ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਬਾਪੂ ਤਰਸੇਮ ਸਿੰਘ

by | Jun 10, 2026 | breaking news, daily, politics | 0 comments

ਪੰਜਾਬ ਦੀ ਹੋਂਦ, ਨੌਜਵਾਨੀ ਅਤੇ ਭਵਿੱਖ ਦੀ ਰਾਖੀ ਲਈ ਹਰ ਪੰਜਾਬ-ਪੱਖੀ ਤਾਕਤ ਨੂੰ ਇੱਕਜੁੱਟ ਹੋਣ ਦੀ ਲੋੜ : ਮਨਪ੍ਰੀਤ ਸਿੰਘ ਇਆਲੀ
=======================
ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਖ਼ਾਸ ਪ੍ਰਭਾਵ ਛੱਡਣ ਵਾਲਾ ਸਿਆਸੀ ਘਟਨਾਕ੍ਰਮ ਉਸ ਵੇਲੇ ਸਾਹਮਣੇ ਆਇਆ ਜਦੋਂ ਹਲਕਾ ਦਾਖਾਂ ਤੋਂ ਵਿਧਾਇਕ ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪਲੇਟਫਾਰਮ ਨਾਲ ਸਾਂਝ ਦਾ ਐਲਾਨ ਕੀਤਾ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜੀ, ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਭਾਈ ਮਨਦੀਪ ਸਿੰਘ ਸਿੱਧੂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਸ੍ਰ ਮਨਪ੍ਰੀਤ ਸਿੰਘ ਇਆਲੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਸ੍ਰੀ ਮਨਪ੍ਰੀਤ ਸਿੰਘ ਇਆਲੀ ਦਾ ਪਾਰਟੀ ਨਾਲ ਜੁੜਨਾ ਸਿਰਫ਼ ਇੱਕ ਵਿਅਕਤੀ ਦੀ ਸ਼ਮੂਲੀਅਤ ਨਹੀਂ, ਸਗੋਂ ਪੰਜਾਬ ਦੇ ਹੱਕਾਂ ਲਈ ਲੜ ਰਹੀਆਂ ਵਿਚਾਰਧਾਰਕ ਤਾਕਤਾਂ ਦੇ ਇੱਕ ਮੰਚ ‘ਤੇ ਇਕੱਠੇ ਹੋਣ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਤਜ਼ਰਬੇਕਾਰ, ਸਿਧਾਂਤਕ ਅਤੇ ਲੋਕਾਂ ਨਾਲ ਜੁੜੇ ਆਗੂਆਂ ਦਾ ਇਸ ਸੰਘਰਸ਼ ਦਾ ਹਿੱਸਾ ਬਣਨਾ ਬਹੁਤ ਮਹੱਤਵ ਰੱਖਦਾ ਹੈ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮਕਸਦ ਪੰਜਾਬ ਦੇ ਸੰਵਿਧਾਨਕ ਹੱਕਾਂ, ਨੌਜਵਾਨੀ ਦੇ ਭਵਿੱਖ, ਕਿਸਾਨੀ, ਪਾਣੀਆਂ, ਭਾਸ਼ਾ, ਸੱਭਿਆਚਾਰ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਹਿਲੇ ਦਿਨ ਤੋਂ ਸਮੂਹ ਬੰਦੀ ਸਿੰਘਾਂ ਦੀ ਰਿਹਾਈ, ਨਸ਼ਿਆਂ ਦੇ ਖ਼ਾਤਮੇ ਅਤੇ ਪੰਜਾਬ ਦੇ ਅਸਲ ਮਸਲਿਆਂ ਨੂੰ ਦੇਸ਼ ਅਤੇ ਦੁਨੀਆ ਸਾਹਮਣੇਂ ਰੱਖਣ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਜਿਨ੍ਹਾਂ ਮੁੱਦਿਆਂ ਨੂੰ ਅੱਜ ਉਠਾਇਆ ਹੈ, ਉਹ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਦੇ ਹਨ। ਪੰਜਾਬ ਦੇ ਲੋਕ ਅੱਜ ਅਜਿਹੀ ਲੀਡਰਸ਼ਿਪ ਦੀ ਤਲਾਸ਼ ਵਿੱਚ ਹਨ ਜੋ ਬਿਨਾਂ ਕਿਸੇ ਡਰ ਅਤੇ ਸਵਾਰਥ ਤੋਂ ਪੰਜਾਬ ਦੀ ਆਵਾਜ਼ ਬਣ ਸਕੇ। ਅਕਾਲੀ ਦਲ ਵਾਰਿਸ ਪੰਜਾਬ ਦੇ ਇਸੇ ਸੋਚ ਨਾਲ ਅੱਗੇ ਵਧ ਰਿਹਾ ਹੈ ਅਤੇ ਇਆਲੀ ਜੀ ਦੀ ਸ਼ਮੂਲੀਅਤ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਅੱਜ ਇੱਕ ਨਵੇਂ ਮੋੜ ‘ਤੇ ਖੜ੍ਹੀ ਹੈ। ਸੂਬੇ ਦੇ ਲੋਕ ਸਿਰਫ਼ ਸਰਕਾਰਾਂ ਦੀ ਤਬਦੀਲੀ ਨਹੀਂ, ਸਗੋਂ ਅਜਿਹੀ ਸੋਚ ਦੀ ਉਮੀਦ ਕਰ ਰਹੇ ਹਨ ਜੋ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਹੇਠ ਹੈ, ਕਿਸਾਨੀ ਸੰਕਟ ਡੂੰਘਾ ਹੋ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ, ਜਿਸ ਕਾਰਨ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਬਣਤਰ ਪ੍ਰਭਾਵਿਤ ਹੋ ਰਹੀ ਹੈ। ਸ੍ਰ ਇਆਲੀ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਪੰਜਾਬ-ਪੱਖੀ ਅਤੇ ਲੋਕ-ਪੱਖੀ ਤਾਕਤਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਪਣੀ ਆਵਾਜ਼ ਪਹਿਲਾਂ ਨਾਲੋਂ ਵੱਧ ਦ੍ਰਿੜਤਾ ਨਾਲ ਬੁਲੰਦ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਸ੍ਰ ਮਨਪ੍ਰੀਤ ਸਿੰਘ ਇਆਲੀ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਚੱਲ ਰਹੇ ਇਸ ਸੰਘਰਸ਼ ਵਿੱਚ ਹਰ ਉਸ ਵਿਅਕਤੀ ਦਾ ਸਵਾਗਤ ਹੈ ਜੋ ਸੂਬੇ ਦੀ ਤਰੱਕੀ, ਨੌਜਵਾਨੀ ਦੇ ਭਵਿੱਖ ਅਤੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਇਮਾਨਦਾਰੀ ਨਾਲ ਕੰਮ ਕਰਨਾ ਚਾਹੁੰਦਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਬਾਬੂ ਸਿੰਘ ਬਰਾੜ, ਸ੍ਰ ਕਾਬਲ ਸਿੰਘ, ਭਾਈ ਰਛਪਾਲ ਸਿੰਘ ਸੋਸਣ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਕਰਨਵੀਰ ਸਿੰਘ, ਭਾਈ ਜਸ਼ਨਦੀਪ ਸਿੰਘ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਜਸਵਿੰਦਰ ਸਿੰਘ ਡਰੌਲੀ, ਲਾਲੀ ਰੱਈਆ ਜੀ, ਸ੍ਰ ਗੁਰਸੇਵਕ ਸਿੰਘ, ਸੁਖਬੀਰ ਸਿੰਘ ਵਲਟੋਹਾ ਅਤੇ ਹੋਰ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...