ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ

by | Mar 14, 2026 | daily, health, politics | 0 comments

ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਸਿਹਤ ਸੰਭਾਲ ਖੇਤਰ ਚ ਨਿਵੇਸ਼ ਲਈ ਜ਼ਮੀਨ, ਪ੍ਰੋਤਸਾਹਨ ਅਤੇ ਨੀਤੀ ਸਹਾਇਤਾ ਦੀ ਪੇਸ਼ਕਸ਼ ਕਰਦੀ ਹੈ
ਚੰਡੀਗੜ੍ਹ/ਮੋਹਾਲੀ, 14 ਮਾਰਚ:
ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ।
ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ ਜਿਕਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਕਲੀਨਿਕ ਸਥਾਪਤ ਕੀਤੇ ਹਨ। ਇਹ ਵਿਸ਼ੇਸ਼ ਤੌਰ ਤੇ ਅਜਿਹੀਆਂ ਸਹੂਲਤਾਂ ਪੱਖੋਂ ਪਛੜੇ ਇਲਾਕਿਆਂ ਵਿਚ ਸਥਾਪਤ ਕੀਤੇ ਗਏ ਹਨ। ਸਾਡਾ ਉਦੇਸ਼ ਸੂਬੇ ਦੇ ਦੂਰ-ਦੁਰਾਡੇ ਖੇਤਰਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ।”
ਕਾਰਪੋਰੇਟ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਮੰਤਵਾਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ “ਨਿੱਜੀ ਹਸਪਤਾਲਾਂ ਵਿੱਚ ਘੱਟੋ-ਘੱਟ 20 ਫੀਸਦ ਬਿਸਤਰੇ ਉਨ੍ਹਾਂ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣੇ ਚਾਹੀਦੇ ਹਨ ਜੋ ਇਲਾਜ ਦਾ ਖਰਚਾ ਨਹੀਂ ਝੱਲ ਸਕਦੇ। ਇਹ ਸੇਵਾਵਾਂ ਹਮੇਸ਼ਾ ਮੁਫ਼ਤ ਹੋਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਹਸਪਤਾਲ ਸਰਕਾਰੀ ਸਿਹਤ ਯੋਜਨਾਵਾਂ ਰਾਹੀਂ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਲੋੜਵੰਦਾਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਨੂੰ ਨੁਕਸਾਨ ਨਾ ਹੋਵੇ।”
ਸਿਹਤ ਖੇਤਰ ਵਿੱਚ ਮੌਕੇ ਤਲਾਸ਼ ਕਰਨ ਲਈ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਹੋਏ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਿਹਤ ਸੰਭਾਲ ਨਿਵੇਸ਼ਾਂ ਲਈ ਇੱਕ ਅਨੁਕੂਲ ਵਾਤਾਵਰਣ ਪ੍ਰਣਾਲੀ ਦੀ ਪੇਸ਼ਕਸ਼ ਕਰਦਾ ਹੈ, ਜਿਸ ਵਿੱਚ ਸਰਕਾਰ ਜ਼ਮੀਨ, ਨੀਤੀ ਸਹਾਇਤਾ, ਪ੍ਰੋਤਸਾਹਨ ਅਤੇ ਦੇਰੀ ਰਹਿਤ ਪ੍ਰਵਾਨਗੀਆਂ ਪ੍ਰਦਾਨ ਕਰ ਰਹੀ ਹੈ।
ਇਸ ਸੈਸ਼ਨ ਵਿੱਚ ਡਾਇਰੈਕਟਰ ਹੋਮੀ ਭਾਭਾ ਡਾ. ਆਸ਼ੀਸ਼ ਗੁਲੀਆ, ਸੀ.ਈ.ਓ ਲਿਵਾਸਾ ਹਸਪਤਾਲ ਅਨੁਰਾਗ ਯਾਦਵ, ਮੈਡੀਕਲ ਡਾਇਰੈਕਟਰ ਫੋਰਟਿਸ ਹੈਲਥਕੇਅਰ ਡਾ. ਵਿਕਰਮਜੀਤ ਸਿੰਘ ਧਾਲੀਵਾਲ ਅਤੇ ਅਪੋਲੋ ਹਸਪਤਾਲ ਨਵੀਂ ਦਿੱਲੀ ਦੇ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਪ੍ਰੋਫੈਸਰ ਡਾ. ਵਿਵੇਕ ਗੁਪਤਾ ਸਮੇਤ ਪ੍ਰਮੁੱਖ ਪੈਨਲਿਸਟ ਸ਼ਾਮਲ ਸਨ। ਇਸ ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ ਤੋਂ ਸੰਦੀਪ ਝਾਅ ਸੈਸ਼ਨ ਦੁਆਰਾ ਕੀਤਾ ਗਿਆ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...