ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

by | Nov 3, 2025 | breaking news, daily, Uncategorized | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ*

*•ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ*

*•ਸਿੱਖਿਆ ਮੰਤਰੀ ਵੱਲੋਂ ਹੈੱਡਮਾਸਟਰਾਂ ਦੇ 5ਵੇਂ ਬੈਚ ਨੂੰ 15 ਦਸੰਬਰ ਤੋਂ ਸਿਖਲਾਈ ਲਈ ਭੇਜਣ ਦਾ ਐਲਾਨ*

ਚੰਡੀਗੜ੍ਹ, 2 ਨਵੰਬਰ:

ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ “ਲੀਡਰਸ਼ਿਪ ਅਤੇ ਮੈਂਟਰਸ਼ਿਪ ਸਕਿੱਲਜ਼” ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ।

ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ ਭੇਜਿਆ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਅਧਿਆਪਨ ਦੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਆਲਮੀ ਪ੍ਰਬੰਧਨ ਅਤੇ ਮਾਰਗਦਰਸ਼ਨ ਦੇ ਹੁਨਰਾਂ ਨਾਲ ਲੈਸ ਕਰਨਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫਸਰਾਂ ਨੂੰ ਸਿੰਗਾਪੁਰ, 152 ਹੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਅਤੇ 144 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਲਮੀ ਤੇ ਕੌਮੀ ਮੁਹਾਰਤ ਅਤੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਰਗੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜਣਾ, ਸਿੱਖਿਆ ਵਿੱਚ ਰਣਨੀਤਕ ਨਿਵੇਸ਼ ਦਾ ਹਿੱਸਾ ਹੈ। ਇਨ੍ਹਾਂ ਅਧਿਆਪਕਾਂ ਨੂੰ ਸਿਰਫ ਸਕੂਲਾਂ ਦੇ ਸੁਚਾਰੂ ਪ੍ਰਬੰਧ ਲਈ ਹੀ ਨਹੀਂ ਬਲਕਿ ਆਪਣੇ ਸਾਥੀ ਅਧਿਆਪਕਾਂ ਨੂੰ ਪ੍ਰੇਰਿਤ ਕਰਨ, ਕਲਾਸਰੂਮਾਂ ਵਿੱਚ ਨਵੀਨਤਮ ਵਿਦਿਅਕ ਅਭਿਆਸ ਸ਼ਾਮਲ ਕਰਨ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਗਿਆਨ ਦੇ ਸਾਗਰ ਵਿੱਚ ਬਦਲਣ ਦੀ ਦ੍ਰਿੜ੍ਹ ਵਚਨਬੱਧਤਾ ਦੀ ਨੀਂਹ ਹੈ।

ਇਸੇ ਦਿਸ਼ਾ ਵਿੱਚ ਪੰਜਾਬ ਸਰਕਾਰ ਦੀ ਦੂਰਅੰਦੇਸ਼ ਸੋਚ ‘ਤੇ ਚਾਨਣਾ ਪਾਉਂਦਿਆਂ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਦੂਰਅੰਦੇਸ਼ ਵਿਦਿਅਕ ਆਗੂਆਂ ਦਾ ਮਜ਼ਬੂਤ ​​ਕੇਡਰ ਖੜ੍ਹਾ ਕਰ ਰਿਹਾ ਹੈ। ਅਧਿਆਪਨ ਦੇ ਹੁਨਰਾਂ ਨੂੰ ਨਿਖ਼ਾਰਨ ਦੀ ਇਹ ਵਿਸ਼ੇਸ਼ ਪਹਿਲ ਪੰਜਾਬ ਦੇ ਅਧਿਆਪਕਾਂ ਨੂੰ 21ਵੀਂ ਸਦੀ ਦੀਆਂ ਵਿਦਿਅਕ ਚੁਣੌਤੀਆਂ ਲਈ ਤਿਆਰ ਕਰੇਗੀ ਅਤੇ ਸੂਬੇ ਦੇ ਹਰੇਕ ਵਿਦਿਆਰਥੀ ਲਈ ਇੱਕ ਰੌਸ਼ਨ ਭਵਿੱਖ ਦਾ ਰਾਹ ਪੱਧਰਾ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...