ਪੰਜਾਬ ਦੇ ਹੱਕ ਲਈ ‘ਆਪ’ ਕੈਬਨਿਟ ਮੈਦਾਨ ਵਿੱਚ, ਭਾਜਪਾ ਦੀ ਜਲ-ਸਾਜ਼ਿਸ਼ ਵਿਰੁੱਧ ਖੋਲ੍ਹਿਆ ਮੋਰਚਾ

by | May 11, 2025 | breaking news, daily | 0 comments

ਹਰਪਾਲ ਚੀਮਾ ਦਾ ਤਿੱਖਾ ਹਮਲਾ: ਭਾਜਪਾ ਦੀ ‘ਪੰਜਾਬ ਪ੍ਰਤੀ ਨਫ਼ਰਤ ਫਿਰ ਉਜਾਗਰ’, ਪਾਣੀਆਂ ਦੇ ਹੱਕਾਂ ਦੀ ਲੜਾਈ ਵਿੱਚ ਸਭ ਤੋਂ ਅੱਗੇ

ਬਲਜੀਤ ਕੌਰ ਦਾ ਸਵਾਲ: ‘ਪੈਸਾ ਵੀ ਪੰਜਾਬ ਦੇਵੇ, ਪਾਣੀ ਵੀ?ਭਾਜਪਾ ‘ਤੇ ਕੀਤਾ ਤਿੱਖਾ ਹਮਲਾ

ਚੰਡੀਗੜ੍ਹ, 11 ਮਈ

ਆਮ ਆਦਮੀ ਪਾਰਟੀ (ਆਪ) ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਹਰਿਆਣਾ ਨੂੰ ਜ਼ਬਰਦਸਤੀ ਵਾਧੂ ਪਾਣੀ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਪਾਰਟੀ ਆਗੂਆਂ ਨੇ ਇੱਕ ਵਾਰ ਫਿਰ ਭਾਜਪਾ ਅਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।

‘ਆਪ’ ਆਗੂਆਂ ਅਤੇ ਵਰਕਰਾਂ ਦਾ ਬੀਬੀਐਮਬੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦੇ ਨਾਲ, ਪੰਜਾਬ ਦੇ ਮੰਤਰੀਆਂ ਨੇ ਟਵਿੱਟਰ (x) ‘ਤੇ “ਪੰਜਾਬ ਦਾ ਪਾਣੀ ਪੰਜਾਬ ਦਾ ਹੱਕ” ਹੈਸ਼ਟੈਗ ਨਾਲ ਇੱਕ ਮੁਹਿੰਮ ਵੀ ਸ਼ੁਰੂ ਕੀਤੀ ਅਤੇ ਭਾਜਪਾ ਅਤੇ ਕੇਂਦਰ ਸਰਕਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ, “ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਗੰਦੀ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ। ਜੰਗ ਦੌਰਾਨ ਵੀ, ਇਹ ਬੀਬੀਐਮਬੀ ਦੀ ਦੁਰਵਰਤੋਂ ਕਰਕੇ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ।”

ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਕੇਂਦਰ ਦੀ ਭਾਜਪਾ ਸਰਕਾਰ ਦੇ ਨਿਰਦੇਸ਼ਾਂ ‘ਤੇ, ਬੀਬੀਐਮਬੀ ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇੱਕ ਪਾਸੇ ਜਿੱਥੇ ਪੰਜਾਬ ਆਪਣੀ ਸਰਹੱਦ ‘ਤੇ ਪਾਕਿਸਤਾਨ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹਾ ਹੈ, ਦੂਜੇ ਪਾਸੇ, ਕੇਂਦਰ ਸਰਕਾਰ ਇੱਕ ਵਾਰ ਫਿਰ ਬੀਬੀਐਮਬੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਅਜਿਹਾ ਕਦੇ ਨਹੀਂ ਹੋਣ ਦਿਆਂਗਾ ਅਤੇ ਆਪਣੀ ਪੂਰੀ ਤਾਕਤ ਨਾਲ ਇਸ ਸਾਜ਼ਿਸ਼ ਨੂੰ ਰੋਕਾਂਗਾ।”

ਹਰਪਾਲ ਸਿੰਘ ਚੀਮਾ

“ਕੇਂਦਰ ਦੀ ਭਾਜਪਾ ਸਰਕਾਰ ਨਫ਼ਰਤ ਇੱਕ ਵਾਰ ਫਿਰ ਪੰਜਾਬ ਨਾਲ ਦਿੱਖ ਰਹੀ ਹੈ, ਬੀਬੀਐਮਬੀ ਜ਼ਰੀਏ ਧੱਕੇ ਤੇ ਧੋਖੇ ਨਾਲ ਪੰਜਾਬ ਦਾ ਪਾਣੀ ਪਿਛਲੇ ਕਈ ਦਿਨਾਂ ਤੋਂ ਖੋਹ ਕੇ ਦੂਜੇ ਸੂਬੇ ਨੂੰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਬੀਜੇਪੀ। ਪੰਜਾਬ ਦੀ ਹੋਂਦ ਸਾਡਾ ਪਾਣੀ—ਸਾਡੇ ਪਾਣੀ ਦੀ ਲੁੱਟ ਹਰਗਿਜ਼ ਬਰਦਾਸ਼ਤ ਨਹੀਂ

ਕੁਲਦੀਪ ਧਾਲੀਵਾਲ

ਪਾਣੀ ਸਾਡਾ, ਹੱਕ ਸਾਡਾ — ਫੈਸਲਾ ਵੀ ਸਾਡਾ ਹੋਣਾ ਚਾਹੀਦਾ!
ਬੀਬੀਐਮਬੀ ਕਿਸ ਹੱਕ ਨਾਲ ਪੰਜਾਬ ਦੀ ਇਜਾਜ਼ਤ ਤੋਂ ਬਿਨਾਂ ਫੈਸਲੇ ਕਰ ਰਹੀ ਹੈ? ਕੇਂਦਰ ਦੀ ਬੀਜੇਪੀ ਪੰਜਾਬ ਦੀ ਕਦੇ ਸਕੀ ਨਹੀਂ ਬਣ ਸਕਦੀ।

ਬਲਜੀਤ ਕੌਰ

“ਬੀਬੀਐਮਬੀ ਪੰਜਾਬ ਲਈ ਚਿੱਟੇ ਹਾਥੀ ਤੋਂ ਘੱਟ ਨਹੀਂ ਹੈ। ਪੰਜਾਬ ਬੀਬੀਐਮਬੀ ਦਾ ਸਾਰਾ ਖਰਚਾ ਚੁੱਕਦਾ ਹੈ, ਬਦਲੇ ਵਿੱਚ, ਇਨਾਮ ਵਜੋਂ, ਉਹ ਸਾਡਾ ਪਾਣੀ ਖੋਹ ਕੇ ਕਿਸੇ ਹੋਰ ਰਾਜ ਨੂੰ ਦੇ ਦਿੰਦੇ ਹਨ। ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”

ਹਰਜੋਤ ਬੈਂਸ

“ਜਿਵੇਂ-ਜਿਵੇਂ ਇਹ ਖ਼ਬਰ ਫੈਲ ਰਹੀ ਹੈ ਕਿ ਬੀਬੀਐਮਬੀ ਦੇ ਅਧਿਕਾਰੀ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਨੰਗਲ ਡੈਮ ‘ਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੱਧ ਰਹੀ ਹੈ। ਇਸ ਲਈ, ਬੀਬੀਐਮਬੀ ਨੂੰ ਅਜਿਹੀ ਕਿਸੇ ਵੀ ਕਾਰਵਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਹੋਵੇ। ਨੰਗਲ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਦਹਾਕਿਆਂ ਬਾਅਦ ਦਰਿਆਈ ਪਾਣੀ ਮਿਲ ਰਿਹਾ ਹੈ। ਬਾਕੀ ਬਚਦਾ ਪਾਣੀ ਪੰਜਾਬ ਦਾ ਹੈ।”

ਹਰਭਜਨ ਸਿੰਘ ਈ.ਟੀ.ਓ.

ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ ਬੀਬੀਐਮਬੀ ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਜਾ ਰਹੀ ਹੈ। ਪੰਜਾਬ ਅਜਿਹਾ ਹਰਗਿਜ਼ ਨਹੀਂ ਹੋਣ ਦੇਵੇਗਾ। ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਸੀਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹਾਂ

ਲਾਲਜੀਤ ਭੁੱਲਰ

ਬੀਬੀਐਮਬੀ ਰਾਹੀਂ ਪੰਜਾਬ ਦੇ ਹੱਕ ਦੇ ਪਾਣੀ ‘ਤੇ ਵੀ ਕਬਜ਼ਾ ਕਰਨਾ ਚਾਹੁੰਦੀ ਹੈ ਕੇਂਦਰ ਦੀ ਬੀਜੇਪੀ ਸਰਕਾਰ— ਇਹ ਸਿਰਫ ਪਾਣੀ ਦੀ ਹੀ ਲੁੱਟ ਨਹੀਂ, ਸਗੋਂ ਸਾਡੀ ਹੋਂਦ ‘ਤੇ ਹਮਲਾ ਹੈ। ਕਿਸਾਨ ਤੇ ਲੋਕ ਵਿਰੋਧੀ ਸਾਜ਼ਿਸ਼ ਬੀਜੇਪੀ ਦੇ ਪੰਜਾਬ ਵਿਰੋਧੀ ਏਜੰਡੇ ਦਾ ਹਿੱਸਾ ਹੈ।

ਡਾ. ਬਲਬੀਰ ਸਿੰਘ

“ਇਹ ਭਾਜਪਾ ਦੀ ਕੇਂਦਰ ਸਰਕਾਰ ਦਾ ਬਹੁਤ ਹੀ ਸ਼ਰਮਨਾਕ ਅਤੇ ਘਿਣਾਉਣਾ ਰਵੱਈਆ ਹੈ। ਪੰਜਾਬ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੀ ਰੱਖਿਆ ਕਰਦਾ ਹੈ, ਦੇਸ਼ ਨੂੰ ਭੋਜਨ ਪ੍ਰਦਾਨ ਕਰਦਾ ਹੈ ਅਤੇ ਰਾਸ਼ਟਰੀ ਹਿੱਤ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਫਿਰ ਵੀ ਭਾਜਪਾ ਅਤੇ ਕੇਂਦਰ ਸਰਕਾਰ ਪੰਜਾਬ ਦੀ ਪਿੱਠ ‘ਤੇ ਛੁਰਾ ਮਾਰ ਰਹੇ ਹਨ। ਇਹ ਅਸਹਿਣਯੋਗ ਹੈ!”

ਲਾਲਚੰਦ ਕਟਾਰੂਚਕ
ਪੰਜਾਬ ਪਹਿਲਾਂ ਹੀ ਗਹਿਰੇ ਸੰਕਟ ਚੋਂ ਗੁਜਰ ਰਿਹਾ ਹੈ,ਦੂਜੇ ਪਾਸੇ ਕੇਂਦਰ ਦੀ ਸਰਕਾਰ BBMB ਰਾਹੀ ਫਿਰ ਸਾਡੇ ਪਾਣੀ ਤੇ ਡਾਕਾ ਮਾਰਨ ਦੀ ਤਾਕ ਵਿੱਚ ਹੈ।
ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸਾਡੇ ਕੋਲ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀ ਹੈ, ਬੀਬੀਐਮਬੀ ਦੀ ਇਸ ਘਿਣੌਣੀ ਹਰਕਤ ਦਾ ਡੱਟਕੇ ਵਿਰੋਧ ਕਰਦੇ ਹਾਂ।

ਡਾ. ਰਵਜੋਤ

ਪਾਣੀ ਪੰਜਾਬ ਦਾ, ਪਰ ਜਾਣਬੁੱਝ ਕੇ ਗੈਰ ਸੰਵਿਧਾਨਕ ਤਰੀਕੇ ਨਾਲ ਕਿਸੇ ਹੋਰ ਸੂਬੇ ਨੂੰ ਦੇਣਾ, ਇਹ ਕਿੱਥੋਂ ਦਾ ਇੰਨਸਾਫ਼ ਹੈ। ਜੰਗ ਦੇ ਹਾਲਾਤਾਂ ‘ਚ ਵੀ ਪੰਜਾਬ ਨਾਲ ਲੁੱਟ ਜਾਰੀ ਹੈ। ਕੀ ਪੰਜਾਬ ਦੇਸ਼ ਦਾ ਹਿੱਸਾ ਨਹੀਂ। ਬੀਬੀਐਮਬੀ ਗੈਰ ਸੰਵਿਧਾਨਕ ਹੈ, ਇਹ ਬੋਰਡ ਤੁਰੰਤ ਭੰਗ ਹੋਵੇ।

ਮੋਹਿੰਦਰ ਭਗਤ

ਬੀਬੀਐਮਬੀ ਦੇ ਰਾਹੀਂ ਪੰਜਾਬ ਨੂੰ ਆਪਣੇ ਹੱਕਾਂ ਤੋਂ ਵੀ ਲਾਂਭੇ ਕੀਤਾ ਜਾ ਰਿਹਾ ਹੈ। ਪਾਣੀ ਦੇ ਮੁੱਦੇ ‘ਤੇ ਪੰਜਾਬ ਨੂੰ ਧੱਕੇ ਤੇ ਧੋਖੇ ਨਾਲ ਦਬਾਉਣਾ ਚਾਹੁੰਦੀ ਹੈ ਕੇਂਦਰ ਦੀ ਬੀਜੇਪੀ ਸਰਕਾਰ ਨਾਜ਼ੁਕ ਹਾਲਾਤਾਂ ‘ਚ ਇਹ ਇਕੱਲੀ ਬੇਇਨਸਾਫੀ ਨਹੀਂ, ਪੰਜਾਬ ਵਿਰੋਧੀ ਏਜੰਡਾ ਹੈ।

ਬਰਿੰਦਰ ਗੋਇਲ

ਪੰਜਾਬੀਆਂ ਦੇ ਹੱਕ ਦੇ ਪਾਣੀ ‘ਤੇ ਬੀਜੇਪੀ ਲਗਾਤਾਰ ਬੀਬੀਐਮਬੀ ਰਾਹੀਂ ਡਾਕਾ ਮਾਰਨਾ ਚਾਹੁੰਦੀ ਹੈ, ਜੰਗ ਦੇ ਹਾਲਾਤਾਂ ‘ਚ ਵੀ ਪੰਜਾਬ ਨਾਲ ਵਿਤਕਰਾ ਨਹੀਂ ਛੱਡਿਆ ਗਿਆ। ਪੰਜਾਬ ਨਾਲ ਨਫ਼ਰਤ ਕੇਂਦਰ ਦੀ ਬੀਜੇਪੀ ਸਰਕਾਰ ਦੀ ਫਿਰ ਤੋਂ ਸਭ ਦੇ ਸਾਹਮਣੇ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...