਸ ਲਈ 1220 ਕਰੋੜ ਰੁਪਏ ਰੱਖੇ ਗਏ ਹਨ, ਬਾਰੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਮੈਡੀਕਲ ਸਿੱਖਿਆ ਹੱਬ ਬਣ ਰਿਹਾ ਹੈ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ, ਜਿਸ ਨਾਲ 600 ਨਵੀਆਂ ਐਮ.ਬੀ.ਬੀ.ਐਸ. ਸੀਟਾਂ ਹੋਣਗੀਆਂ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਕਰਕੇ ਮਲੇਰਕੋਟਲਾ ਲਈ ਨਵੇਂ ਮੈਡੀਕਲ ਕਾਲਜ ਵਾਸਤੇ 49 ਕਰੋੜ ਦੀ ਲਾਗਤ ਨਾਲ 38.50 ਏਕੜ ਜ਼ਮੀਨ ਖਰੀਦੀ ਗਈ ਹੈ।

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੰਦਿਆਂ ਡਾ. ਬਲਬੀਰ ਸਿੰਘ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਲਈ ਪੰਜਾਬ ਦੀਆਂ ਔਰਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਨੂੰ ਦੁਨੀਆ ਦੀ ਪਹਿਲੀ ਯੂਨੀਵਰਸਲ ਕੈਸ਼ ਟ੍ਰਾਂਸਫਰ ਸਕੀਮ ਕਰਾਰ ਦਿੱਤਾ, ਜੋ ਸਾਰੀਆਂ ਬਾਲਗ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਪ੍ਰਦਾਨ ਕਰਦੀ ਹੈ। 9300 ਕਰੋੜ ਰੁਪਏ ਦੇ ਬਜਟ ਖਰਚ ਨਾਲ, ਇਹ ਯੋਜਨਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵੱਡੀ ਗਰੰਟੀ ਨੂੰ ਪੂਰਾ ਕਰੇਗੀ, ਜੋ ਸੂਬੇ ਭਰ ਦੀਆਂ ਲਗਭਗ 97 ਫੀਸਦ ਬਾਲਗ ਔਰਤਾਂ ਲਈ ਵਿੱਤੀ ਸੁਰੱਖਿਆ ਦੇ ਨਾਲ-ਨਾਲ ਸਨਮਾਨ ਨੂੰ ਵੀ ਯਕੀਨੀ ਬਣਾਏਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...