ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ: ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ, ਹਰ ਪੰਜਾਬੀ ਨੂੰ ਕੀਤਾ ਜਾਵੇਗਾ ਕਵਰ

by | Mar 26, 2025 | breaking news, daily | 0 comments

ਪੰਜਾਬ ਦੇ ਸਿਹਤ ਮੰਤਰੀ ਨੇ ਮੌਜੂਦਾ ਬਜਟ ਨੂੰ ਲੋਕ ਭਲਾਈ ‘ਤੇ ਕੇਂਦਰਿਤ ਬਜਟ ਕਰਾਰ ਦਿੱਤਾ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਬਜਟ ਵਿੱਚ 10 ਫੀਸਦ ਵਾਧਾ ਅਤੇ ਮੈਡੀਕਲ ਸਿੱਖਿਆ ਵਿੱਚ 27 ਫੀਸਦ ਵਾਧਾ

• ਸਿਹਤ-ਸੰਭਾਲ ਸੇਵਾਵਾਂ ਪ੍ਰਤੀ ਸਰਵਪੱਖੀ ਪਹੁੰਚ ਅਪਣਾਉਂਦਿਆਂ ਆਮ ਆਦਮੀ ਕਲੀਨਿਕ, ਫਰਿਸ਼ਤੇ ਸਕੀਮ ਅਤੇ ਸੀ.ਐਮ. ਦੀ ਯੋਗਸ਼ਾਲਾ ਪਹਿਲਕਦਮੀਆਂ ਦਾ ਵਿਸਥਾਰ ਕੀਤਾ

• ਪੰਜਾਬ, ਸੂਬੇ ਦੇ ਸਾਰੇ ਪਰਿਵਾਰਾਂ ਲਈ ਯੁਨੀਵਰਸਲ ਸਿਹਤ ਬੀਮਾ ਪ੍ਰਦਾਨ ਕਰਨ ਵਾਲਾ ਪਹਿਲਾ ਰਾਜ ਬਣਿਆ

• ਐਸ.ਬੀ.ਐਸ. ਨਗਰ ਵਿੱਚ ਜਲਦ ਬਣੇਗਾ ਨਵਾਂ ਮੈਡੀਕਲ ਕਾਲਜ: ਡਾ. ਬਲਬੀਰ ਸਿੰਘ

ਚੰਡੀਗੜ੍ਹ, 26 ਮਾਰਚ:

ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਹਰੇਕ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਇਸ ਬਜਟ ਉਪਬੰਧ ਨੂੰ ਵਧੇਰੇ ਅਹਿਮ ਦੱਸਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕਵਰ ਕਰਨ ਅਤੇ ਸਰਕਾਰ ਵੱਲੋਂ ਬੀਮਾ ਕਵਰ ਦੀ ਰਾਸ਼ੀ ਸਾਲਾਨਾ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰਨ ਦੇ ਫੈਸਲੇ ਦੀ ਭਰਵੀਂ ਸ਼ਲਾਘਾ ਕੀਤੀ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿਧਾਨ ਸਭਾ ਵਿੱਚ ਵਿੱਤੀ ਸਾਲ 2025-26 ਲਈ ‘ਬਦਲਦਾ ਪੰਜਾਬ’ ਬਜਟ ਪੇਸ਼ ਕੀਤਾ ਗਿਆ।

ਬਜਟ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ 10 ਫੀਸਦ ਦਾ ਵਾਧਾ ਕਰਦਿਆਂ 5,598 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜੋ ਫਰਿਸ਼ਤੇ ਸਕੀਮ ਅਧੀਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕਰਨ ਅਤੇ ਐਮਰਜੈਂਸੀ ਦੇਖਭਾਲ ਨੂੰ ਬਿਹਤਰ ਬਣਾਉਣ ਵਿੱਚ ਵਧੇਰੇ ਮਦਦਗਾਰ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੈਡੀਕਲ ਸਿੱਖਿਆ ਅਤੇ ਖੋਜ ਲਈ ਬਜਟ ਵਿੱਚ 27 ਫੀਸਦ ਦਾ ਵਾਧਾ ਕਰਦਿਆਂ 1,336 ਕਰੋੜ ਰੁਪਏ ਰੱਖੇ ਗਏ ਹਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬਜਟ ਨੂੰ ਇਤਿਹਾਸਕ ਅਤੇ ਪ੍ਰਗਤੀਸ਼ੀਲ ਦੱਸਦਿਆਂ ਕਿਹਾ ਕਿ ਰਾਜ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਉਣ ਲਈ ਇਹ ਵਧੇਰੇ ਮਹੱਤਵਪੂਰਨ ਅਤੇ ਸਹਾਈ ਸਿੱਧ ਹੋਵੇਗਾ, ਜੋ ਪੰਜਾਬ ਦੇ ਨਾਗਰਿਕਾਂ ਨੂੰ ਡਾਕਟਰੀ ਖਰਚਿਆਂ ਦੀ ਚਿੰਤਾ ਤੋਂ ਮੁਕਤ ਕਰੇਗਾ।

ਜਾਣਕਾਰੀ ਅਨੁਸਾਰ ਇਸ ਵੇਲੇ ਸਿਰਫ਼ 45 ਲੱਖ ਪਰਿਵਾਰ ਸਿਹਤ ਬੀਮਾ ਯੋਜਨਾ ਅਧੀਨ ਕਵਰ ਹਨ, ਜਿਨ੍ਹਾਂ ਵਿੱਚੋਂ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਸਕੀਮ ਅਧੀਨ 16 ਲੱਖ ਅਤੇ ਪੰਜਾਬ ਦੀ ਐਸ.ਐਸ.ਬੀ.ਵਾਈ. ਅਧੀਨ 29 ਲੱਖ ਪਰਿਵਾਰ ਕਵਰ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਨਵੇਂ ਬਜਟ ਵਿੱਚ ਸਾਰੀਆਂ ਯੋਗਤਾ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਦੀ ਆਮਦਨ ਜਾਂ ਨਿਵਾਸ ਸਥਾਨ ਨੂੰ ਵਿਚਾਰੇ ਬਿਨਾਂ ਸੂਬੇ ਦੇ ਹਰ ਘਰ ਨੂੰ ਇਸ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਹਰ ਪਰਿਵਾਰ ਭਾਵੇਂ ਉਹ ਸ਼ਹਿਰੀ ਜਾਂ ਪੇਂਡੂ ਹੋਵੇ, ਅਮੀਰ ਜਾਂ ਗਰੀਬ ਹੋਵੇ, ਨੂੰ ਸਿਹਤ ਬੀਮੇ ਅਧੀਨ ਕਵਰ ਕੀਤਾ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਸਕੀਮ ਅਧੀਨ ਰਜਿਸਟਰਡ ਪਰਿਵਾਰਾਂ ਨੂੰ ਵੀ ਸੂਬੇ ਤੋਂ 5 ਲੱਖ ਰੁਪਏ ਦਾ ਵਾਧੂ ਟੌਪ-ਅੱਪ ਮਿਲੇਗਾ, ਜਿਸ ਨਾਲ ਉਨ੍ਹਾਂ ਦਾ ਵੀ ਕੁੱਲ ਬੀਮਾ ਕਵਰ 10 ਲੱਖ ਰੁਪਏ ਹੋ ਜਾਵੇਗਾ। ਇਸ ਤੋਂ ਇਲਾਵਾ ਸਾਰੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਪ੍ਰਦਾਨ ਕੀਤੇ ਜਾਣਗੇ, ਜਿਸ ਨਾਲ ਸਰਕਾਰੀ ਅਤੇ ਨਿੱਜੀ ਦੋਵੇਂ ਤਰ੍ਹਾਂ ਦੇ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਕਰਵਾਇਆ ਜਾ ਸਕੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਸਾਲ 2025-26 ਵਿੱਚ ਐਸਬੀਐਸ ਨਗਰ ਦੇ ਪਿੰਡ ਬਰਨਾਲਾ ਕਲਾਂ ਵਿਖੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਇੱਕ ਨਵਾਂ ਮੈਡੀਕਲ ਕਾਲਜ ਵੀ ਸਥਾਪਤ ਕਰੇਗੀ।

ਉਨ੍ਹਾਂ ਕਿਹਾ ਕਿ “ਸੀ.ਐਮ. ਦੀ ਯੋਗਸ਼ਾਲਾ” ਪਹਿਲਕਦਮੀ, ਜੋ ਮੌਜੂਦਾ ਸਮੇਂ 3200 ਰੋਜ਼ਾਨਾ ਯੋਗਾ ਸੈਸ਼ਨਾਂ ਰਾਹੀਂ 1.5 ਲੱਖ ਨਿਵਾਸੀਆਂ ਨੂੰ ਲਾਭ ਪਹੁੰਚਾ ਰਹੀ ਹੈ, ਦੀ ਸਫ਼ਲਤਾ ਤੋਂ ਬਾਅਦ ਹੁਣ ਇਸਦਾ ਦੋ ਲੱਖ ਲੋਕਾਂ ਤੱਕ ਵਿਸਥਾਰ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...