ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

by | Sep 8, 2025 | breaking news, daily | 0 comments

ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰੇ: ਬਰਿੰਦਰ ਕੁਮਾਰ ਗੋਇਲ

ਕਿਹਾ, ਕੇਂਦਰ ਸਰਕਾਰ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰੇ

ਦੇਸ਼ ਨੂੰ ਪੈਰਾਂ ਸਿਰ ਕਰਨ ਵਿਚ ਪੰਜਾਬ ਦੀ ਅਹਿਮ ਯੋਗਦਾਨ, ਹੁਣ ਪੰਜਾਬ ਦੀ ਮਦਦ ਕਰਨ ਦਾ ਵੇਲਾ: ਕੈਬਨਿਟ ਮੰਤਰੀ

ਚੰਡੀਗੜ੍ਹ, 8 ਸਤੰਬਰ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ।

ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ।

ਸ੍ਰੀ ਗੋਇਲ ਨੇ ਦੱਸਿਆ ਕਿ ਮੁਢਲੇ ਅੰਦਾਜ਼ਿਆਂ ਮੁਤਾਬਕ 4 ਲੱਖ ਏਕੜ ਦੇ ਕਰੀਬ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲ ਸਰੋਤ ਵਿਭਾਗ ਦੇ ਧੁੱਸੀ ਬੰਨ੍ਹ ਕਿਤੇ ਨਹੀਂ ਟੁੱਟੇ ਪਰ ਪਾਣੀ ਓਵਰਫਲੋਅ ਹੋਣ ਕਰਕੇ ਨੁਕਸਾਨੇ ਬੰਨ੍ਹਾਂ ਅਤੇ ਹੋਰ ਨੁਕਸਾਨ ਨੂੰ ਦਰੁਸਤ ਕਰਨ ਲਈ, ਪਾਣੀ ਉਤਰਨ ਪਿੱਛੋਂ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾਣੇ ਹਨ, ਉਨ੍ਹਾਂ ਲਈ ਵੀ ਫ਼ੰਡਾਂ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਸੜਕਾਂ ਟੁੱਟਣ ਕਾਰਨ ਮੰਡੀ ਬੋਰਡ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਸਕੂਲਾਂ ਤੇ ਕਾਲਜਾਂ ਦੀਆਂ ਕਰੀਬ 3300 ਇਮਾਰਤਾਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਇਲਾਵਾ ਬਿਜਲੀ ਦੇ ਹਜ਼ਾਰਾਂ ਖੰਭੇ ਡਿੱਗ ਗਏ ਤੇ ਟਰਾਂਸਫਾਰਮਰ ਪਾਣੀ ਵਿੱਚ ਡੁੱਬ ਗਏ ਹਨ, ਜਿਨ੍ਹਾਂ ਦੇ ਨੁਕਸਾਨਾਂ ਦੀ ਭਰਪਾਈ ਲਈ ਤੁਰੰਤ ਫ਼ੰਡਾਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਕੇਂਦਰ ਸਰਕਾਰ ਵੱਲੋਂ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਨੂੰ ਕੁਦਰਤੀ ਆਫ਼ਤਾਂ ਮੌਕੇ ਤੁਰੰਤ ਵਿਸ਼ੇਸ਼ ਪੈਕੇਜ ਐਲਾਨ ਦਿੱਤੇ ਜਾਂਦੇ ਹਨ ਪਰ ਪੰਜਾਬ ਸਬੰਧੀ ਕੇਂਦਰ ਸਰਕਾਰ ਹੁਣ ਤੱਕ ਟੀਮਾਂ ਰਾਹੀਂ ਰਿਪੋਰਟਾਂ ਹੀ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਫ਼ਗ਼ਾਨਿਸਤਾਨ ਦੇ ਭੂਚਾਲ ਪੀੜਤਾਂ ਦੀ ਮਦਦ ਲਈ ਤਾਂ ਰਾਹਤ ਸਮੱਗਰੀ ਤੁਰੰਤ ਭੇਜ ਦਿੱਤੀ ਪਰ ਪੰਜਾਬ ਲਈ ਅਜੇ ਤੱਕ ਕੇਂਦਰ ਸਰਕਾਰ ਨੇ ਕੁਝ ਨਹੀਂ ਕੀਤਾ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੀਆਂ ਸਮਾਜ-ਸੇਵੀ ਸੰਸਥਾਵਾਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਹੀਆਂ ਹਨ ਪਰ ਕੇਂਦਰ ਸਰਕਾਰ ਹੁਣ ਤੱਕ ਰਿਪੋਰਟਾਂ ਹੀ ਇਕੱਠੀਆਂ ਕਰਨ ਵਿਚ ਮਸਰੂਫ ਹੈ ਜਦਕਿ ਸੂਬੇ ਦੀ ਸਾਰੀ ਤ੍ਰਾਸਦੀ ਪੂਰੇ ਸੰਸਾਰ ਦੇ ਸਾਹਮਣੇ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪਿਛਲੇ ਦਿਨੀਂ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ਪਿਛੋਂ ਹੜ੍ਹਾਂ ਦਾ ਕਾਰਨ ਮਾਈਨਿੰਗ ਹੋਣ ਸਬੰਧੀ ਦਿੱਤੇ ਗਏ ਬੇਤੁਕੇ ਬਿਆਨ ਨਾਲ ਸੂਬੇ ਦੇ ਜ਼ਖ਼ਮਾਂ ‘ਤੇ ਨਮਕ ਹੀ ਭੁੱਕਿਆ ਗਿਆ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲ ਇਸ ਸਮੇਂ ਆਫ਼ਤ ਪ੍ਰਬੰਧਨ ਫ਼ੰਡ ਵਿੱਚ 13 ਹਜ਼ਾਰ ਕਰੋੜ ਰੁਪਏ ਪਏ ਹਨ ਪਰ ਕੇਂਦਰ ਸਰਕਾਰ ਦੀਆਂ ਸ਼ਰਤਾਂ ਕਾਰਨ ਸੂਬਾ ਸਰਕਾਰ ਨੂੰ ਇਹ ਪੈਸੇ ਖ਼ਰਚਣ ਦੀ ਆਗਿਆ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਫ਼ਤ ਪ੍ਰਬੰਧਨ ਫ਼ੰਡ ਸਬੰਧੀ ਨਿਯਮਾਂ ਵਿੱਚ ਢਿੱਲ ਦੇਵੇ ਤਾਂ ਜੋ ਸੂਬਾ ਵਾਸੀਆਂ ਦਾ ਭਲਾ ਹੋ ਸਕੇ।

ਕੇਂਦਰ ਦੇ ਪੰਜਾਬ ਨਾਲ ਪੱਖਪਾਤੀ ਰਵੱਈਏ ਬਾਰੇ ਗੱਲ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਸਰਹੱਦੀ ਖੇਤਰ ਵਿੱਚ ਪੋਟਾਸ਼ ਮਿਲਣ ਪਿੱਛੋਂ ਵੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨੇੜਲੇ ਸੂਬੇ ਰਾਜਸਥਾਨ ਵਿੱਚ ਪੋਟਾਸ਼ ਮਿਲਣ ਪਿੱਛੋਂ ਕੇਂਦਰ ਨੇ 150 ਥਾਵਾਂ ‘ਤੇ ਡਰਿੱਲ ਕਰ ਦਿੱਤੀ ਅਤੇ ਆਕਸ਼ਨ ਵੀ ਕਰ ਦਿੱਤੀ ਪਰ ਪੰਜਾਬ ਵਿੱਚ ਮਹਿਜ਼ ਨੌਂ ਥਾਵਾਂ ‘ਤੇ ਹੀ ਡਰਿੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮਹੀਨੇ ਪਹਿਲਾਂ ਇਸ ਸਬੰਧੀ ਉਹ ਕੇਂਦਰ ਦੇ ਵਜ਼ੀਰ ਨੂੰ ਵੀ ਮਿਲੇ ਸਨ ਪਰ ਕੋਈ ਫ਼ਾਇਦਾ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਫ਼ਤ ਫ਼ੰਡ ਵਿੱਚੋਂ ਫ਼ਸਲਾਂ ਦੇ ਖ਼ਰਾਬੇ ਲਈ ਸੂਬਿਆਂ ਨੂੰ ਮਹਿਜ਼ 8200 ਰੁਪਏ ਪ੍ਰਤੀ ਏਕੜ ਦੇਣ ਲਈ ਪਾਬੰਦ ਕੀਤਾ ਗਿਆ ਹੈ, ਜੋ ਬਹੁਤ ਨਿਗੂਣਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਡਿਜਾਸਟਰ ਫ਼ੰਡ ਦਾ ਪੈਸਾ ਸੂਬਿਆਂ ਨੂੰ ਵਰਤਣ ਦਾ ਵੀ ਅਧਿਕਾਰ ਦਿੱਤਾ ਜਾਵੇ ਕਿਉਂਕਿ ਸੂਬਿਆਂ ਨੂੰ ਜ਼ਮੀਨੀ ਹਕੀਕਤ ਦਾ ਜ਼ਿਆਦਾ ਪਤਾ ਹੁੰਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...